Acts 26:12
ਪੌਲੁਸ ਦਾ ਯਿਸੂ ਨੂੰ ਵੇਖਣ ਬਾਰੇ ਦੱਸਣਾ “ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।
Acts 26:12 in Other Translations
King James Version (KJV)
Whereupon as I went to Damascus with authority and commission from the chief priests,
American Standard Version (ASV)
Whereupon as I journeyed to Damascus with the authority and commission of the chief priests,
Bible in Basic English (BBE)
Then, when I was journeying to Damascus with the authority and orders of the chief priests,
Darby English Bible (DBY)
And when, [engaged] in this, I was journeying to Damascus, with authority and power from the chief priests,
World English Bible (WEB)
"Whereupon as I traveled to Damascus with the authority and commission from the chief priests,
Young's Literal Translation (YLT)
`In which things, also, going on to Damascus -- with authority and commission from the chief priests --
| Whereupon | Ἐν | en | ane |
| οἷς | hois | oos | |
| as | καὶ | kai | kay |
| I went | πορευόμενος | poreuomenos | poh-rave-OH-may-nose |
| to | εἰς | eis | ees |
| τὴν | tēn | tane | |
| Damascus | Δαμασκὸν | damaskon | tha-ma-SKONE |
| with | μετ' | met | mate |
| authority | ἐξουσίας | exousias | ayks-oo-SEE-as |
| and | καὶ | kai | kay |
| commission | ἐπιτροπῆς | epitropēs | ay-pee-troh-PASE |
| τῆς | tēs | tase | |
| from | παρὰ | para | pa-RA |
| the | τῶν | tōn | tone |
| chief priests, | ἀρχιερέων | archiereōn | ar-hee-ay-RAY-one |
Cross Reference
੧ ਸਲਾਤੀਨ 21:8
ਤਦ ਈਜ਼ਬਲ ਨੇ ਕੁਝ ਖਤ ਲਿਖੇ ਤੇ ਉਨ੍ਹਾਂ ਤੇ ਦਸਤਖਤ ਕੀਤੇ ਅਤੇ ਖਤਾਂ ਤੇ ਮੋਹਰ ਲਾਉਣ ਲਈ ਅਹਾਬ ਦੀ ਮੋਹਰ ਦੀ ਵਰਤੋਂ ਕੀਤੀ। ਫ਼ੇਰ ਉਸ ਨੇ ਉਨ੍ਹਾਂ ਨੂੰ ਖਤਾਂ ਨੂੰ ਬਜ਼ੁਰਗਾਂ ਅਤੇ ਸੱਜਣਾ ਕੋਲ ਭੇਜਿਆ ਜਿਹੜੇ ਨਬੋਥ ਦੇ ਨਾਲ ਉਸੇ ਸ਼ਹਿਰ ਵਿੱਚ ਰਹਿੰਦੇ ਸਨ।
ਰਸੂਲਾਂ ਦੇ ਕਰਤੱਬ 22:5
“ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸੱਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੱਠੀਆਂ ਦਿੱਤੀਆਂ। ਇਹ ਚਿੱਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉੱਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
ਰਸੂਲਾਂ ਦੇ ਕਰਤੱਬ 9:1
ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
ਯੂਹੰਨਾ 11:57
ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸੱਕਣ।
ਯੂਹੰਨਾ 7:45
ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
ਯਰਮਿਆਹ 29:26
ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, ‘ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ।
ਯਰਮਿਆਹ 26:8
ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!
ਯਸਈਆਹ 10:1
ਉਨ੍ਹਾਂ ਵੱਲ ਦੇਖੋ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ ਅਤੇ ਅਨਿਆਂਈ ਫ਼ੈਸਲੇ ਕਰਦੇ ਹਨ।
ਜ਼ਬੂਰ 94:20
ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।
ਰਸੂਲਾਂ ਦੇ ਕਰਤੱਬ 26:10
ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।