Colossians 4:2
ਪੌਲੁਸ ਮਸੀਹੀਆਂ ਨੂੰ ਕੁਝ ਚੀਜ਼ਾਂ ਕਰਨ ਲਈ ਆਖਦਾ ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ।
Colossians 4:2 in Other Translations
King James Version (KJV)
Continue in prayer, and watch in the same with thanksgiving;
American Standard Version (ASV)
Continue stedfastly in prayer, watching therein with thanksgiving;
Bible in Basic English (BBE)
Give yourselves to prayer at all times, keeping watch with praise;
Darby English Bible (DBY)
Persevere in prayer, watching in it with thanksgiving;
World English Bible (WEB)
Continue steadfastly in prayer, watching therein with thanksgiving;
Young's Literal Translation (YLT)
In the prayer continue ye, watching in it in thanksgiving;
| Continue | Τῇ | tē | tay |
| in | προσευχῇ | proseuchē | prose-afe-HAY |
| prayer, | προσκαρτερεῖτε | proskartereite | prose-kahr-tay-REE-tay |
| watch and | γρηγοροῦντες | grēgorountes | gray-goh-ROON-tase |
| in | ἐν | en | ane |
| the same | αὐτῇ | autē | af-TAY |
| with | ἐν | en | ane |
| thanksgiving; | εὐχαριστίᾳ | eucharistia | afe-ha-ree-STEE-ah |
Cross Reference
੧ ਥੱਸਲੁਨੀਕੀਆਂ 5:17
ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।
ਫ਼ਿਲਿੱਪੀਆਂ 4:6
ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।
ਅਫ਼ਸੀਆਂ 6:18
ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
ਲੋਕਾ 18:1
ਪਰਮੇਸ਼ੁਰ ਆਪਣੇ ਲੋਕਾਂ ਨੂੰ ਉੱਤਰ ਦੇਵੇਗਾ ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
ਰੋਮੀਆਂ 12:12
ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।
ਮਰਕੁਸ 13:33
ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ।
੧ ਪਤਰਸ 4:7
ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।
ਕੁਲੁੱਸੀਆਂ 2:7
ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।
ਕੁਲੁੱਸੀਆਂ 1:9
ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
ਲੋਕਾ 21:36
ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
ਕੁਲੁੱਸੀਆਂ 3:15
ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।
ਅੱਯੂਬ 15:4
ਅੱਯੂਬ ਜੇ ਤੇਰਾ ਵੱਸ ਚਲਦਾ ਕੋਈ ਵੀ ਬੰਦਾ ਪਰਮੇਸ਼ੁਰ ਦੀ ਇੱਜ਼ਤ ਨਾ ਕਰਦਾ ਤੇ ਨਾ ਉਸ ਅੱਗੇ ਪ੍ਰਾਰਥਨਾ ਕਰਦਾ।
ਕੁਲੁੱਸੀਆਂ 4:12
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
ਕੁਲੁੱਸੀਆਂ 3:17
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਮੱਤੀ 26:41
ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”
ਜ਼ਬੂਰ 109:4
ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕਰ ਰਿਹਾ ਹਾਂ, ਹੇ ਪਰਮੇਸ਼ੁਰ।
ਜ਼ਬੂਰ 55:16
ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ, ਯਹੋਵਾਹ ਮੈਨੂੰ ਉੱਤਰ ਦੇਵੇਗਾ।
ਅੱਯੂਬ 27:8
ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।
੧ ਸਮੋਈਲ 12:23
ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।