Index
Full Screen ?
 

ਅਸਤਸਨਾ 28:7

உபாகமம் 28:7 ਪੰਜਾਬੀ ਬਾਈਬਲ ਅਸਤਸਨਾ ਅਸਤਸਨਾ 28

ਅਸਤਸਨਾ 28:7
“ਯਹੋਵਾਹ ਉਨ੍ਹਾਂ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ!

The
Lord
יִתֵּ֨ןyittēnyee-TANE
shall
cause
יְהוָ֤הyĕhwâyeh-VA

אֶתʾetet
thine
enemies
אֹֽיְבֶ֙יךָ֙ʾōyĕbêkāoh-yeh-VAY-HA
up
rise
that
הַקָּמִ֣יםhaqqāmîmha-ka-MEEM
against
עָלֶ֔יךָʿālêkāah-LAY-ha
thee
to
be
smitten
נִגָּפִ֖יםniggāpîmnee-ɡa-FEEM
face:
thy
before
לְפָנֶ֑יךָlĕpānêkāleh-fa-NAY-ha
they
shall
come
out
בְּדֶ֤רֶךְbĕderekbeh-DEH-rek
against
אֶחָד֙ʾeḥādeh-HAHD
one
thee
יֵֽצְא֣וּyēṣĕʾûyay-tseh-OO
way,
אֵלֶ֔יךָʾēlêkāay-LAY-ha
and
flee
וּבְשִׁבְעָ֥הûbĕšibʿâoo-veh-sheev-AH
before
דְרָכִ֖יםdĕrākîmdeh-ra-HEEM
thee
seven
יָנ֥וּסוּyānûsûya-NOO-soo
ways.
לְפָנֶֽיךָ׃lĕpānêkāleh-fa-NAY-ha

Cross Reference

੨ ਸਮੋਈਲ 22:38
ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ।

ਅਸਤਸਨਾ 28:25
“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।

ਅਹਬਾਰ 26:7
“ਤੁਸੀਂ ਆਪਣੇ ਦੁਸ਼ਮਣਾਂ ਨੂੰ ਭਜਾਉਂਗੇ ਅਤੇ ਉਨ੍ਹਾਂ ਨੂੰ ਹਰਾ ਦਿਉਂਗੇ। ਤੁਸੀਂ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਕਤਲ ਕਰ ਦਿਉਂਗੇ।

੨ ਤਵਾਰੀਖ਼ 20:22
ਜਦੋਂ ਉਹ ਯਹੋਵਾਹ ਦੀਆਂ ਉਸਤਤਾਂ ਗਾਉਣ ਲੱਗੇ, ਤਾਂ ਯਹੋਵਾਹ ਨੇ ਅੰਮੋਨੀਆਂ, ਮੋਆਬੀਆਂ ਅਤੇ ਸਈਰ ਪਰਬਤ ਦੇ ਲੋਕਾਂ ਉੱਪਰ ਜਿਹੜੇ ਯਹੂਦਾਹ ਤੇ ਹਮਲਾ ਕਰਨ ਲਈ ਆ ਰਹੇ ਸਨ, ਘਾਤ ਲਗਾ ਲਈ, ਤਾਂ ਜੋ ਸਾਰੀਆਂ ਫ਼ੌਜਾਂ ਹਾਰ ਗਈਆਂ।

ਜ਼ਬੂਰ 89:23
ਮੈਂ ਉਸ ਦੇ ਵੈਰੀਆਂ ਨੂੰ ਮੁਕਾ ਦਿੱਤਾ, ਮੈਂ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਮੇਰੇ ਚੁਣੇ ਹੋਏ ਰਾਜੇ ਨੂੰ ਨਫ਼ਰਤ ਕਰਦੇ ਸਨ।

੨ ਤਵਾਰੀਖ਼ 32:21
ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ ਭੇਜਿਆ। ਉਸ ਦੂਤ ਨੇ ਡੇਰੇ ਵਿੱਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸ ਦੇ ਸੈਨਾਪਤੀਆਂ ਨੂੰ ਵੱਢ ਸੁੱਟਿਆ। ਤਦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸ ਦੇ ਆਪਣੇ ਹੀ ਪੁੱਤਰਾਂ ਵਿੱਚੋਂ ਕਿਸੇ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ।

੨ ਤਵਾਰੀਖ਼ 31:20
ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸ ਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸ ਦੇ ਪਰਮੇਸ਼ੁਰ ਅੱਗੇ ਹਮੇਸ਼ਾ ਵਫ਼ਾਦਾਰ ਰਿਹਾ।

੨ ਤਵਾਰੀਖ਼ 19:4
ਯਹੋਸ਼ਾਫ਼ਾਟ ਨੇ ਨਿਆਂਕਾਰ ਚੁਣੇ ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫ਼ਿਰ ਬਏਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ।

੨ ਤਵਾਰੀਖ਼ 14:9
ਤਦ ਜ਼ਰਹ ਜੋ ਕੂਸ਼ੀ ਤੋਂ ਸੀ ਆਸਾ ਦੇ ਵਿਰੁੱਧ ਉੱਠਿਆ। ਉੱਸਦੀ ਫ਼ੌਜ ਵਿੱਚ ਉਸ ਕੋਲ 10,00,000 ਸੈਨਿਕ ਅਤੇ 300 ਰੱਥ ਸਨ ਅਤੇ ਉਸਦੀ ਫ਼ੌਜ ਦੂਰ ਤੱਕ ਮਾਰੇਸ਼ਾਹ ਦੇ ਸ਼ਹਿਰ ਤੀਕ ਗਈ।

੨ ਤਵਾਰੀਖ਼ 14:2
ਯਹੂਦਾਹ ਦਾ ਪਾਤਸ਼ਾਹ ਆਸਾ ਆਸਾ ਪਾਤਸ਼ਾਹ ਨੇ ਉਹੀ ਕੀਤਾ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਸੀ।

੧ ਸਮੋਈਲ 7:10
ਜਦੋਂ ਸਮੂਏਲ ਹੋਮ ਦੀ ਬਲੀ ਚੜ੍ਹਾ ਰਿਹਾ ਸੀ ਉਸ ਵਕਤ ਫ਼ਲਿਸਤੀ ਇਸਰਾਏਲ ਉੱਪਰ ਹਮਲਾ ਕਰਨ ਵਾਲੇ ਸਨ ਕਿ ਯਹੋਵਾਹ ਫ਼ਲਿਸਤੀਆਂ ਉੱਪਰ ਇੱਕ ਵੱਡੀ ਗਰਜਨ ਦੇ ਨਾਲ ਗਰਜਿਆ। ਫ਼ਲਿਸਤੀ ਇਸ ਨਾਲ ਘਬਰਾ ਗਏ। ਗਰਜਨ ਨੇ ਉਨ੍ਹਾਂ ਨੂੰ ਡਰਾ ਦਿੱਤਾ ਅਤੇ ਉਹ ਬੜੇ ਪਰੇਸ਼ਾਨ ਹੋ ਗਏ। ਉਨ੍ਹਾਂ ਦੇ ਆਗੂ ਆਪਣੇ ਵੱਸ ਵਿੱਚ ਨਾ ਰਹੇ, ਤਾਂ ਇਉਂ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਲੜਾਈ ਵਿੱਚ ਹਰਾ ਦਿੱਤਾ।

੧ ਸਮੋਈਲ 7:3
ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”

ਯਸ਼ਵਾ 10:42
ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।

ਯਸ਼ਵਾ 10:10
ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।

ਯਸ਼ਵਾ 8:22
ਫ਼ੇਰ ਜਿਹੜੇ ਆਦਮੀ ਛੁਪ ਗਏ ਸਨ ਸ਼ਹਿਰ ਤੋਂ ਬਾਹਰ ਲੜਾਈ ਵਿੱਚ ਸਹਾਇਤਾ ਕਰਨ ਲਈ ਆ ਗਏ। ਇਸਰਾਏਲ ਦੀ ਫ਼ੌਜ ਅਈ ਦੇ ਬੰਦਿਆਂ ਦੇ ਦੋਹੀ ਪਾਸੀਂ ਸੀ-ਅਈ ਦੇ ਬੰਦੇ ਫ਼ਸ ਗਏ। ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ। ਉਹ ਉਦੋਂ ਤੀਕ ਲੜਦੇ ਰਹੇ ਜਦੋਂ ਤੀਕ ਕਿ ਅਈ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬਚ ਨਹੀਂ ਸੱਕਿਆ।

ਅਸਤਸਨਾ 32:30
ਕੀ ਇੱਕਲਾ ਬੰਦਾ 1,000 ਬੰਦਿਆ ਨੂੰ ਭਜਾ ਸੱਕਦਾ ਹੈ? ਕੀ ਦੋ ਬੰਦੇ 10,000 ਬੰਦਿਆ ਨੂੰ ਭਜਾ ਸੱਕਦੇ ਹਨ? ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦਿਆਂ ਦੁਸ਼ਮਣਾ ਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ) ਉਨ੍ਹਾਂ ਨੂੰ ਗੁਲਾਮਾ ਵਾਂਗ ਵੇਚ ਦੇਵੇਗੀ!

Chords Index for Keyboard Guitar