Deuteronomy 33:22
ਦਾਨ ਦੀ ਅਸੀਸ ਮੂਸਾ ਨੇ ਦਾਨ ਬਾਰੇ ਇਹ ਆਖਿਆ: “ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।”
Deuteronomy 33:22 in Other Translations
King James Version (KJV)
And of Dan he said, Dan is a lion's whelp: he shall leap from Bashan.
American Standard Version (ASV)
And of Dan he said, Dan is a lion's whelp, That leapeth forth from Bashan.
Bible in Basic English (BBE)
And of Dan he said, Dan is a young lion, springing out from Bashan.
Darby English Bible (DBY)
And of Dan he said, Dan is a young lion; He shall spring forth from Bashan.
Webster's Bible (WBT)
And of Dan he said, Dan is a lion's whelp: he shall leap from Bashan.
World English Bible (WEB)
Of Dan he said, Dan is a lion's cub, That leaps forth from Bashan.
Young's Literal Translation (YLT)
And of Dan he said: -- Dan `is' a lion's whelp; he doth leap from Bashan.
| And of Dan | וּלְדָ֣ן | ûlĕdān | oo-leh-DAHN |
| he said, | אָמַ֔ר | ʾāmar | ah-MAHR |
| Dan | דָּ֖ן | dān | dahn |
| lion's a is | גּ֣וּר | gûr | ɡoor |
| whelp: | אַרְיֵ֑ה | ʾaryē | ar-YAY |
| he shall leap | יְזַנֵּ֖ק | yĕzannēq | yeh-za-NAKE |
| from | מִן | min | meen |
| Bashan. | הַבָּשָֽׁן׃ | habbāšān | ha-ba-SHAHN |
Cross Reference
ਕਜ਼ਾૃ 18:27
ਇਸ ਤਰ੍ਹਾਂ ਦਾਨ ਦੇ ਲੋਕਾਂ ਨੇ ਉਹ ਬੁੱਤ ਚੁੱਕ ਲਏ ਜਿਹੜੇ ਮੀਕਾਹ ਨੇ ਬਣਾਏ ਸਨ। ਉਨ੍ਹਾਂ ਨੇ ਉਹ ਜਾਜਕ ਵੀ ਫ਼ੜ ਲਿਆ ਜਿਹੜਾ ਮੀਕਾਹ ਦੇ ਨਾਲ ਸੀ। ਫ਼ੇਰ ਉਹ ਲਾਇਸ਼ ਵਿਖੇ ਆ ਗਏ। ਉਨ੍ਹਾਂ ਨੇ ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਸਨ। ਉਨ੍ਹਾਂ ਨੂੰ ਹਮਲੇ ਦੀ ਆਸ ਨਹੀਂ ਸੀ। ਦਾਨ ਦੇ ਲੋਕਾਂ ਨੇ ਉਨ੍ਹਾਂ ਨੂੰ ਤਲਵਾਰਾਂ ਨਾਲ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਅੱਗ ਲਾ ਦਿੱਤੀ।
ਯਸ਼ਵਾ 19:47
ਪਰ ਦਾਨ ਪਰਿਵਾਰ-ਸਮੂਹ ਦੇ ਸਦੱਸਾਂ ਨੇ ਆਪਣੀ ਧਰਤੀ ਗੁਆ ਲਈ। ਉੱਥੇ ਤਾਕਤਵਰ ਦੁਸ਼ਮਨ ਸਨ ਅਤੇ ਦਾਨ ਦੇ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਨਹੀਂ ਸੱਕਦੇ ਸਨ। ਇਸ ਲਈ ਉਹ ਇਸਰਾਏਲ ਦੇ ਉੱਤਰੀ ਹਿੱਸੇ ਵੱਲ ਗਏ ਅਤੇ ਲਾਈਸ਼ ਦੇ ਖਿਲਾਫ਼ ਲੜੇ ਉਨ੍ਹਾਂ ਨੇ ਲਾਈਸ਼ ਨੂੰ ਹਰਾ ਦਿੱਤਾ ਅਤੇ ਉੱਥੇ ਰਹਿੰਦੇ ਲੋਕਾਂ ਨੂੰ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਜਗ਼੍ਹਾ ਦਾ ਨਾਮ ਦਾਨ ਰੱਖ ਦਿੱਤਾ ਕਿਉਂਕਿ ਇਹ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਨਾਮ ਸੀ।
੧ ਤਵਾਰੀਖ਼ 12:35
ਦਾਨ ਪਰਿਵਾਰ-ਸਮੂਹ ਵਿੱਚੋਂ 28,600 ਸਿਪਾਹੀ ਜੰਗ ਲਈ ਤਿਆਰ ਸਨ।
ਕਜ਼ਾૃ 16:30
ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸ ਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿੱਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵੱਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ।
ਕਜ਼ਾૃ 15:15
ਸਮਸੂਨ ਨੂੰ ਇੱਕ ਮਰੇ ਹੋਏ ਖੋਤੇ ਦਾ ਜਬੜਾ ਮਿਲ ਗਿਆ। ਉਸ ਨੇ ਜਬੜੇ ਦੀ ਹੱਡੀ ਫ਼ੜੀ ਅਤੇ 1,000 ਫ਼ਲਿਸਤੀ ਲੋਕਾਂ ਨੂੰ ਇਸਦੇ ਨਾਲ ਮਾਰ ਦਿੱਤਾ।
ਕਜ਼ਾૃ 15:8
ਤਾਂ ਸਮਸੂਨ ਨੇ ਫ਼ਲਿਸਤੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੇ ਮਾਰ ਦਿੱਤੇ। ਫ਼ੇਰ ਉਹ ਚੱਲਿਆ ਗਿਆ ਅਤੇ ਇੱਕ ਗੁਫ਼ਾ ਵਿੱਚ ਰਹਿਣ ਲੱਗਾ। ਉਹ ਗੁਫ਼ਾ ਏਟਾਮ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਸੀ।
ਕਜ਼ਾૃ 14:19
ਫ਼ੇਰ ਯਹੋਵਾਹ ਆਤਮਾ ਸਮਸੂਨ ਵਿੱਚ ਬੜੀ ਤਾਕਤ ਨਾਲ ਆਇਆ ਅਤੇ ਉਹ ਅਸ਼ਕਲੋਨ ਨਗਰ ਵਿੱਚ ਚੱਲਾ ਗਿਆ ਅਤੇ ਜਾਕੇ 30 ਫ਼ਲਿਸਤੀਆਂ ਨੂੰ ਮਾਰ ਦਿੱਤਾ। ਫ਼ੇਰ ਉਸ ਨੇ ਲਾਸ਼ਾਂ ਤੋਂ ਕੱਪੜੇ ਅਤੇ ਹੋਰ ਸਾਮਾਨ ਉਤਾਰ ਲਿਆ। ਅਤੇ ਇਨ੍ਹਾਂ ਨੂੰ ਵਾਪਸ ਲਿਆਕੇ ਉਨ੍ਹਾਂ ਲੋਕਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਬੁਝਾਰਤ ਬੁੱਝੀ ਸੀ। ਉਹ ਬਹੁਤ ਨਾਰਾਜ਼ ਸੀ ਇਸ ਲਈ ਉਹ ਆਪਨੇ ਪਿਤਾ ਦੇ ਘਰ ਗਿਆ।
ਕਜ਼ਾૃ 14:6
ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸ ਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁੱਟਿਆ। ਇਹ ਉਸ ਨੂੰ ਬਹੁਤ ਆਸਾਨ ਲੱਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
ਕਜ਼ਾૃ 13:24
ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
ਕਜ਼ਾૃ 13:2
ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।
ਪੈਦਾਇਸ਼ 49:16
ਦਾਨ “ਦਾਨ, ਇਸਰਾਏਲ ਦੇ ਹੋਰ ਪਰਿਵਾਰਾਂ ਵਾਂਗ ਆਪਣੇ ਹੀ ਲੋਕਾਂ ਦਾ ਨਿਆਂ ਕਰੇਗਾ।