ਅਫ਼ਸੀਆਂ 1:8 in Punjabi

ਪੰਜਾਬੀ ਪੰਜਾਬੀ ਬਾਈਬਲ ਅਫ਼ਸੀਆਂ ਅਫ਼ਸੀਆਂ 1 ਅਫ਼ਸੀਆਂ 1:8

Ephesians 1:8
ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ।

Ephesians 1:7Ephesians 1Ephesians 1:9

Ephesians 1:8 in Other Translations

King James Version (KJV)
Wherein he hath abounded toward us in all wisdom and prudence;

American Standard Version (ASV)
which he made to abound toward us in all wisdom and prudence,

Bible in Basic English (BBE)
Which he gave us in full measure in all wisdom and care;

Darby English Bible (DBY)
which he has caused to abound towards us in all wisdom and intelligence,

World English Bible (WEB)
which he made to abound toward us in all wisdom and prudence,

Young's Literal Translation (YLT)
in which He did abound toward us in all wisdom and prudence,

Wherein
ἧςhēsase
he
hath
abounded
ἐπερίσσευσενeperisseusenay-pay-REES-sayf-sane
toward
εἰςeisees
us
ἡμᾶςhēmasay-MAHS
in
ἐνenane
all
πάσῃpasēPA-say
wisdom
σοφίᾳsophiasoh-FEE-ah
and
καὶkaikay
prudence;
φρονήσειphronēseifroh-NAY-see

Cross Reference

ਜ਼ਬੂਰ 104:24
ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।

ਯਹੂ ਦਾਹ 1:25
ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।

ਕੁਲੁੱਸੀਆਂ 2:3
ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।

ਅਫ਼ਸੀਆਂ 3:10
ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ।

ਅਫ਼ਸੀਆਂ 1:11
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।

੧ ਕੁਰਿੰਥੀਆਂ 2:7
ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸ ਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।

੧ ਕੁਰਿੰਥੀਆਂ 1:19
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।”

ਰੋਮੀਆਂ 11:33
ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।

ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।

ਰੋਮੀਆਂ 5:15
ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।

ਮੱਤੀ 11:19
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”

ਦਾਨੀ ਐਲ 2:20
ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!

ਯਸਈਆਹ 52:13
ਪਰਮੇਸ਼ੁਰ ਦਾ ਦੁੱਖੀ ਸੇਵਕ “ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸ ਨੂੰ ਇੱਜ਼ਤ ਦੇਣਗੇ।

ਅਮਸਾਲ 8:12
ਸਿਆਣਪ ਕੀ ਕਰਦੀ ਹੈ “ਮੈਂ ਸਿਆਣਪ ਹਾਂ, ਮੈਂ ਗਿਆਨ ਦੇ ਨਾਲ ਰਹਿੰਦੀ ਹਾਂ ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।

ਪਰਕਾਸ਼ ਦੀ ਪੋਥੀ 5:12
ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ: “ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”