ਖ਼ਰੋਜ 12:5
ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸ ਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬੱਕਰਾ ਹੋ ਸੱਕਦਾ ਹੈ।
Your lamb | שֶׂ֥ה | śe | seh |
shall be | תָמִ֛ים | tāmîm | ta-MEEM |
without blemish, | זָכָ֥ר | zākār | za-HAHR |
male a | בֶּן | ben | ben |
of the first | שָׁנָ֖ה | šānâ | sha-NA |
year: | יִֽהְיֶ֣ה | yihĕye | yee-heh-YEH |
take shall ye | לָכֶ֑ם | lākem | la-HEM |
it out from | מִן | min | meen |
sheep, the | הַכְּבָשִׂ֥ים | hakkĕbāśîm | ha-keh-va-SEEM |
or from | וּמִן | ûmin | oo-MEEN |
the goats: | הָֽעִזִּ֖ים | hāʿizzîm | ha-ee-ZEEM |
תִּקָּֽחוּ׃ | tiqqāḥû | tee-ka-HOO |
Cross Reference
੧ ਪਤਰਸ 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
ਇਬਰਾਨੀਆਂ 9:13
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।
ਮਲਾਕੀ 1:14
ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।
ਅਸਤਸਨਾ 17:1
ਬਲੀਆਂ ਲਈ ਸਿਰਫ਼ ਚੰਗੇ ਜਾਨਵਰਾਂ ਨੂੰ ਹੀ ਵਰਤੋਂ “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਅੱਗੇ ਕਿਸੇ ਉਸ ਗਾਂ ਜਾਂ ਭੇਡ ਦੀ ਬਲੀ ਨਹੀਂ ਦੇਣੀ ਚਾਹੀਦੀ ਜਿਸ ਵਿੱਚ ਕੋਈ ਨੁਕਸ ਹੈ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਇਸ ਨੂੰ ਨਫ਼ਰਤ ਕਰਦਾ ਹੈ!
ਅਹਬਾਰ 23:12
“ਉਸ ਦਿਨ, ਜਦੋਂ ਜਾਜਕ ਭਰੀ ਨੂੰ ਤੁਹਾਡੇ ਲਈ ਹਿਲਾਵੇ, ਤੁਸੀਂ ਇੱਕ ਸਾਲ ਦਾ ਬੇਨੁਕਸ ਲੇਲਾ ਵੀ ਭੇਟ ਕਰੋਂਗੇ। ਲੇਲੇ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਭੇਟ ਕੀਤਾ ਜਾਵੇਗਾ।
ਇਬਰਾਨੀਆਂ 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
ਮਲਾਕੀ 1:7
ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ।
ਅਹਬਾਰ 22:18
“ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ।
ਅਹਬਾਰ 1:10
“ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।
ਅਹਬਾਰ 1:3
“ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।
੧ ਸਮੋਈਲ 13:1
ਸ਼ਾਊਲ ਦੀ ਪਹਿਲੀ ਗਲਤੀ ਉਸ ਵਕਤ ਸ਼ਾਊਲ ਇੱਕ ਸਾਲ ਤੱਕ ਪਾਤਸ਼ਾਹ ਰਿਹਾ। ਜਦੋਂ ਸ਼ਾਊਲ ਦੋ ਵਰ੍ਹੇ ਇਸਰਾਏਲ ਉੱਤੇ ਰਾਜ ਕਰ ਚੁੱਕਾ।