Cross Reference
ਜ਼ਬੂਰ 29:10
ਹੜ੍ਹ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
ਜ਼ਬੂਰ 10:16
ਉਨ੍ਹਾਂ ਨੂੰ ਆਪਣੀ ਧਰਤੀ ਤੋਂ ਲਾਹ ਦਿਉ।
ਯਸਈਆਹ 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
ਜ਼ਬੂਰ 146:10
ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
ਦਾਨੀ ਐਲ 7:27
ਫ਼ੇਰ ਅਕਾਸ਼ ਹੇਠਲੀ ਰਾਜਗਦ੍ਦੀ ਅਤੇ ਅਧਿਕਾਰ ਅਤੇ ਸਾਰੇ ਰਾਜਾਂ ਦੀ ਮਹਾਨਤਾ ਅੱਤ ਮਹਾਨ ਪਰਮੇਸ਼ੁਰ ਦੇ ਪਵਿੱਤਰ ਪੁਰੱਖਾਂ ਨੂੰ ਦਿੱਤੀ ਜਾਵੇਗੀ। ਇਹ ਰਾਜ ਸਦਾ ਰਹੇਗਾ। ਅਤੇ ਹੋਰ ਸਾਰੇ ਰਾਜਾਂ ਦੇ ਲੋਕ ਉਨ੍ਹਾਂ ਦਾ ਆਦਰ ਅਤੇ ਉਨ੍ਹਾਂ ਦੀ ਸੇਵਾ ਕਰਨਗੇ।’
ਦਾਨੀ ਐਲ 7:14
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।
ਦਾਨੀ ਐਲ 4:3
ਹੈਰਾਨੀ ਭਰੇ ਚਮਤਕਾਰ ਕੀਤੇ ਨੇ ਪਰਮੇਸ਼ੁਰ ਨੇ! ਕੀਤੇ ਨੇ ਸ਼ਕਤੀਸ਼ਾਲੀ ਚਮਤਕਾਰ ਪਰਮੇਸ਼ੁਰ ਨੇ! ਬਾਦਸ਼ਾਹੀ ਪਰਮੇਸ਼ੁਰ ਦੇ ਰਹਿੰਦੀ ਹੈ ਸਦਾ ਲਈ: ਹਕੂਮਤ ਪਰਮੇਸ਼ੁਰ ਦੀ ਰਹੇਗੀ ਸਾਰੀਆਂ ਪੀੜੀਆਂ ਤੀਕ।
ਦਾਨੀ ਐਲ 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।
ਮੱਤੀ 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’