ਖ਼ਰੋਜ 2
1 ਮੂਸਾ ਦਾ ਜਨਮ ਲੇਵੀ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਸੀ। ਉਸ ਨੇ ਇੱਕ ਔਰਤ ਨਾਲ ਸ਼ਾਦੀ ਕੀਤੀ ਸੀ ਜੋ ਲੇਵੀ ਦੇ ਪਰਿਵਾਰ ਵਿੱਚੋਂ ਹੀ ਸੀ।
2 ਔਰਤ ਗਰਭਵਤੀ ਹੋਈ, ਅਤੇ ਉਸ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ। ਮਾਂ ਨੇ ਦੇਖਿਆ ਕਿ ਬੱਚਾ ਬਹੁਤ ਸੁਹਣਾ ਸੀ, ਅਤੇ ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾਈ ਰੱਖਿਆ।
3 ਮਾਂ ਡਰਦੀ ਸੀ ਕਿ ਬੱਚੇ ਦਾ ਜ਼ਰੂਰ ਪਤਾ ਚੱਲ ਜਾਵੇਗਾ ਅਤੇ ਉਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਉਹ ਮੁੰਡਾ ਸੀ। ਤਿੰਨਾ ਮਹੀਨਿਆਂ ਮਗਰੋਂ ਉਸ ਨੇ ਇੱਕ ਟੋਕਰਾ ਬਣਾਇਆ ਅਤੇ ਉਸ ਉੱਪਰ ਇੱਕ ਲੇਪ ਲਗਾਇਆ ਤਾਂ ਕਿ ਉਹ ਪਾਣੀ ਵਿੱਚ ਤਰ ਸੱਕੇ। ਉਸ ਨੇ ਬੱਚੇ ਨੂੰ ਟੋਕਰੇ ਵਿੱਚ ਰੱਖ ਦਿੱਤਾ। ਫ਼ੇਰ ਉਸ ਨੇ ਟੋਕਰੇ ਨੂੰ ਨਦੀ ਵਿੱਚਲੀ ਕਾਹੀ ਦੇ ਅੰਦਰ ਰੱਖ ਦਿੱਤਾ।
4 ਬੱਚੇ ਦੀ ਭੈਣ ਇਹ ਵੇਖਣ ਲਈ ਉੱਥੇ ਥੋੜੀ ਦੂਰ ਤੇ ਹੀ ਖੜੀ ਹੋ ਗਈ ਕਿ ਬੱਚੇ ਨਾਲ ਕੀ ਵਾਪਰੇਗਾ।
5 ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ।
6 ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।
7 ਬੱਚੇ ਦੀ ਭੈਣ ਨੇ ਖਢ਼ੀ ਹੋਕੇ ਫ਼ਿਰਊਨ ਦੀ ਧੀ ਨੂੰ ਪੁੱਛਿਆ, “ਕੀ ਤੂੰ ਚਾਹੁੰਦੀ ਹੈਂ ਕਿ ਮੈਂ ਕਿਸੇ ਇਬਰਾਨੀ ਔਰਤ ਨੂੰ ਲੱਭਕੇ ਲਿਆਵਾਂ ਜਿਹੜੀ ਬੱਚੇ ਨੂੰ ਦੁੱਧ ਚੁਂਘਾ ਸੱਕੇ ਅਤੇ ਇਸਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰ ਸੱਕੇ?”
8 ਰਾਜੇ ਦੀ ਧੀ ਨੇ ਆਖਿਆ, “ਹਾਂ, ਮਿਹਰਬਾਨੀ ਕਰਕੇ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਆਪਣੀ ਮਾਂ ਨੂੰ ਲੈ ਆਈ।
9 ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।
10 ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ।
11 ਮੂਸਾ ਆਪਣੇ ਲੋਕਾਂ ਦੀ ਸਹਾਇਤਾ ਕਰਦਾ ਮੂਸਾ ਵੱਡਾ ਹੋਇਆ। ਇੱਕ ਦਿਨ ਉਹ ਆਪਣੇ ਇਬਰਾਨੀ ਲੋਕਾਂ ਕੋਲ ਗਿਆ ਅਤੇ ਵੇਖਿਆ ਕਿਵੇਂ ਉਨ੍ਹਾਂ ਨੂੰ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਸੇ ਸਮੇਂ, ਉਸ ਨੇ ਇੱਕ ਮਿਸਰੀ ਆਦਮੀ ਨੂੰ ਇਬਰਾਨੀ ਬੰਦੇ ਨੂੰ ਕੁੱਟਦਿਆਂ ਵੇਖਿਆ।
12 ਮੂਸਾ ਨੇ ਆਲੇ-ਦੁਆਲੇ ਦੇਖਿਆ ਅਤੇ ਉਸ ਨੇ ਦੇਖਿਆ ਕਿ ਕੋਈ ਵੀ ਨਹੀਂ ਦੇਖ ਰਿਹਾ ਸੀ। ਫ਼ੇਰ ਮੂਸਾ ਨੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤੇ ਵਿੱਚ ਦਫ਼ਨਾ ਦਿੱਤਾ।
13 ਅਗਲੇ ਦਿਨ ਮੂਸਾ ਨੇ ਦੋ ਇਬਰਾਨੀ ਬੰਦਿਆਂ ਨੂੰ ਦੇਖਿਆ ਜੋ ਆਪਸ ਵਿੱਚ ਲੜ ਰਹੇ ਸਨ। ਮੂਸਾ ਨੇ ਦੇਖਿਆ ਕਿ ਇੱਕ ਆਦਮੀ ਗਲਤ ਸੀ। ਮੂਸਾ ਨੇ ਉਸ ਆਦਮੀ ਨੂੰ ਆਖਿਆ, “ਤੂੰ ਆਪਣੇ ਗੁਆਂਢੀ ਨੂੰ ਕਿਉਂ ਦੁੱਖ ਦੇ ਰਿਹਾ ਹੈਂ?”
14 ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”
15 ਜਦੋਂ ਫ਼ਿਰਊਨ ਨੇ ਮੂਸਾ ਦੀ ਇਸ ਹਰਕਤ ਬਾਰੇ ਸੁਣਿਆ, ਉਸ ਨੇ ਉਸ ਨੂੰ ਮਾਰ ਦੇਣ ਦਾ ਨਿਆਂ ਕਰ ਲਿਆ। ਪਰ ਮੂਸਾ ਫ਼ਿਰਊਨ ਤੋਂ ਦੂਰ ਨੱਸ ਗਿਆ ਅਤੇ ਮਿਦਯਾਨ ਦੀ ਧਰਤੀ ਤੇ ਠਹਿਰ ਗਿਆ। ਉਹ ਇੱਕ ਖੂਹ ਦੇ ਨੇੜੇ ਬੈਠ ਗਿਆ। ਮੂਸਾ ਮਿਦਯਾਨ ਵਿੱਚ ਮੂਸਾ ਮਿਦਯਾਨ ਵਿੱਚ ਇੱਕ ਖੂਹ ਤੇ ਜਾਕੇ ਰੁਕ ਗਿਆ।
16 ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।
17 ਪਰ ਉੱਥੇ ਕੁਝ ਅਯਾਲੀ ਸਨ ਜਿਨ੍ਹਾਂ ਨੇ ਕੁੜੀਆਂ ਨੂੰ ਦੂਰ ਭਜਾ ਦਿੱਤਾ ਅਤੇ ਉਨ੍ਹਾਂ ਨੂੰ ਪਾਣੀ ਨਹੀਂ ਭਰਨ ਦਿੱਤਾ। ਇਸ ਲਈ ਮੂਸਾ ਨੇ ਕੁੜੀਆਂ ਦੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਦਿੱਤਾ।
18 ਤਾਂ ਉਹ ਆਪਣੇ ਪਿਤਾ, ਰਊਏਲ ਕੋਲ ਵਾਪਸ ਚਲੀਆਂ ਗਈਆਂ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, “ਅੱਜ ਤੁਸੀਂ ਛੇਤੀ ਘਰ ਆ ਗਈਆਂ ਹੋ।”
19 ਕੁੜੀਆਂ ਨੇ ਜਵਾਬ ਦਿੱਤਾ, “ਹਾਂ ਜੀ, ਅਯਾਲੀਆਂ ਨੇ ਸਾਨੂੰ ਦੂਰ ਭਜਾਉਣ ਦੀ ਕੋਸ਼ਿਸ਼ ਕੀਤੀ। ਪਰ ਇੱਕ ਮਿਸਰੀ ਆਦਮੀ ਨੇ ਸਾਡੀ ਮਦਦ ਕੀਤੀ। ਉਸ ਨੇ ਸਾਡੇ ਲਈ ਪਾਣੀ ਲਿਆਂਦਾ ਅਤੇ ਸਾਡੇ ਪਸ਼ੂਆਂ ਨੂੰ ਵੀ ਪਿਲਾਇਆ।”
20 ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਆ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।”
21 ਮੂਸਾ ਉਸ ਆਦਮੀ ਕੋਲ ਠਹਿਰ ਕੇ ਖੁਸ਼ ਸੀ। ਰਊਏਲ ਨੇ ਮੂਸਾ ਨੂੰ ਆਪਣੀ ਧੀ ਸਿੱਪੋਰਾ ਵਿਆਹ ਦਿੱਤੀ।
22 ਸਿੱਪੋਰਾ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੂਸਾ ਨੇ ਉਸਦਾ ਨਾਮ ਗੇਰਸ਼ੋਮ ਰੱਖਿਆ। ਮੂਸਾ ਨੇ ਆਪਣੇ ਪੁੱਤਰ ਨੂੰ ਇਹ ਨਾਮ ਇਸ ਲਈ ਦਿੱਤਾ ਕਿ ਉਹ ਇੱਕ ਪਰਾਈ ਧਰਤੀ ਉੱਤੇ ਅਜਨਬੀ ਸੀ।
23 ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।
24 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।
25 ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ।
1 And there went a man of the house of Levi, and took to wife a daughter of Levi.
2 And the woman conceived, and bare a son: and when she saw him that he was a goodly child, she hid him three months.
3 And when she could not longer hide him, she took for him an ark of bulrushes, and daubed it with slime and with pitch, and put the child therein; and she laid it in the flags by the river’s brink.
4 And his sister stood afar off, to wit what would be done to him.
5 And the daughter of Pharaoh came down to wash herself at the river; and her maidens walked along by the river’s side; and when she saw the ark among the flags, she sent her maid to fetch it.
6 And when she had opened it, she saw the child: and, behold, the babe wept. And she had compassion on him, and said, This is one of the Hebrews’ children.
7 Then said his sister to Pharaoh’s daughter, Shall I go and call to thee a nurse of the Hebrew women, that she may nurse the child for thee?
8 And Pharaoh’s daughter said to her, Go. And the maid went and called the child’s mother.
9 And Pharaoh’s daughter said unto her, Take this child away, and nurse it for me, and I will give thee thy wages. And the woman took the child, and nursed it.
10 And the child grew, and she brought him unto Pharaoh’s daughter, and he became her son. And she called his name Moses: and she said, Because I drew him out of the water.
11 And it came to pass in those days, when Moses was grown, that he went out unto his brethren, and looked on their burdens: and he spied an Egyptian smiting an Hebrew, one of his brethren.
12 And he looked this way and that way, and when he saw that there was no man, he slew the Egyptian, and hid him in the sand.
13 And when he went out the second day, behold, two men of the Hebrews strove together: and he said to him that did the wrong, Wherefore smitest thou thy fellow?
14 And he said, Who made thee a prince and a judge over us? intendest thou to kill me, as thou killedst the Egyptian? And Moses feared, and said, Surely this thing is known.
15 Now when Pharaoh heard this thing, he sought to slay Moses. But Moses fled from the face of Pharaoh, and dwelt in the land of Midian: and he sat down by a well.
16 Now the priest of Midian had seven daughters: and they came and drew water, and filled the troughs to water their father’s flock.
17 And the shepherds came and drove them away: but Moses stood up and helped them, and watered their flock.
18 And when they came to Reuel their father, he said, How is it that ye are come so soon to day?
19 And they said, An Egyptian delivered us out of the hand of the shepherds, and also drew water enough for us, and watered the flock.
20 And he said unto his daughters, And where is he? why is it that ye have left the man? call him, that he may eat bread.
21 And Moses was content to dwell with the man: and he gave Moses Zipporah his daughter.
22 And she bare him a son, and he called his name Gershom: for he said, I have been a stranger in a strange land.
23 And it came to pass in process of time, that the king of Egypt died: and the children of Israel sighed by reason of the bondage, and they cried, and their cry came up unto God by reason of the bondage.
24 And God heard their groaning, and God remembered his covenant with Abraham, with Isaac, and with Jacob.
25 And God looked upon the children of Israel, and God had respect unto them.
Psalm 25 in Tamil and English
0
A Psalm of David.
1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Unto thee, O Lord, do I lift up my soul.
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
O my God, I trust in thee: let me not be ashamed, let not mine enemies triumph over me.
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Yea, let none that wait on thee be ashamed: let them be ashamed which transgress without cause.
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Shew me thy ways, O Lord; teach me thy paths.
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Lead me in thy truth, and teach me: for thou art the God of my salvation; on thee do I wait all the day.
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Remember, O Lord, thy tender mercies and thy lovingkindnesses; for they have been ever of old.
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Remember not the sins of my youth, nor my transgressions: according to thy mercy remember thou me for thy goodness’ sake, O Lord.
8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good and upright is the Lord: therefore will he teach sinners in the way.
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
The meek will he guide in judgment: and the meek will he teach his way.
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
All the paths of the Lord are mercy and truth unto such as keep his covenant and his testimonies.
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name’s sake, O Lord, pardon mine iniquity; for it is great.
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
What man is he that feareth the Lord? him shall he teach in the way that he shall choose.
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
His soul shall dwell at ease; and his seed shall inherit the earth.
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
The secret of the Lord is with them that fear him; and he will shew them his covenant.
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes are ever toward the Lord; for he shall pluck my feet out of the net.
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Turn thee unto me, and have mercy upon me; for I am desolate and afflicted.
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
The troubles of my heart are enlarged: O bring thou me out of my distresses.
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
Look upon mine affliction and my pain; and forgive all my sins.
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
Consider mine enemies; for they are many; and they hate me with cruel hatred.
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
O keep my soul, and deliver me: let me not be ashamed; for I put my trust in thee.
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Let integrity and uprightness preserve me; for I wait on thee.
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Redeem Israel, O God, out of all his troubles.