ਖ਼ਰੋਜ 23:15
ਪਹਿਲੀ ਛੁੱਟੀ ‘ਪਤੀਰੀ ਰੋਟੀ ਦਾ ਪਰਬ’ ਹੋਵੇਗੀ। ਇਹ ਉਸੇ ਤਰ੍ਹਾਂ ਹੈ ਜਿਵੇਂ ਮੈਂ ਹੁਕਮ ਦਿੱਤਾ ਸੀ। ਇਸ ਵੇਲੇ ਤੁਸੀਂ ਪਤੀਰੀ ਰੋਟੀ ਖਾਵੋਂਗੇ। ਇਹ ਸੱਤ ਦਿਨਾਂ ਤੱਕ ਜਾਰੀ ਰਹੇਗੀ। ਇਹ ਤੁਸੀਂ ਅਬੀਬ ਦੇ ਮਹੀਨੇ ਦੌਰਾਨ ਕਰੋਂਗੇ, ਕਿਉਂਕਿ ਇਹੀ ਉਹ ਸਮਾਂ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ। ਉਸ ਸਮੇਂ ਹਰ ਬੰਦਾ ਮੇਰੇ ਲਈ ਬਲੀ ਲੈ ਕੇ ਆਵੇਗਾ।
Thou shalt keep | אֶת | ʾet | et |
חַ֣ג | ḥag | hahɡ | |
feast the | הַמַּצּוֹת֮ | hammaṣṣôt | ha-ma-TSOTE |
of unleavened bread: | תִּשְׁמֹר֒ | tišmōr | teesh-MORE |
eat shalt (thou | שִׁבְעַ֣ת | šibʿat | sheev-AT |
unleavened bread | יָמִים֩ | yāmîm | ya-MEEM |
seven | תֹּאכַ֨ל | tōʾkal | toh-HAHL |
days, | מַצּ֜וֹת | maṣṣôt | MA-tsote |
as | כַּֽאֲשֶׁ֣ר | kaʾăšer | ka-uh-SHER |
I commanded | צִוִּיתִ֗ךָ | ṣiwwîtikā | tsee-wee-TEE-ha |
appointed time the in thee, | לְמוֹעֵד֙ | lĕmôʿēd | leh-moh-ADE |
of the month | חֹ֣דֶשׁ | ḥōdeš | HOH-desh |
Abib; | הָֽאָבִ֔יב | hāʾābîb | ha-ah-VEEV |
for | כִּי | kî | kee |
out camest thou it in | ב֖וֹ | bô | voh |
from Egypt: | יָצָ֣אתָ | yāṣāʾtā | ya-TSA-ta |
none and | מִמִּצְרָ֑יִם | mimmiṣrāyim | mee-meets-RA-yeem |
shall appear | וְלֹֽא | wĕlōʾ | veh-LOH |
before | יֵרָא֥וּ | yērāʾû | yay-ra-OO |
me empty:) | פָנַ֖י | pānay | fa-NAI |
רֵיקָֽם׃ | rêqām | ray-KAHM |
Cross Reference
ਖ਼ਰੋਜ 34:20
ਜੇ ਤੁਸੀਂ ਕਿਸੇ ਪਹਿਲੋਠੇ ਜੰਮੇ ਖੋਤੇ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਲੇਲਾ ਦੇਕੇ ਖਰੀਦ ਸੱਕਦੇ ਹੋ। ਪਰ ਜੇ ਤੁਸੀਂ ਇਸ ਖੋਤੇ ਨੂੰ ਲੇਲੇ ਨਾਲ ਨਹੀਂ ਖਰੀਦਦੇ, ਤਾਂ ਤੁਹਾਨੂੰ ਉਸ ਖੋਤੇ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਪਹਿਲੋਠੇ ਪੁੱਤਰ ਮੇਰੇ ਪਾਸੋਂ ਵਪਸ ਖਰੀਦੋਂ। ਕੋਈ ਵੀ ਬੰਦਾ ਬਿਨਾ ਸੁਗਾਤ ਦੇ ਮੇਰੇ ਕੋਲ ਨਹੀਂ ਆਉਣਾ ਚਾਹੀਦਾ।
ਅਸਤਸਨਾ 16:16
“ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।
ਗਿਣਤੀ 28:16
ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।
੧ ਕੁਰਿੰਥੀਆਂ 5:7
ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।
ਲੋਕਾ 22:7
ਪਤੀਰੀ ਰੋਟੀ ਦੀ ਤਿਆਰੀ ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।
ਮਰਕੁਸ 14:12
ਪਸਾਹ ਦਾ ਭੋਜਨ ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
ਅਮਸਾਲ 3:9
ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
੨ ਸਲਾਤੀਨ 23:21
ਯਹੂਦਾਹ ਦੇ ਲੋਕਾਂ ਨੇ ਪਸਹ ਮਨਾਇਆ ਤਦ ਪਾਤਸ਼ਾਹ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ ਤੇ ਆਖਿਆ, “ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਨਾਓ। ਇਹ ਉਵੇਂ ਹੀ ਮਨਾਓ ਜਿਵੇਂ ਨੇਮ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।”
ਯਸ਼ਵਾ 5:10
ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14ਵੇਂ ਦਿਨ ਦੀ ਸ਼ਾਮ ਦੀ ਸੀ।
ਅਸਤਸਨਾ 16:1
ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।
ਗਿਣਤੀ 9:2
“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।
ਅਹਬਾਰ 23:10
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ।
ਅਹਬਾਰ 23:5
ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।
ਖ਼ਰੋਜ 34:18
“ਪਤੀਰੀ ਰੋਟੀ ਦੇ ਪਰਬ ਦਾ ਜਸ਼ਨ ਮਨਾਉ। ਸੱਤ ਦਿਨ ਤੱਕ ਉਹੀ ਪਤੀਰੀ ਰੋਟੀ ਖਾਓ, ਜਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੁਕਮ ਦਿੱਤਾ ਸੀ। ਅਜਿਹਾ ਉਸ ਮਹੀਨੇ ਦੌਰਾਨ ਕਰੋ ਜਿਸਦੀ ਮੈਂ ਚੋਣ ਕੀਤੀ ਹੈ, ਅਬੀਬ ਦਾ ਮਹੀਨਾ। ਕਿਉਂਕਿ ਇਹੀ ਉਹ ਮਹੀਨਾ ਹੈ ਜਦੋਂ ਤੁਸੀਂ ਮਿਸਰ ਵਿੱਚੋਂ ਬਾਹਰ ਆਏ ਸੀ।
ਖ਼ਰੋਜ 13:6
“ਸੱਤਾਂ ਦਿਨਾਂ ਤੱਕ ਤੁਹਾਨੂੰ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਸੱਤਵੇਂ ਦਿਨ ਮਹਾਂ ਭੋਜ ਹੋਵੇਗਾ। ਇਹ ਭੋਜ ਯਹੋਵਾਹ ਲਈ ਆਦਰ ਦਰਸਾਵੇਗਾ।
ਖ਼ਰੋਜ 13:4
ਅੱਜ ਹਬੀਬ ਦੇ ਮਹੀਨੇ, ਤੁਸੀਂ ਮਿਸਰ ਛੱਡ ਕੇ ਜਾ ਰਹੇ ਹੋ।
ਖ਼ਰੋਜ 12:43
ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ।
ਖ਼ਰੋਜ 12:14
“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।