ਖ਼ਰੋਜ 25:10
ਇਕਰਾਰਨਾਮੇ ਵਾਲਾ ਸੰਦੂਕ “ਸ਼ਿਟੀਮ ਦੀ ਲੱਕੜ ਲੈ ਕੇ ਇੱਕ ਖਾਸ ਸੰਦੂਕ ਬਣਾਉ ਇਸ ਪਵਿੱਤਰ ਸੰਦੂਕ ਦੀ ਲੰਬਾਈ ਢਾਈ ਹੱਥ, ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।
And they shall make | וְעָשׂ֥וּ | wĕʿāśû | veh-ah-SOO |
ark an | אֲר֖וֹן | ʾărôn | uh-RONE |
of shittim | עֲצֵ֣י | ʿăṣê | uh-TSAY |
wood: | שִׁטִּ֑ים | šiṭṭîm | shee-TEEM |
cubits two | אַמָּתַ֨יִם | ʾammātayim | ah-ma-TA-yeem |
and a half | וָחֵ֜צִי | wāḥēṣî | va-HAY-tsee |
length the be shall | אָרְכּ֗וֹ | ʾorkô | ore-KOH |
cubit a and thereof, | וְאַמָּ֤ה | wĕʾammâ | veh-ah-MA |
and a half | וָחֵ֙צִי֙ | wāḥēṣiy | va-HAY-TSEE |
the breadth | רָחְבּ֔וֹ | roḥbô | roke-BOH |
cubit a and thereof, | וְאַמָּ֥ה | wĕʾammâ | veh-ah-MA |
and a half | וָחֵ֖צִי | wāḥēṣî | va-HAY-tsee |
the height | קֹֽמָתֽוֹ׃ | qōmātô | KOH-ma-TOH |
Cross Reference
ਇਬਰਾਨੀਆਂ 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
ਖ਼ਰੋਜ 37:1
ਇਕਰਾਰਨਾਮੇ ਵਾਲਾ ਸੰਦੂਕ ਬਸਲਏਲ ਨੇ ਪਵਿੱਤਰ ਸੰਦੂਕ ਸ਼ਿੱਟੀਮ ਦੀ ਲੱਕੜ ਤੋਂ ਬਣਾਇਆ। ਸੰਦੂਕ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।
ਅਸਤਸਨਾ 10:1
ਨਵੀਆਂ ਸ਼ਿਲਾਵਾਂ “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ।
੨ ਤਵਾਰੀਖ਼ 8:11
ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸ ਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, “ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਥਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।”
ਪਰਕਾਸ਼ ਦੀ ਪੋਥੀ 11:19
ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸ ਨੂੰ ਉਸ ਦੇ ਮੰਦਰ ਵਿੱਚ ਦੇਖਿਆ ਜਾ ਸੱਕਦਾ ਸੀ। ਫ਼ੇਰ ਉੱਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, ਭੁਚਾਲ, ਬਹੁਤ ਵੱਡੇ ਗੜ੍ਹੇ ਵਰ੍ਹੇ।