ਖ਼ਰੋਜ 25:16
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਇਕਰਾਰਨਾਮਾ ਦੇਵਾਂਗਾ। ਇਕਰਾਰਨਾਮੇ ਨੂੰ ਇਸ ਸੰਦੂਕ ਵਿੱਚ ਰੱਖਣਾ।
And thou shalt put | וְנָֽתַתָּ֖ | wĕnātattā | veh-na-ta-TA |
into | אֶל | ʾel | el |
the ark | הָֽאָרֹ֑ן | hāʾārōn | ha-ah-RONE |
אֵ֚ת | ʾēt | ate | |
testimony the | הָֽעֵדֻ֔ת | hāʿēdut | ha-ay-DOOT |
which | אֲשֶׁ֥ר | ʾăšer | uh-SHER |
I shall give | אֶתֵּ֖ן | ʾettēn | eh-TANE |
אֵלֶֽיךָ׃ | ʾēlêkā | ay-LAY-ha |
Cross Reference
ਅਸਤਸਨਾ 31:26
“ ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ।
ਇਬਰਾਨੀਆਂ 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
੧ ਸਲਾਤੀਨ 8:9
ਪਵਿੱਤਰ ਸੰਦੂਕ ਵਿੱਚ ਉਨ੍ਹਾਂ ਦੋਨਾਂ ਪੱਥਰ ਦੀਆਂ ਪੱਟੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਹੋਰੇਬ ਵਿੱਚ ਪਵਿੱਤਰ ਸੰਦੂਕ ਵਿੱਚ ਪਾਈਆਂ ਸਨ। ਹੋਰੇਬ ਉਹੀ ਜਗ੍ਹਾ ਸੀ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਆਪਣਾ ਇਕਰਾਰਨਾਮਾ ਕੀਤਾ ਸੀ ਜਦੋਂ ਉਹ ਮਿਸਰ ਵਿੱਚੋਂ ਨਿਕਲੇ ਸਨ।
ਖ਼ਰੋਜ 16:34
(ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)
ਰੋਮੀਆਂ 3:2
ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ।
ਰਸੂਲਾਂ ਦੇ ਕਰਤੱਬ 7:44
“ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।
੨ ਤਵਾਰੀਖ਼ 34:14
ਬਿਵਸਥਾ ਦੀ ਪੋਥੀ ਦਾ ਲੱਭਣਾ ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ।
੨ ਸਲਾਤੀਨ 11:12
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸ ਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਬਣਾਇਆ ਅਤੇ ਉਸ ਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”
ਅਸਤਸਨਾ 10:2
ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’
ਗਿਣਤੀ 17:4
ਇਨ੍ਹਾਂ ਸੋਟੀਆਂ ਨੂੰ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿਉ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ।
ਖ਼ਰੋਜ 38:21
ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।
ਖ਼ਰੋਜ 34:29
ਮੂਸਾ ਦਾ ਚਮਕਦਾ ਹੋਇਆ ਚਿਹਰਾ ਫ਼ੇਰ ਮੂਸਾ ਸੀਨਈ ਪਰਬਤ ਤੋਂ ਹੇਠਾਂ ਉਤਰ ਆਇਆ। ਉਸ ਦੇ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਮੂਸਾ ਦਾ ਚਿਹਰਾ ਚਮਕ ਰਿਹਾ ਸੀ ਕਿਉਂਕਿ ਉਸ ਨੇ ਯਹੋਵਾਹ ਨਾਲ ਗੱਲਾਂ ਕੀਤੀਆਂ ਸਨ। ਪਰ ਮੂਸਾ ਨੂੰ ਇਸ ਗੱਲ ਦਾ ਪਤਾ ਨਹੀਂ ਸੀ।
ਖ਼ਰੋਜ 32:15
ਫ਼ੇਰ ਮੂਸਾ ਪਰਬਤ ਤੋਂ ਹੇਠਾਂ ਚੱਲਾ ਗਿਆ। ਮੂਸਾ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਉਹ ਹੁਕਮ ਉਨ੍ਹਾਂ ਪੱਥਰਾਂ ਦੇ ਦੋਹੀ ਪਾਸੀਂ, ਸਿਧੇ ਅਤੇ ਪੁਠੇ ਪਾਸੇ, ਲਿਖੇ ਹੋਏ ਸਨ।
ਖ਼ਰੋਜ 31:18
ਇਸ ਤਰ੍ਹਾਂ ਯਹੋਵਾਹ ਨੇ ਸੀਨਈ ਪਰਬਤ ਉੱਤੇ ਮੂਸਾ ਨਾਲ ਗੱਲ ਖਤਮ ਕੀਤੀ। ਫ਼ੇਰ ਯਹੋਵਹ ਨੇ ਉਸ ਨੂੰ ਪੱਥਰ ਦੀਆਂ ਦੋ ਤਖਤੀਆਂ ਦਿੱਤੀਆਂ ਜਿਨ੍ਹਾਂ ਉੱਤੇ ਇਕਰਾਰਨਾਮਾ ਸੀ। ਪਰਮੇਸ਼ੁਰ ਨੇ ਪੱਥਰ ਉੱਤੇ ਲਿਖਣ ਲਈ ਆਪਣੀ ਉਂਗਲੀ ਦੀ ਵਰਤੋਂ ਕੀਤੀ।
ਖ਼ਰੋਜ 30:36
ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇੱਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਹਮਣੇ ਰੱਖ ਦਿਉ, ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।
ਖ਼ਰੋਜ 30:6
ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।
ਖ਼ਰੋਜ 27:21
ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿੱਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁੱਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”