ਖ਼ਰੋਜ 3
1 ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।
2 ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ। ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ।
3 ਇਸ ਲਈ ਮੂਸਾ ਨੇ ਝਾੜੀ ਦੇ ਨੇੜੇ ਜਾਣ ਤੇ ਇਹ ਦੇਖਣ ਦਾ ਨਿਆਂ ਕੀਤਾ ਕਿ ਕੋਈ ਝਾੜੀ ਭਸਮ ਹੋਣ ਤੋਂ ਬਿਨਾ ਬਲਦੀ ਕਿਵੇਂ ਰਹਿ ਸੱਕਦੀ ਹੈ।
4 ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।” ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”
5 ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ।
6 ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
7 ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
8 ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
9 ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।
10 ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”
11 ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸੱਕਦਾ ਹਾਂ?”
12 ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”
13 ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”
14 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”
15 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”
16 ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।
17 ਅਤੇ ਮੈਂ ਨਿਆਂ ਕੀਤਾ ਹੈ ਕਿ ਮੈਂ ਤੁਹਾਨੂੰ ਉਨ੍ਹਾਂ ਮੁਸੀਬਤਾਂ ਵਿੱਚੋਂ ਕੱਢ ਲਵਾਂ ਜਿਹੜੀਆਂ ਤੁਸੀਂ ਮਿਸਰ ਵਿੱਚ ਸਹਾਰ ਰਹੇ ਹੋ। ਮੈਂ ਤੁਹਾਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਹੁਣ ਬਹੁਤ ਸਾਰੇ ਲੋਕਾਂ; ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਹੈ। ਮੈਂ ਤੁਹਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੇ ਲੈ ਜਾਵਾਂਗਾ।’
18 “ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’
19 “ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਜਾਣ ਨਹੀਂ ਦੇਵੇਗਾ। ਸਿਰਫ਼ ਕੋਈ ਮਹਾਨ ਸ਼ਕਤੀ ਹੀ ਉਸ ਨੂੰ ਮਜਬੂਰ ਕਰੇਗੀ ਤਾਂ ਕਿ ਉਹ ਤੁਹਾਨੂੰ ਜਾਣ ਦੇਵੇ।
20 ਇਸ ਲਈ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਦੇ ਖਿਲਾਫ਼ ਵਰਤਾਂਗਾ। ਮੈਂ ਉਸ ਧਰਤੀ ਉੱਤੇ ਹੈਰਾਨੀ ਭਰੀਆਂ ਗੱਲਾਂ ਕਰਾਂਗਾ। ਜਦੋਂ ਮੈਂ ਅਜਿਹਾ ਕਰਾਂਗਾ ਤਾਂ ਉਹ ਤੁਹਾਨੂੰ ਜਾਣ ਦੇਵੇਗਾ।
21 ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।
22 “ਸਾਰੀਆਂ ਇਬਰਾਨੀ ਔਰਤਾਂ ਨੂੰ ਆਪਣੇ ਮਿਸਰੀ ਗੁਆਂਢੀਆਂ ਅਤੇ ਆਪਣੇ ਘਰਾਂ ਵਿੱਚ ਰਹਿੰਦੀਆਂ ਮਿਸਰੀ ਔਰਤਾਂ ਪਾਸੋਂ ਚਾਂਦੀ ਸੋਨਾ ਅਤੇ ਵੱਧੀਆ ਕੱਪੜੇ ਮੰਗਣੇ ਚਾਹੀਦੇ ਹਨ। ਜਦੋਂ ਤੁਸੀਂ ਮਿਸਰ ਛੱਡੋਂ, ਉਨ੍ਹਾਂ ਸੁਗਾਤਾਂ ਨੂੰ ਆਪਣੇ ਬੱਚਿਆਂ ਉੱਪਰ ਪਾ ਦਿਓ। ਇਸ ਤਰ੍ਹਾਂ ਤੁਸੀਂ ਮਿਸਰੀਆਂ ਦੀ ਦੌਲਤ ਆਪਣੇ ਨਾਲ ਲੈ ਜਾਵੋਂਗੇ।”
1 Now Moses kept the flock of Jethro his father in law, the priest of Midian: and he led the flock to the backside of the desert, and came to the mountain of God, even to Horeb.
2 And the angel of the Lord appeared unto him in a flame of fire out of the midst of a bush: and he looked, and, behold, the bush burned with fire, and the bush was not consumed.
3 And Moses said, I will now turn aside, and see this great sight, why the bush is not burnt.
4 And when the Lord saw that he turned aside to see, God called unto him out of the midst of the bush, and said, Moses, Moses. And he said, Here am I.
5 And he said, Draw not nigh hither: put off thy shoes from off thy feet, for the place whereon thou standest is holy ground.
6 Moreover he said, I am the God of thy father, the God of Abraham, the God of Isaac, and the God of Jacob. And Moses hid his face; for he was afraid to look upon God.
7 And the Lord said, I have surely seen the affliction of my people which are in Egypt, and have heard their cry by reason of their taskmasters; for I know their sorrows;
8 And I am come down to deliver them out of the hand of the Egyptians, and to bring them up out of that land unto a good land and a large, unto a land flowing with milk and honey; unto the place of the Canaanites, and the Hittites, and the Amorites, and the Perizzites, and the Hivites, and the Jebusites.
9 Now therefore, behold, the cry of the children of Israel is come unto me: and I have also seen the oppression wherewith the Egyptians oppress them.
10 Come now therefore, and I will send thee unto Pharaoh, that thou mayest bring forth my people the children of Israel out of Egypt.
11 And Moses said unto God, Who am I, that I should go unto Pharaoh, and that I should bring forth the children of Israel out of Egypt?
12 And he said, Certainly I will be with thee; and this shall be a token unto thee, that I have sent thee: When thou hast brought forth the people out of Egypt, ye shall serve God upon this mountain.
13 And Moses said unto God, Behold, when I come unto the children of Israel, and shall say unto them, The God of your fathers hath sent me unto you; and they shall say to me, What is his name? what shall I say unto them?
14 And God said unto Moses, I AM THAT I AM: and he said, Thus shalt thou say unto the children of Israel, I AM hath sent me unto you.
15 And God said moreover unto Moses, Thus shalt thou say unto the children of Israel, The Lord God of your fathers, the God of Abraham, the God of Isaac, and the God of Jacob, hath sent me unto you: this is my name for ever, and this is my memorial unto all generations.
16 Go, and gather the elders of Israel together, and say unto them, The Lord God of your fathers, the God of Abraham, of Isaac, and of Jacob, appeared unto me, saying, I have surely visited you, and seen that which is done to you in Egypt:
17 And I have said, I will bring you up out of the affliction of Egypt unto the land of the Canaanites, and the Hittites, and the Amorites, and the Perizzites, and the Hivites, and the Jebusites, unto a land flowing with milk and honey.
18 And they shall hearken to thy voice: and thou shalt come, thou and the elders of Israel, unto the king of Egypt, and ye shall say unto him, The Lord God of the Hebrews hath met with us: and now let us go, we beseech thee, three days’ journey into the wilderness, that we may sacrifice to the Lord our God.
19 And I am sure that the king of Egypt will not let you go, no, not by a mighty hand.
20 And I will stretch out my hand, and smite Egypt with all my wonders which I will do in the midst thereof: and after that he will let you go.
21 And I will give this people favour in the sight of the Egyptians: and it shall come to pass, that, when ye go, ye shall not go empty:
22 But every woman shall borrow of her neighbour, and of her that sojourneth in her house, jewels of silver, and jewels of gold, and raiment: and ye shall put them upon your sons, and upon your daughters; and ye shall spoil the Egyptians.
Psalm 25 in Tamil and English
0
A Psalm of David.
1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Unto thee, O Lord, do I lift up my soul.
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
O my God, I trust in thee: let me not be ashamed, let not mine enemies triumph over me.
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Yea, let none that wait on thee be ashamed: let them be ashamed which transgress without cause.
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Shew me thy ways, O Lord; teach me thy paths.
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Lead me in thy truth, and teach me: for thou art the God of my salvation; on thee do I wait all the day.
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Remember, O Lord, thy tender mercies and thy lovingkindnesses; for they have been ever of old.
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Remember not the sins of my youth, nor my transgressions: according to thy mercy remember thou me for thy goodness’ sake, O Lord.
8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good and upright is the Lord: therefore will he teach sinners in the way.
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
The meek will he guide in judgment: and the meek will he teach his way.
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
All the paths of the Lord are mercy and truth unto such as keep his covenant and his testimonies.
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name’s sake, O Lord, pardon mine iniquity; for it is great.
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
What man is he that feareth the Lord? him shall he teach in the way that he shall choose.
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
His soul shall dwell at ease; and his seed shall inherit the earth.
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
The secret of the Lord is with them that fear him; and he will shew them his covenant.
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes are ever toward the Lord; for he shall pluck my feet out of the net.
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Turn thee unto me, and have mercy upon me; for I am desolate and afflicted.
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
The troubles of my heart are enlarged: O bring thou me out of my distresses.
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
Look upon mine affliction and my pain; and forgive all my sins.
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
Consider mine enemies; for they are many; and they hate me with cruel hatred.
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
O keep my soul, and deliver me: let me not be ashamed; for I put my trust in thee.
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Let integrity and uprightness preserve me; for I wait on thee.
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Redeem Israel, O God, out of all his troubles.