ਖ਼ਰੋਜ 32:25
ਮੂਸਾ ਨੇ ਦੇਖਿਆ ਕਿ ਹਾਰੂਨ ਨੇ ਲੋਕਾਂ ਨੂੰ ਬੇਕਾਬੂ ਹੋਣ ਦਿੱਤਾ। ਲੋਕੀ ਜੰਗਲੀ ਵਿਹਾਰ ਕਰ ਰਹੇ ਸਨ ਅਤੇ ਉਨ੍ਹਾਂ ਦੇ ਦੁਸ਼ਮਣ ਦੇਖ ਸੱਕਦੇ ਸਨ ਕਿ ਉਹ ਮੂਰੱਖਾਂ ਵਰਗਾ ਵਿਹਾਰ ਕਰ ਰਹੇ ਸਨ।
And when Moses | וַיַּ֤רְא | wayyar | va-YAHR |
saw | מֹשֶׁה֙ | mōšeh | moh-SHEH |
that | אֶת | ʾet | et |
הָעָ֔ם | hāʿām | ha-AM | |
the people | כִּ֥י | kî | kee |
were naked; | פָרֻ֖עַ | pāruaʿ | fa-ROO-ah |
(for | ה֑וּא | hûʾ | hoo |
Aaron | כִּֽי | kî | kee |
had made them naked | פְרָעֹ֣ה | pĕrāʿō | feh-ra-OH |
shame their unto | אַֽהֲרֹ֔ן | ʾahărōn | ah-huh-RONE |
among their enemies:) | לְשִׁמְצָ֖ה | lĕšimṣâ | leh-sheem-TSA |
בְּקָֽמֵיהֶֽם׃ | bĕqāmêhem | beh-KA-may-HEM |
Cross Reference
ਪੈਦਾਇਸ਼ 3:10
ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।”
ਪਰਕਾਸ਼ ਦੀ ਪੋਥੀ 3:17
ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
ਰੋਮੀਆਂ 6:21
ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।
ਮੀਕਾਹ 1:11
ਹੇ ਸ਼ਾਫ਼ੀਰ ਦੇ ਵਾਸੀਓ, ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ। ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ। ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ।
ਹੋ ਸੀਅ 2:3
ਜੇਕਰ ਉਹ ਆਪਣਾ ਵਿਭਚਾਰ ਨਹੀਂ ਰੋਕੇਗੀ, ਮੈਂ ਉਸ ਨੂੰ ਉਸ ਦਿਨ ਵਾਂਗ ਨੰਗੀ ਕਰ ਸੁੱਟਾਂਗਾ ਜਦੋਂ ਉਹ ਜਨਮੀ ਸੀ। ਮੈਂ ਉਸ ਨੂੰ ਮਾਰੂਬਲ ਵਾਂਗ, ਸੁੱਕੀ ਬੰਜਰ ਜ਼ਮੀਨ ਵਾਂਗ ਬਣਾ ਦਿਆਂਗਾ, ਅਤੇ ਉਸ ਨੂੰ ਪਿਆਸ ਨਾਲ ਮਾਰ ਸੁੱਟਾਂਗਾ।
ਦਾਨੀ ਐਲ 12:2
ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।
ਹਿਜ਼ ਕੀ ਐਲ 16:63
ਮੈਂ ਤੇਰੇ ਨਾਲ ਚੰਗਾ ਵਿਹਾਰ ਕਰਾਂਗਾ। ਇਸ ਲਈ ਤੂੰ ਮੈਨੂੰ ਚੇਤੇ ਕਰੇਗੀ ਅਤੇ ਤੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਇੰਨੀ ਸ਼ਰਮਸਾਰ ਹੋਵੇਂਗੀ ਕਿ ਤੂੰ ਕੁਝ ਵੀ ਨਹੀਂ ਆਖ ਸੱਕੇਂਗੀ। ਪਰ ਮੈਂ ਤੇਰੇ ਲਈ ਪ੍ਰਾਸਚਿਤ ਕਰਾਂਗਾ। ਤੂੰ ਫੇਰ ਤੋਂ ਕਦੇ ਵੀ ਸ਼ਰਮਸਾਰ ਨਹੀਂ ਹੋਵੇਂਗੀ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
ਯਸਈਆਹ 47:3
ਲੋਕ ਤੇਰੇ ਗੁਪਤ ਅੰਗਾਂ ਨੂੰ ਦੇਖਣਗੇ ਅਤੇ ਤੈਨੂੰ ਸ਼ਅਸਾਰ ਕੀਤਾ ਜਾਵੇਗਾ। ਮੈਂ ਤੇਰੇ ਕੋਲੋਂ ਮੁੱਲ ਅਦਾ ਕਰਾਵਾਂਗਾ, ਜੋ ਵੀ ਮਾੜੇ ਅਮਲ ਤੂੰ ਕੀਤੇ ਨੇ। ਤੇ ਤੇਰੀ ਸਹਾਇਤਾ ਲਈ ਕੋਈ ਵੀ ਨਹੀਂ ਆਵੇਗਾ।
੨ ਤਵਾਰੀਖ਼ 28:19
ਯਹੋਵਾਹ ਨੇ ਯਹੂਦਾਹ ਉੱਪਰ ਕਹਿਰ ਕੀਤਾ ਕਿਉਂ ਕਿ ਯਹੂਦਾਹ ਦੇ ਪਾਤਸ਼ਾਹ ਆਹਾਜ਼ ਨੇ ਯਹੂਦੀਆਂ ਨੂੰ ਪਾਪ ਕਰਨ ਲਈ ਪ੍ਰੇਰਿਆ। ਉਸ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ।
ਅਸਤਸਨਾ 9:20
ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸੱਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ।
ਖ਼ਰੋਜ 33:4
ਲੋਕਾਂ ਨੇ ਇਹ ਬੁਰੀ ਖਬਰ ਸੁਣੀ ਅਤੇ ਉਹ ਬਹੁਤ ਉਦਾਸ ਹੋ ਗਏ। ਅਤੇ ਲੋਕਾਂ ਨੇ ਗਹਿਣੇ ਪਾਉਣੇ ਛੱਡ ਦਿੱਤੇ।
ਪਰਕਾਸ਼ ਦੀ ਪੋਥੀ 16:15
“ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹੜਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸ ਨੂੰ ਬਿਨਾ ਕੱਪੜਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹੜੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।”