ਖ਼ਰੋਜ 37:25
ਧੂਫ਼ ਧੁਖਾਉਣ ਲਈ ਜਗਵੇਦੀ ਉਸ ਨੇ ਧੂਫ਼ ਧੁਖਾਉਣ ਲਈ ਜਗਵੇਦੀ ਬਣਾਈ। ਉਸ ਨੇ ਇਹ ਸ਼ਿੱਟੀਮ ਦੀ ਲੱਕੜ ਤੋਂ ਬਣਾਈ। ਜਗਵੇਦੀ ਚੌਰਸ ਸੀ। ਇਹ ਇੱਕ ਹੱਥ ਲੰਮੀ ਇੱਕ ਹੱਥ ਚੌੜੀ ਤੇ ਦੋ ਹੱਥ ਉੱਚੀ ਸੀ। ਜਗਵੇਦੀ ਉੱਤੇ ਚਾਰ ਸਿੰਗ ਸਨ। ਹਰੇਕ ਕੋਨੇ ਉੱਤੇ ਇੱਕ ਸਿੰਗ ਸੀ। ਇਨ੍ਹਾਂ ਸਿੰਗਾਂ ਨੂੰ ਇੱਕ ਦੂਜੇ ਨਾਲ ਅਤੇ ਜਗਵੇਦੀ ਨਾਲ ਜੋੜਕੇ ਇੱਕ ਮਿੱਕ ਕਰ ਦਿੱਤਾ ਗਿਆ ਸੀ।
And he made | וַיַּ֛עַשׂ | wayyaʿaś | va-YA-as |
אֶת | ʾet | et | |
incense the | מִזְבַּ֥ח | mizbaḥ | meez-BAHK |
altar | הַקְּטֹ֖רֶת | haqqĕṭōret | ha-keh-TOH-ret |
of shittim | עֲצֵ֣י | ʿăṣê | uh-TSAY |
wood: | שִׁטִּ֑ים | šiṭṭîm | shee-TEEM |
length the | אַמָּ֣ה | ʾammâ | ah-MA |
cubit, a was it of | אָרְכּוֹ֩ | ʾorkô | ore-KOH |
and the breadth | וְאַמָּ֨ה | wĕʾammâ | veh-ah-MA |
cubit; a it of | רָחְבּ֜וֹ | roḥbô | roke-BOH |
it was foursquare; | רָב֗וּעַ | rābûaʿ | ra-VOO-ah |
and two cubits | וְאַמָּתַ֙יִם֙ | wĕʾammātayim | veh-ah-ma-TA-YEEM |
height the was | קֹֽמָת֔וֹ | qōmātô | koh-ma-TOH |
of it; the horns | מִמֶּ֖נּוּ | mimmennû | mee-MEH-noo |
were thereof | הָי֥וּ | hāyû | ha-YOO |
of | קַרְנֹתָֽיו׃ | qarnōtāyw | kahr-noh-TAIV |
Cross Reference
ਖ਼ਰੋਜ 30:1
ਧੂਫ਼ ਧੁਖਾਉਣ ਲਈ ਜਗਵੇਦੀ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।
ਪਰਕਾਸ਼ ਦੀ ਪੋਥੀ 8:3
ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।
੧ ਪਤਰਸ 2:5
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
ਇਬਰਾਨੀਆਂ 13:10
ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।
ਇਬਰਾਨੀਆਂ 7:25
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
ਲੋਕਾ 1:9
ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।
ਮੱਤੀ 23:19
ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?
੨ ਤਵਾਰੀਖ਼ 26:16
ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।
ਖ਼ਰੋਜ 40:26
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।
ਖ਼ਰੋਜ 40:5
ਤੰਬੂ ਵਿੱਚ ਧੂਫ਼ ਧੁਖਾਉਣ ਲਈ ਇਕਰਾਰਨਾਮੇ ਵਲੇ ਸੰਦੂਕ ਦੇ ਸਾਹਮਣੇ ਸੁਨਿਹਰੀ ਜਗਵੇਦੀ ਰੱਖੀਂ। ਫ਼ੇਰ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਤੇ ਪਰਦਾ ਟੰਗੀ।