ਖ਼ਰੋਜ 4
1 ਮੂਸਾ ਲਈ ਸਬੂਤ ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”
2 ਪਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਕੀ ਚੀਜ਼ ਹੈ ਜੋ ਤੇਰੇ ਹੱਥ ਵਿੱਚ ਹੈ?” ਮੂਸਾ ਨੇ ਜਵਾਬ ਦਿੱਤਾ, “ਇਹ ਮੇਰੀ ਤੁਰਨ ਵਾਲੀ ਸੋਟੀ ਹੈ।”
3 ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਧਰਤੀ ਤੇ ਸੁੱਟ।” ਇਸ ਲਈ ਮੂਸਾ ਨੇ ਆਪਣੀ ਸੋਟੀ ਧਰਤੀ ਤੇ ਸੁੱਟ ਦਿੱਤੀ। ਅਤੇ ਸੋਟੀ ਸੱਪ ਬਣ ਗਈ। ਮੂਸਾ ਡਰ ਗਿਆ ਅਤੇ ਇਸਤੋਂ ਦੂਰ ਭਜਿਆ।
4 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਗੇ ਵੱਧਕੇ ਸੱਪ ਨੂੰ ਇਸਦੀ ਪੂੰਛ ਤੋਂ ਫ਼ੜ ਲੈ।” ਤਾਂ ਮੂਸਾ ਅੱਗੇ ਵੱਧਿਆ ਤੇ ਸੱਪ ਦੀ ਪੂੰਛ ਫ਼ੜ ਲਈ। ਜਦੋਂ ਮੂਸਾ ਨੇ ਅਜਿਹਾ ਕੀਤਾ, ਤਾਂ ਸੱਪ ਇੱਕ ਵਾਰੀ ਫ਼ੇਰ ਸੋਟੀ ਬਣ ਗਿਆ।
5 ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।”
6 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਇੱਕ ਹੋਰ ਸਬੂਤ ਦੇਵਾਂਗਾ। ਆਪਣਾ ਹੱਥ ਆਪਣੇ ਚੋਲੇ ਅੰਦਰ ਪਾ।” ਤਾਂ ਮੂਸਾ ਨੇ ਆਪਣਾ ਹੱਥ ਆਪਣੇ ਚੋਲੇ ਅੰਦਰ ਪਾਇਆ। ਫ਼ੇਰ ਜਦੋਂ ਉਸ ਨੇ ਚੋਲੇ ਵਿੱਚੋਂ ਆਪਣਾ ਹੱਥ ਬਾਹਰ ਕੱਢਿਆ, ਇਸ ਨੂੰ ਬਿਮਾਰੀ ਲੱਗ ਗਈ ਸੀ ਅਤੇ ਇਹ ਬਰਫ਼ ਵਾਂਗ ਸਫ਼ੇਦ ਹੋ ਗਿਆ ਸੀ।
7 ਤਾਂ ਪਰਮੇਸ਼ੁਰ ਨੇ ਆਖਿਆ, “ਹੁਣ ਆਪਣਾ ਹੱਥ ਇੱਕ ਵਾਰੀ ਫ਼ੇਰ ਆਪਣੇ ਚੋਲੇ ਅੰਦਰ ਕਰ।” ਤਾਂ ਮੂਸਾ ਨੇ ਇੱਕ ਵਾਰੀ ਫ਼ੇਰ ਆਪਣਾ ਹੱਥ ਚੋਲੇ ਅੰਦਰ ਕਰ ਲਿਆ। ਫ਼ੇਰ ਮੂਸਾ ਨੇ ਆਪਣਾ ਹੱਥ ਬਾਹਰ ਕੱਢਿਆ, ਅਤੇ ਉਸਦਾ ਹੱਥ ਬਦਲ ਗਿਆ ਸੀ। ਹੁਣ ਉਸਦਾ ਹੱਥ ਪਹਿਲਾਂ ਵਾਂਗ ਹੀ ਇੱਕ ਵਾਰੀ ਫ਼ੇਰ ਠੀਕ ਹੋ ਗਿਆ ਸੀ।
8 ਤਾਂ ਪਰਮੇਸ਼ੁਰ ਨੇ ਆਖਿਆ, “ਜਦ ਤੂੰ ਆਪਣੀ ਸੋਟੀ ਦੀ ਵਰਤੋਂ ਕਰੇਂ ਪਰ ਲੋਕ ਤੇਰਾ ਵਿਸ਼ਵਾਸ ਨਾ ਕਰਨ ਤਾਂ ਤੂੰ ਇਹ ਨਿਸ਼ਾਨ ਉਨ੍ਹਾਂ ਨੂੰ ਦਿਖਾਵੀਂ, ਉਹ ਤੇਰੇ ਉੱਤੇ ਜ਼ਰੂਰ ਵਿਸ਼ਵਾਸ ਕਰ ਲੈਣਗੇ।
9 ਜੇ ਉਹ ਹਾਲੇ ਵੀ ਵਿਸ਼ਵਾਸ ਨਹੀਂ ਕਰਦੇ ਜਦ ਕਿ ਤੂੰ ਉਨ੍ਹਾਂ ਨੂੰ ਇਹ ਦੋਵੇਂ ਚੀਜ਼ਾਂ ਦਿਖਾ ਦਿੱਤੀਆਂ ਹੋਣ, ਤਾਂ ਨੀਲ ਨਦੀ ਵਿੱਚੋਂ ਕੁਝ ਪਾਣੀ ਲਵੀਂ। ਪਾਣੀ ਨੂੰ ਧਰਤੀ ਤੇ ਡੋਲ੍ਹ ਦੇਵੀਂ, ਅਤੇ ਜਿਵੇਂ ਹੀ ਇਹ ਧਰਤੀ ਨੂੰ ਛੂਹੇਗਾ ਇਹ ਖੂਨ ਬਣ ਜਾਵੇਗਾ।”
10 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਯਹੋਵਾਹ, ਮੈਂ ਤੈਨੂੰ ਸੱਚ ਦੱਸ ਰਿਹਾ ਹਾਂ, ਮੈਂ ਕੋਈ ਚੰਗਾ ਬੁਲਾਰਾ ਨਹੀਂ ਹਾਂ। ਮੈਂ ਕਦੇ ਵੀ ਠੀਕ ਤਰ੍ਹਾਂ ਬੋਲਣ ਦੇ ਕਾਬਿਲ ਨਹੀਂ ਰਿਹਾ ਹਾਂ। ਹੁਣ, ਤੇਰੇ ਨਾਲ ਗੱਲਾਂ ਕਰਨ ਤੋਂ ਮਗਰੋਂ ਵੀ, ਮੈਂ ਚੰਗਾ ਬੁਲਾਰਾ ਨਹੀਂ ਹਾਂ ਤੂੰ ਜਾਣਦਾ ਹੈਂ ਕਿ ਮੈਂ ਹੌਲੀ ਅਤੇ ਬੇਢਂਗਾ ਬੋਲਦਾ ਹਾਂ।”
11 ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ।
12 ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”
13 ਪਰ ਮੂਸਾ ਨੇ ਆਖਿਆ, “ਮੇਰੇ ਯਹੋਵਾਹ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਨਹੀਂ, ਕਿਸੇ ਹੋਰ ਬੰਦੇ ਨੂੰ ਭੇਜੋ।”
14 ਤਾਂ ਯਹੋਵਾਹ ਮੂਸਾ ਉੱਪਰ ਬਹੁਤ ਕਰੋਧਵਾਨ ਹੋ ਗਿਆ ਅਤੇ ਆਖਿਆ, “ਠੀਕ ਹੈ। ਮੈਂ ਤੇਰੀ ਸਹਾਇਤਾ ਲਈ ਤੈਨੂੰ ਕੋਈ ਬੰਦਾ ਦੇਵਾਂਗਾ। ਮੈਂ ਲੇਵੀ ਦੇ ਪਰਿਵਾਰ ਵਿੱਚੋਂ, ਤੇਰੇ ਭਰਾ, ਹਾਰੂਨ ਦੀ ਵਰਤੋਂ ਕਰਾਂਗਾ ਉਹ ਚੰਗਾ ਬੁਲਾਰਾ ਹੈ ਹਾਰੂਨ ਪਹਿਲਾਂ ਹੀ ਤੈਨੂੰ ਮਿਲਣ ਲਈ ਆ ਰਿਹਾ ਹੈ ਉਹ ਤੈਨੂੰ ਮਿਲਕੇ ਪ੍ਰਸੰਨ ਹੋਵੇਗਾ।
15 ਉਹ ਤੇਰੇ ਨਾਲ ਫ਼ਿਰਊਨ ਕੋਲ ਜਾਵੇਗਾ ਮੈਂ ਤੈਨੂੰ ਦੱਸਾਂਗਾ ਕਿ ਤੂੰ ਕੀ ਬੋਲਣਾ ਹੈ। ਫ਼ੇਰ ਤੂੰ ਹਾਰੂਨ ਨੂੰ ਦੱਸੇਂਗਾ ਅਤੇ ਮੈਂ ਪ੍ਰਪੱਕ ਕਰਾਂਗਾ ਕਿ ਤੇਰਾ ਮੂੰਹ ਅਤੇ ਉਸਦਾ ਮੂੰਹ ਸਹੀ ਗੱਲਾਂ ਆਖਣ।
16 ਹਾਰੂਨ ਤੇਰੀ ਖਾਤਰ ਲੋਕਾਂ ਨਾਲ ਵੀ ਗੱਲ ਕਰੇਗਾ। ਤੂੰ ਉਸ ਲਈ ਪਰਮੇਸ਼ੁਰ ਵਾਂਗ ਹੋਵੇਂਗਾ, ਅਤੇ ਉਹ ਤੇਰਾ ਦਫ਼ਤਰੀ ਬੁਲਾਰਾ ਹੋਵੇਗਾ।
17 ਇਸ ਲਈ ਜਾਹ ਇਹ ਸੋਟੀ ਆਪਣੇ ਨਾਲ ਲੈ, ਜਿਸ ਨਾਲ ਤੂੰ ਲੋਕਾਂ ਨੂੰ ਵਿਖਾਉਣ ਲਈ ਕਿ ਮੈਂ ਤੇਰੇ ਨਾਲ ਹਾਂ, ਕਰਿਸ਼ਮੇ ਕਰ ਸੱਕਦਾ ਹੈਂ।”
18 ਮੂਸਾ ਮਿਸਰ ਪਰਤਦਾ ਹੈ ਤਾਂ ਮੂਸਾ ਆਪਣੇ ਸੌਹਰੇ ਯਿਥਰੋ ਵੱਲ ਵਾਪਸ ਚੱਲਾ ਗਿਆ। ਮੂਸਾ ਨੇ ਯਿਥਰੋ ਨੂੰ ਆਖਿਆ, “ਮਿਹਰਬਾਨੀ ਕਰਕੇ ਮੈਨੂੰ ਮਿਸਰ ਵਾਪਸ ਜਾਣ ਦਿਓ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕੀ ਮੇਰੇ ਲੋਕ ਹਾਲੇ ਵੀ ਜਿਉਂਦੇ ਹਨ।” ਯਿਥਰੋ ਨੇ ਮੂਸਾ ਨੂੰ ਆਖਿਆ, “ਜ਼ਰੂਰ। ਅਤੇ ਤੂੰ ਸ਼ਾਂਤੀ ਨਾਲ ਜਾ ਸੱਕਦਾ ਹੈਂ।”
19 ਤਾਂ ਜਦੋਂ ਮੂਸਾ ਹਾਲੇ ਮਿਦਯਾਨ ਵਿੱਚ ਹੀ ਸੀ, ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੇਰੇ ਲਈ ਹੁਣ ਮਿਸਰ ਵਾਪਸ ਜਾਣਾ ਸੁਰੱਖਿਅਤ ਹੈ। ਜਿਹੜੇ ਆਦਮੀ ਤੈਨੂੰ ਮਾਰਨਾ ਚਾਹੁੰਦੇ ਸਨ, ਉਹ ਮਰ ਚੁੱਕੇ ਹਨ।”
20 ਇਸ ਲਈ ਮੂਸਾ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗਧੇ ਉੱਤੇ ਬਿਠਾਇਆ ਅਤੇ ਮਿਸਰ ਪਰਤ ਆਇਆ। ਮੂਸਾ ਨੇ ਆਪਣੇ ਨਾਲ ਆਪਣੀ ਸੋਟੀ ਵੀ ਲੈ ਲਈ-ਪਰਮੇਸ਼ੁਰ ਦੀ ਸ਼ਕਤੀ ਵਾਲੀ, ਤੁਰਨ ਵਾਲੀ ਸੋਟੀ।
21 ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।
22 ਤਾਂ ਤੈਨੂੰ ਫ਼ਿਰਊਨ ਨੂੰ ਆਖਣਾ ਚਾਹੀਦਾ;
23 ਯਹੋਵਾਹ ਆਖਦਾ ਹੈ, ‘ਇਸਰਾਏਲ ਮੇਰਾ ਪਹਿਲੋਠਾ ਪੁੱਤਰ ਹੈ। ਅਤੇ ਮੈਂ ਤੈਨੂੰ ਆਖ ਰਿਹਾ ਹਾਂ ਕਿ ਮੇਰੇ ਪੁੱਤਰ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ। ਜੇ ਤੂੰ ਇਸਰਾਏਲ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਤੇਰੇ ਪਹਿਲੋਠੇ ਪੁੱਤਰ ਨੂੰ ਮਾਰ ਦਿਆਂਗਾ।’”
24 ਮੂਸਾ ਦੇ ਪੁੱਤਰ ਦੀ ਸੁੰਨਤ ਮਿਸਰ ਦੇ ਰਸਤੇ ਉੱਤੇ ਮੂਸਾ ਇੱਕ ਥਾਂ ਰਾਤ ਬਿਤਾਉਣ ਲਈ ਠਹਿਰ ਗਿਆ। ਯਹੋਵਾਹ ਮੂਸਾ ਨੂੰ ਉਸ ਥਾਂ ਮਿਲਿਆ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।
25 ਪਰ ਸਿੱਪੋਰਾਹ ਨੇ ਇੱਕ ਫ਼ੌਲਾਦੀ ਛੁਰੀ ਲਈ ਅਤੇ ਆਪਣੇ ਪੁੱਤਰ ਦੀ ਸੁੰਨਤ ਕਰ ਦਿੱਤੀ। ਉਸ ਨੇ ਚਮੜੀ ਲਈ ਅਤੇ ਉਸ ਦੇ ਪੈਰੀਂ ਹੱਥ ਲਾਇਆ। ਫ਼ੇਰ ਉਸ ਨੇ ਮੂਸਾ ਨੂੰ ਆਖਿਆ, “ਤੂੰ ਮੇਰੇ ਲਈ ਖੂਨ ਦਾ ਲਾੜਾ ਹੈਂ।”
26 ਸਿੱਪੋਰਾਹ ਨੇ ਇਹ ਇਸ ਵਾਸਤੇ ਆਖਿਆ ਕਿਉਂਕਿ ਉਸ ਨੂੰ ਆਪਣੇ ਪੁੱਤਰ ਦੀ ਸੁੰਨਤ ਕਰਨੀ ਪਈ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਬਖਸ਼ ਦਿੱਤਾ ਅਤੇ ਉਸ ਨੂੰ ਨਹੀਂ ਮਾਰਿਆ।
27 ਮੂਸਾ ਤੇ ਹਾਰੂਨ ਪਰਮੇਸ਼ੁਰ ਸਾਹਮਣੇ ਯਹੋਵਾਹ ਨੇ ਹਾਰੂਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ ਸੀ, “ਮਾਰੂਥਲ ਵਿੱਚ ਜਾਹ ਤੇ ਮੂਸਾ ਨੂੰ ਮਿਲ।” ਇਸ ਲਈ ਹਾਰੂਨ ਚੱਲਾ ਗਿਆ ਅਤੇ ਮੂਸਾ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਜਾ ਮਿਲਿਆ। ਹਾਰੂਨ ਨੇ ਮੂਸਾ ਨੂੰ ਦੇਖਿਆ ਅਤੇ ਉਸ ਨੂੰ ਚੁੰਮਿਆ।
28 ਮੂਸਾ ਨੇ ਹਾਰੂਨ ਨੂੰ ਦੱਸਿਆ ਕਿ ਯਹੋਵਾਹ ਨੇ ਉਸ ਨੂੰ ਕਿਉਂ ਭੇਜਿਆ ਸੀ। ਅਤੇ ਮੂਸਾ ਨੇ ਹਾਰੂਨ ਨੂੰ ਉਨ੍ਹਾਂ ਸਾਰੇ ਕਰਿਸ਼ਮਿਆਂ ਅਤੇ ਹੋਰ ਗੱਲਾਂ ਬਾਰੇ ਵੀ ਦੱਸਿਆ ਜੋ ਉਸ ਨੇ ਇਹ ਸਾਬਤ ਕਰਨ ਲਈ ਕਰਨੀਆਂ ਸਨ ਕਿ ਪਰਮੇਸ਼ੁਰ ਨੇ ਉਸ ਨੂੰ ਭੇਜਿਆ ਸੀ। ਮੂਸਾ ਨੇ ਹਾਰੂਨ ਨੂੰ ਉਹ ਹਰ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਆਖੀ ਸੀ।
29 ਤਾਂ ਮੂਸਾ ਅਤੇ ਹਾਰੂਨ ਗਏ ਅਤੇ ਇਸਰਾਏਲ ਦੇ ਲੋਕਾਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ।
30 ਤਾਂ ਹਾਰੂਨ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਆਖੀਆਂ ਸਨ। ਫ਼ੇਰ ਮੂਸਾ ਨੇ ਸਾਰੇ ਲੋਕਾਂ ਦੇ ਦੇਖਣ ਲਈ ਸਬੂਤ ਪੇਸ਼ ਕੀਤੇ।
31 ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
1 And Moses answered and said, But, behold, they will not believe me, nor hearken unto my voice: for they will say, The Lord hath not appeared unto thee.
2 And the Lord said unto him, What is that in thine hand? And he said, A rod.
3 And he said, Cast it on the ground. And he cast it on the ground, and it became a serpent; and Moses fled from before it.
4 And the Lord said unto Moses, Put forth thine hand, and take it by the tail. And he put forth his hand, and caught it, and it became a rod in his hand:
5 That they may believe that the Lord God of their fathers, the God of Abraham, the God of Isaac, and the God of Jacob, hath appeared unto thee.
6 And the Lord said furthermore unto him, Put now thine hand into thy bosom. And he put his hand into his bosom: and when he took it out, behold, his hand was leprous as snow.
7 And he said, Put thine hand into thy bosom again. And he put his hand into his bosom again; and plucked it out of his bosom, and, behold, it was turned again as his other flesh.
8 And it shall come to pass, if they will not believe thee, neither hearken to the voice of the first sign, that they will believe the voice of the latter sign.
9 And it shall come to pass, if they will not believe also these two signs, neither hearken unto thy voice, that thou shalt take of the water of the river, and pour it upon the dry land: and the water which thou takest out of the river shall become blood upon the dry land.
10 And Moses said unto the Lord, O my Lord, I am not eloquent, neither heretofore, nor since thou hast spoken unto thy servant: but I am slow of speech, and of a slow tongue.
11 And the Lord said unto him, Who hath made man’s mouth? or who maketh the dumb, or deaf, or the seeing, or the blind? have not I the Lord?
12 Now therefore go, and I will be with thy mouth, and teach thee what thou shalt say.
13 And he said, O my Lord, send, I pray thee, by the hand of him whom thou wilt send.
14 And the anger of the Lord was kindled against Moses, and he said, Is not Aaron the Levite thy brother? I know that he can speak well. And also, behold, he cometh forth to meet thee: and when he seeth thee, he will be glad in his heart.
15 And thou shalt speak unto him, and put words in his mouth: and I will be with thy mouth, and with his mouth, and will teach you what ye shall do.
16 And he shall be thy spokesman unto the people: and he shall be, even he shall be to thee instead of a mouth, and thou shalt be to him instead of God.
17 And thou shalt take this rod in thine hand, wherewith thou shalt do signs.
18 And Moses went and returned to Jethro his father in law, and said unto him, Let me go, I pray thee, and return unto my brethren which are in Egypt, and see whether they be yet alive. And Jethro said to Moses, Go in peace.
19 And the Lord said unto Moses in Midian, Go, return into Egypt: for all the men are dead which sought thy life.
20 And Moses took his wife and his sons, and set them upon an ass, and he returned to the land of Egypt: and Moses took the rod of God in his hand.
21 And the Lord said unto Moses, When thou goest to return into Egypt, see that thou do all those wonders before Pharaoh, which I have put in thine hand: but I will harden his heart, that he shall not let the people go.
22 And thou shalt say unto Pharaoh, Thus saith the Lord, Israel is my son, even my firstborn:
23 And I say unto thee, Let my son go, that he may serve me: and if thou refuse to let him go, behold, I will slay thy son, even thy firstborn.
24 And it came to pass by the way in the inn, that the Lord met him, and sought to kill him.
25 Then Zipporah took a sharp stone, and cut off the foreskin of her son, and cast it at his feet, and said, Surely a bloody husband art thou to me.
26 So he let him go: then she said, A bloody husband thou art, because of the circumcision.
27 And the Lord said to Aaron, Go into the wilderness to meet Moses. And he went, and met him in the mount of God, and kissed him.
28 And Moses told Aaron all the words of the Lord who had sent him, and all the signs which he had commanded him.
29 And Moses and Aaron went and gathered together all the elders of the children of Israel:
30 And Aaron spake all the words which the Lord had spoken unto Moses, and did the signs in the sight of the people.
31 And the people believed: and when they heard that the Lord had visited the children of Israel, and that he had looked upon their affliction, then they bowed their heads and worshipped.
Psalm 25 in Tamil and English
0
A Psalm of David.
1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Unto thee, O Lord, do I lift up my soul.
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
O my God, I trust in thee: let me not be ashamed, let not mine enemies triumph over me.
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Yea, let none that wait on thee be ashamed: let them be ashamed which transgress without cause.
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Shew me thy ways, O Lord; teach me thy paths.
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Lead me in thy truth, and teach me: for thou art the God of my salvation; on thee do I wait all the day.
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Remember, O Lord, thy tender mercies and thy lovingkindnesses; for they have been ever of old.
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Remember not the sins of my youth, nor my transgressions: according to thy mercy remember thou me for thy goodness’ sake, O Lord.
8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good and upright is the Lord: therefore will he teach sinners in the way.
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
The meek will he guide in judgment: and the meek will he teach his way.
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
All the paths of the Lord are mercy and truth unto such as keep his covenant and his testimonies.
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name’s sake, O Lord, pardon mine iniquity; for it is great.
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
What man is he that feareth the Lord? him shall he teach in the way that he shall choose.
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
His soul shall dwell at ease; and his seed shall inherit the earth.
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
The secret of the Lord is with them that fear him; and he will shew them his covenant.
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes are ever toward the Lord; for he shall pluck my feet out of the net.
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Turn thee unto me, and have mercy upon me; for I am desolate and afflicted.
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
The troubles of my heart are enlarged: O bring thou me out of my distresses.
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
Look upon mine affliction and my pain; and forgive all my sins.
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
Consider mine enemies; for they are many; and they hate me with cruel hatred.
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
O keep my soul, and deliver me: let me not be ashamed; for I put my trust in thee.
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Let integrity and uprightness preserve me; for I wait on thee.
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Redeem Israel, O God, out of all his troubles.