ਖ਼ਰੋਜ 4:10
ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਯਹੋਵਾਹ, ਮੈਂ ਤੈਨੂੰ ਸੱਚ ਦੱਸ ਰਿਹਾ ਹਾਂ, ਮੈਂ ਕੋਈ ਚੰਗਾ ਬੁਲਾਰਾ ਨਹੀਂ ਹਾਂ। ਮੈਂ ਕਦੇ ਵੀ ਠੀਕ ਤਰ੍ਹਾਂ ਬੋਲਣ ਦੇ ਕਾਬਿਲ ਨਹੀਂ ਰਿਹਾ ਹਾਂ। ਹੁਣ, ਤੇਰੇ ਨਾਲ ਗੱਲਾਂ ਕਰਨ ਤੋਂ ਮਗਰੋਂ ਵੀ, ਮੈਂ ਚੰਗਾ ਬੁਲਾਰਾ ਨਹੀਂ ਹਾਂ ਤੂੰ ਜਾਣਦਾ ਹੈਂ ਕਿ ਮੈਂ ਹੌਲੀ ਅਤੇ ਬੇਢਂਗਾ ਬੋਲਦਾ ਹਾਂ।”
And Moses | וַיֹּ֨אמֶר | wayyōʾmer | va-YOH-mer |
said | מֹשֶׁ֣ה | mōše | moh-SHEH |
unto | אֶל | ʾel | el |
the Lord, | יְהוָה֮ | yĕhwāh | yeh-VA |
O | בִּ֣י | bî | bee |
Lord, my | אֲדֹנָי֒ | ʾădōnāy | uh-doh-NA |
I | לֹא֩ | lōʾ | loh |
am not | אִ֨ישׁ | ʾîš | eesh |
eloquent, | דְּבָרִ֜ים | dĕbārîm | deh-va-REEM |
neither | אָנֹ֗כִי | ʾānōkî | ah-NOH-hee |
heretofore, | גַּ֤ם | gam | ɡahm |
מִתְּמוֹל֙ | mittĕmôl | mee-teh-MOLE | |
nor | גַּ֣ם | gam | ɡahm |
since | מִשִּׁלְשֹׁ֔ם | miššilšōm | mee-sheel-SHOME |
thou hast spoken | גַּ֛ם | gam | ɡahm |
unto | מֵאָ֥ז | mēʾāz | may-AZ |
thy servant: | דַּבֶּרְךָ | dabberkā | da-ber-HA |
but | אֶל | ʾel | el |
I | עַבְדֶּ֑ךָ | ʿabdekā | av-DEH-ha |
slow am | כִּ֧י | kî | kee |
of speech, | כְבַד | kĕbad | heh-VAHD |
and of a slow | פֶּ֛ה | pe | peh |
tongue. | וּכְבַ֥ד | ûkĕbad | oo-heh-VAHD |
לָשׁ֖וֹן | lāšôn | la-SHONE | |
אָנֹֽכִי׃ | ʾānōkî | ah-NOH-hee |
Cross Reference
ਖ਼ਰੋਜ 6:12
ਪਰ ਮੂਸਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦੇ ਹਨ। ਇਸ ਲਈ ਪੱਕੀ ਗੱਲ ਹੈ ਕਿ ਫ਼ਿਰਊਨ ਵੀ ਮੇਰੀ ਗੱਲ ਨਹੀਂ ਸੁਣੇਗਾ। ਮੇਰੇ ਕਥਨ ਵਿੱਚ ਰੁਕਾਵਟ ਹੁੰਦੀ ਹੈ ਅਤੇ ਇਹ ਅਸਪੱਸ਼ਟ ਹੁੰਦਾ ਹੈ।”
ਯਰਮਿਆਹ 1:6
ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।”
ਰਸੂਲਾਂ ਦੇ ਕਰਤੱਬ 7:22
ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
ਖ਼ਰੋਜ 4:1
ਮੂਸਾ ਲਈ ਸਬੂਤ ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”
੨ ਕੁਰਿੰਥੀਆਂ 11:6
ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ।
ਅੱਯੂਬ 12:2
“ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ। ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।
੧ ਕੁਰਿੰਥੀਆਂ 2:1
ਸਲੀਬ ਉੱਤੇ ਮਸੀਹ ਬਾਰੇ ਸੰਦੇਸ਼ ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦੱਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
੨ ਕੁਰਿੰਥੀਆਂ 10:10
ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।”