ਖ਼ਰੋਜ 7:3 in Punjabi

ਪੰਜਾਬੀ ਪੰਜਾਬੀ ਬਾਈਬਲ ਖ਼ਰੋਜ ਖ਼ਰੋਜ 7 ਖ਼ਰੋਜ 7:3

Exodus 7:3
ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।

Exodus 7:2Exodus 7Exodus 7:4

Exodus 7:3 in Other Translations

King James Version (KJV)
And I will harden Pharaoh's heart, and multiply my signs and my wonders in the land of Egypt.

American Standard Version (ASV)
And I will harden Pharaoh's heart, and multiply my signs and my wonders in the land of Egypt.

Bible in Basic English (BBE)
And I will make Pharaoh's heart hard, and my signs and wonders will be increased in the land of Egypt.

Darby English Bible (DBY)
And I will render Pharaoh's heart obdurate, and multiply my signs and my wonders in the land of Egypt.

Webster's Bible (WBT)
And I will harden Pharaoh's heart, and multiply my signs and my wonders in the land of Egypt.

World English Bible (WEB)
I will harden Pharaoh's heart, and multiply my signs and my wonders in the land of Egypt.

Young's Literal Translation (YLT)
`And I harden the heart of Pharaoh, and have multiplied My signs and My wonders in the land of Egypt,

And
I
וַֽאֲנִ֥יwaʾănîva-uh-NEE
will
harden
אַקְשֶׁ֖הʾaqšeak-SHEH

אֶתʾetet
Pharaoh's
לֵ֣בlēblave
heart,
פַּרְעֹ֑הparʿōpahr-OH
and
multiply
וְהִרְבֵּיתִ֧יwĕhirbêtîveh-heer-bay-TEE

אֶתʾetet
signs
my
אֹֽתֹתַ֛יʾōtōtayoh-toh-TAI
and
my
wonders
וְאֶתwĕʾetveh-ET
in
the
land
מֽוֹפְתַ֖יmôpĕtaymoh-feh-TAI
of
Egypt.
בְּאֶ֥רֶץbĕʾereṣbeh-EH-rets
מִצְרָֽיִם׃miṣrāyimmeets-RA-yeem

Cross Reference

ਖ਼ਰੋਜ 11:9
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਨੇ ਤੇਰੀ ਗੱਲ ਨਹੀਂ ਸੁਣੀ। ਤਾਂ ਜੋ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਵਿੱਚ ਦਰਸ਼ਾ ਸੱਕਾਂ।”

ਖ਼ਰੋਜ 4:21
ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।

ਰਸੂਲਾਂ ਦੇ ਕਰਤੱਬ 7:36
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।

ਜ਼ਬੂਰ 135:9
ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।

ਜ਼ਬੂਰ 105:27
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।

ਜ਼ਬੂਰ 78:43
ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।

ਰੋਮੀਆਂ 15:19
ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।

ਰਸੂਲਾਂ ਦੇ ਕਰਤੱਬ 2:22
“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।

ਯੂਹੰਨਾ 4:48
ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”

ਮੀਕਾਹ 7:15
ਇਸਰਾਏਲ ਆਪਣੇ ਵੈਰੀਆਂ ਨੂੰ ਹਰਾਏਗਾ ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ। ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।

ਯਰਮਿਆਹ 32:20
ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ।

ਯਸਈਆਹ 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।

ਨਹਮਿਆਹ 9:10
ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।

ਅਸਤਸਨਾ 7:19
ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।

ਅਸਤਸਨਾ 4:34
ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ।

ਖ਼ਰੋਜ 9:16
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।

ਖ਼ਰੋਜ 4:29
ਤਾਂ ਮੂਸਾ ਅਤੇ ਹਾਰੂਨ ਗਏ ਅਤੇ ਇਸਰਾਏਲ ਦੇ ਲੋਕਾਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ।

ਖ਼ਰੋਜ 4:7
ਤਾਂ ਪਰਮੇਸ਼ੁਰ ਨੇ ਆਖਿਆ, “ਹੁਣ ਆਪਣਾ ਹੱਥ ਇੱਕ ਵਾਰੀ ਫ਼ੇਰ ਆਪਣੇ ਚੋਲੇ ਅੰਦਰ ਕਰ।” ਤਾਂ ਮੂਸਾ ਨੇ ਇੱਕ ਵਾਰੀ ਫ਼ੇਰ ਆਪਣਾ ਹੱਥ ਚੋਲੇ ਅੰਦਰ ਕਰ ਲਿਆ। ਫ਼ੇਰ ਮੂਸਾ ਨੇ ਆਪਣਾ ਹੱਥ ਬਾਹਰ ਕੱਢਿਆ, ਅਤੇ ਉਸਦਾ ਹੱਥ ਬਦਲ ਗਿਆ ਸੀ। ਹੁਣ ਉਸਦਾ ਹੱਥ ਪਹਿਲਾਂ ਵਾਂਗ ਹੀ ਇੱਕ ਵਾਰੀ ਫ਼ੇਰ ਠੀਕ ਹੋ ਗਿਆ ਸੀ।