ਹਿਜ਼ ਕੀ ਐਲ 25:5
“‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
And I will make | וְנָתַתִּ֤י | wĕnātattî | veh-na-ta-TEE |
אֶת | ʾet | et | |
Rabbah | רַבָּה֙ | rabbāh | ra-BA |
stable a | לִנְוֵ֣ה | linwē | leen-VAY |
for camels, | גְמַלִּ֔ים | gĕmallîm | ɡeh-ma-LEEM |
and the Ammonites | וְאֶת | wĕʾet | veh-ET |
בְּנֵ֥י | bĕnê | beh-NAY | |
a couchingplace | עַמּ֖וֹן | ʿammôn | AH-mone |
for flocks: | לְמִרְבַּץ | lĕmirbaṣ | leh-meer-BAHTS |
know shall ye and | צֹ֑אן | ṣōn | tsone |
that | וִֽידַעְתֶּ֖ם | wîdaʿtem | vee-da-TEM |
I | כִּֽי | kî | kee |
am the Lord. | אֲנִ֥י | ʾănî | uh-NEE |
יְהוָֽה׃ | yĕhwâ | yeh-VA |
Cross Reference
ਹਿਜ਼ ਕੀ ਐਲ 21:20
ਨਿਸ਼ਾਨ ਦੀ ਵਰਤੋਂ ਇਹ ਦਰਸਾਉਣ ਲਈ ਕਰੋ ਕਿ ਤਲਵਾਰ ਕਿਸ ਰਸਤੇ ਦੀ ਵਰਤੋਂ ਕਰੇਗੀ। ਇਹ ਸੜਕ ਅੰਮੋਨੀਆਂ ਸ਼ਹਿਰ ਰੱਬਾਹ ਨੂੰ ਜਾਂਦੀ ਹੈ। ਦੂਸਰੀ ਸੜਕ ਯਹੂਦਾਹ ਨੂੰ ਜਾਂਦੀ ਹੈ, ਯਰੂਸ਼ਲਮ ਦੇ ਕਿਲ੍ਹੇ ਬੰਦ ਸ਼ਹਿਰ ਨੂੰ!
੨ ਸਮੋਈਲ 12:26
ਦਾਊਦ ਦਾ ਰੱਬਾਹ ਤੇ ਕਬਜ਼ਾ ਰੱਬਾਹ ਅੰਮੋਨੀਆਂ ਦੀ ਰਾਜਧਾਨੀ ਸੀ। ਯੋਆਬ ਰੱਬਾਹ ਦੇ ਵਿਰੁੱਧ ਲੜਿਆ ਅਤੇ ਉਸਤੇ ਕਬਜ਼ਾ ਕਰ ਲਿਆ।
ਯਸਈਆਹ 17:2
ਲੋਕ ਅਰੋਏਰ ਦੇ ਸ਼ਹਿਰਾਂ ਨੂੰ ਛੱਡ ਦੇਣਗੇ। ਭੇਡਾਂ ਦੇ ਇੱਜੜ ਉਨ੍ਹਾਂ ਖਾਲੀ ਸ਼ਹਿਰਾਂ ਅੰਦਰ ਅਵਾਰਾ ਘੁੰਮਣਗੇ। ਉਨ੍ਹਾਂ ਨੂੰ ਤੰਗ ਕਰਨ ਵਾਲਾ ਕੋਈ ਵੀ ਬੰਦਾ ਨਹੀਂ ਹੋਵੇਗਾ।
ਸਫ਼ਨਿਆਹ 2:14
ਤਦ ਉਸ ਉਜੜੇ ਹੋਏ ਸ਼ਹਿਰ ਵਿੱਚ, ਸਿਰਫ ਭੇਡਾਂ ਅਤੇ ਜੰਗਲੀ ਜਾਨਵਰ ਹੀ ਰਹਿਣਗੇ। ਬਚੇ ਹੋਏ ਥੰਮਾਂ ਉੱਪਰ ਉੱਲੂ ਅਤੇ ਕਾਂ ਬੈਠਣਗੇ। ਖਿੜਕੀਆਂ ਵਿੱਚੋਂ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸੱਕਦੀਆਂ। ਦਹਿਲੀਜਾਂ ਉੱਪਰ ਕਾਂ ਬੈਠਣਗੇ ਅਤੇ ਘਰਾਂ ਦੀਆਂ ਸ਼ਤੀਰਾਂ ਦਰਸਾਈਆਂ ਜਾਣਗੀਆਂ।
ਹਿਜ਼ ਕੀ ਐਲ 38:23
ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 35:9
ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 30:8
ਮੈਂ ਮਿਸਰ ਵਿੱਚ ਇੱਕ ਅੱਗ ਲਾਵਾਂਗਾ, ਅਤੇ ਉਸ ਦੇ ਸਾਰੇ ਸਹਾਇਕ ਤਬਾਹ ਹੋ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!
ਹਿਜ਼ ਕੀ ਐਲ 26:6
ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 25:8
ਮੋਆਬ ਅਤੇ ਸ਼ੇਈਰ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’
ਹਿਜ਼ ਕੀ ਐਲ 24:24
ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸ ਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
ਯਸਈਆਹ 37:20
ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।
ਯਸਈਆਹ 32:14
ਲੋਕ ਰਾਜਧਾਨੀ ਨੂੰ ਛੱਡ ਜਾਣਗੇ। ਮਹਿਲ ਅਤੇ ਮੁਨਾਰੇ ਖਾਲੀ ਛੱਡ ਦਿੱਤੇ ਜਾਣਗੇ। ਲੋਕ ਉਨ੍ਹਾਂ ਘਰਾਂ ਵਿੱਚ ਨਹੀਂ ਰਹਿਣਗੇ-ਉਹ ਗੁਫ਼ਾਵਾਂ ਵਿੱਚ ਰਹਿਣਗੇ। ਆਵਾਰਾ ਗਧੇ ਅਤੇ ਭੇਡਾਂ ਸ਼ਹਿਰ ਵਿੱਚ ਰਹਿਣਗੇ-ਜਾਨਵਰ ਓੱਥੇ ਘਾਹ ਖਾਣ ਲਈ ਜਾਣਗੇ।
ਜ਼ਬੂਰ 83:18
ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।
ਅਸਤਸਨਾ 3:11
(ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)