ਹਿਜ਼ ਕੀ ਐਲ 44:29
ਉਹ ਆਨਾਜ਼ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ ਭੋਜਨ ਕਰਨਗੇ। ਹਰ ਉਹ ਚੀਜ਼ ਜਿਹੜੀ ਇਸਰਾਏਲ ਦੇ ਲੋਕ ਯਹੋਵਾਹ ਨੂੰ ਭੇਟ ਕਰਨਗੇ ਉਨ੍ਹਾਂ ਦੀ ਹੋਵੇਗੀ।
They | הַמִּנְחָה֙ | hamminḥāh | ha-meen-HA |
shall eat | וְהַחַטָּ֣את | wĕhaḥaṭṭāt | veh-ha-ha-TAHT |
the meat offering, | וְהָאָשָׁ֔ם | wĕhāʾāšām | veh-ha-ah-SHAHM |
offering, sin the and | הֵ֖מָּה | hēmmâ | HAY-ma |
offering; trespass the and | יֹֽאכְל֑וּם | yōʾkĕlûm | yoh-heh-LOOM |
and every | וְכָל | wĕkāl | veh-HAHL |
thing dedicated | חֵ֥רֶם | ḥērem | HAY-rem |
in Israel | בְּיִשְׂרָאֵ֖ל | bĕyiśrāʾēl | beh-yees-ra-ALE |
shall be | לָהֶ֥ם | lāhem | la-HEM |
theirs. | יִהְיֶֽה׃ | yihye | yee-YEH |
Cross Reference
ਗਿਣਤੀ 18:14
“ਇਸਰਾਏਲ ਦੀ ਹਰ ਉਹ ਚੀਜ਼ ਜਿਹੜੀ ਯਹੋਵਾਹ ਨੂੰ ਚੜ੍ਹਾਈ ਜਾਵੇਗੀ ਉਹ ਤੁਹਾਡੀ ਹੋਵੇਗੀ।
ਅਹਬਾਰ 27:21
ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ।
ਅਹਬਾਰ 27:28
ਖਾਸ ਸੁਗਾਤਾਂ “ਇੱਕ ਖਾਸ ਕਿਸਮ ਦੀ ਸੁਗਾਤ ਹੈ ਜਿਹੜੀ ਲੋਕ ਪੂਰੀ ਤਰ੍ਹਾਂ ਯਹੋਵਾਹ ਨੂੰ ਦਿੰਦੇ ਹਨ। ਇਸ ਸੁਗਾਤ ਨੂੰ ਵਾਪਸ ਖਰੀਦਿਆ ਜਾਂ ਵੇਚਿਆ ਨਹੀਂ ਜਾ ਸੱਕਦਾ। ਇਸ ਤਰ੍ਹਾਂ ਦੀ ਸੁਗਾਤ ਯਹੋਵਾਹ ਦੀ ਹੈ। ਇਹ ਅੱਤ ਪਵਿੱਤਰ ਹੈ। ਇਸ ਤਰ੍ਹਾਂ ਦੀ ਸੁਗਾਤ ਵਿੱਚ ਲੋਕੀ,ਜਾਨਵਰ ਅਤੇ ਪਰਿਵਾਰਿਕ ਜੈਦਾਦ ਦੇ ਖੇਤ ਸ਼ਾਮਿਲ ਹਨ।
ਅਹਬਾਰ 7:6
“ਜਾਜਕ ਦੇ ਪਰਿਵਾਰ ਦਾ ਕੋਈ ਵੀ ਨਰ ਬੰਦਾ ਦੋਸ਼ ਦੀ ਭੇਟ ਖਾ ਸੱਕਦਾ। ਇਹ ਬਹੁਤ ਪਵਿੱਤਰ ਹੈ, ਇਸ ਲਈ ਇਸ ਨੂੰ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।
ਅਹਬਾਰ 6:29
“ਜਾਜਕ ਦੇ ਘਰ ਦਾ ਕੋਈ ਵੀ ਆਦਮੀ ਪਾਪ ਦੀ ਭੇਟ ਖਾ ਸੱਕਦਾ ਹੈ। ਇਹ ਬਹੁਤ ਪਵਿੱਤਰ ਹੈ।
ਅਹਬਾਰ 6:26
ਜਿਹੜਾ ਜਾਜਕ ਪਾਪ ਦੀ ਭੇਟ ਨੂੰ ਭੇਟ ਕਰਦਾ ਹੈ ਉਸ ਨੂੰ ਇਸ ਨੂੰ ਖਾਣਾ ਚਾਹੀਦਾ ਹੈ। ਪਰ ਉਸ ਨੂੰ ਇਸ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।
ਅਹਬਾਰ 6:14
ਅਨਾਜ ਦੀਆਂ ਭੇਟਾਂ “ਅਨਾਜ ਦੀਆਂ ਭੇਟਾਂ ਦਾ ਨੇਮ ਇਹ ਹੈ; ਹਾਰੂਨ ਦੇ ਪੁੱਤਰ ਇਸ ਨੂੰ ਜਗਵੇਦੀ ਦੇ ਸਾਹਮਣੇ ਯਹੋਵਾਹ ਕੋਲ ਲੈ ਕੇ ਆਉਣ।
ਇਬਰਾਨੀਆਂ 13:10
ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।
੧ ਕੁਰਿੰਥੀਆਂ 9:13
ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
ਗਿਣਤੀ 18:9
ਲੋਕੀ ਬਲੀਆਂ, ਅਨਾਜ ਦੀਆਂ ਭੇਟਾ, ਪਾਪ ਦੀਆਂ ਭੇਟਾ ਅਤੇ ਦੋਸ਼ ਦੀਆਂ ਭੇਟਾ ਲੈ ਕੇ ਆਉਣਗੇ। ਇਹ ਭੇਟਾ ਅੱਤ ਪਵਿੱਤਰ ਹਨ। ਇਨ੍ਹਾਂ ਸਾਰੀਆਂ ਪਵਿੱਤਰ ਭੇਟਾ ਵਿੱਚੋਂ ਤੁਹਾਡਾ ਹਿੱਸਾ ਅੱਗ ਵਿੱਚ ਨਾ ਪਾਏ ਹੋਏ ਹਿੱਸੇ ਹੋਣਗੇ। ਇਹ ਸਾਰੀਆਂ ਵਸਤਾਂ ਤੇਰੇ ਅਤੇ ਤੇਰੇ ਪੁੱਤਰਾਂ ਲਈ ਹੋਣਗੀਆਂ।
ਅਹਬਾਰ 2:10
ਬਾਕੀ ਬਚੇ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੈ। ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈ ਗਈ ਭੇਟ ਦਾ ਇਹ ਹਿੱਸਾ ਅੱਤ ਪਵਿੱਤਰ ਹੈ।
ਅਹਬਾਰ 2:3
ਬਚੀ ਹੋਈ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਯਹੋਵਾਹ ਅੱਗੇ ਚੜ੍ਹਾਈ ਗਈ ਇਹ ਅੱਗ ਦੀ ਭੇਂਟ ਬਹੁਤ ਪਵਿੱਤਰ ਹੈ।