ਗਲਾਤੀਆਂ 1:23
ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
But | μόνον | monon | MOH-none |
they had | δὲ | de | thay |
heard | ἀκούοντες | akouontes | ah-KOO-one-tase |
only, | ἦσαν | ēsan | A-sahn |
That | ὅτι | hoti | OH-tee |
he which | Ὁ | ho | oh |
persecuted | διώκων | diōkōn | thee-OH-kone |
us | ἡμᾶς | hēmas | ay-MAHS |
past times in | ποτε | pote | poh-tay |
now | νῦν | nyn | nyoon |
preacheth | εὐαγγελίζεται | euangelizetai | ave-ang-gay-LEE-zay-tay |
the | τὴν | tēn | tane |
faith | πίστιν | pistin | PEE-steen |
which | ἥν | hēn | ane |
once | ποτε | pote | poh-tay |
he destroyed. | ἐπόρθει | eporthei | ay-PORE-thee |
Cross Reference
ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।
ਰਸੂਲਾਂ ਦੇ ਕਰਤੱਬ 9:13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
ਰਸੂਲਾਂ ਦੇ ਕਰਤੱਬ 9:20
ਜਲਦੀ ਹੀ ਉਸ ਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”
ਰਸੂਲਾਂ ਦੇ ਕਰਤੱਬ 9:26
ਸੌਲੁਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
੧ ਕੁਰਿੰਥੀਆਂ 15:8
ਸਭ ਤੋਂ ਅਖੀਰ ਵਿੱਚ ਮਸੀਹ ਨੇ ਮੈਨੂੰ ਦੀਦਾਰ ਦਿੱਤਾ। ਮੈਂ ਇੱਕ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਵਰਗਾ ਸੀ।
੧ ਤਿਮੋਥਿਉਸ 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।