ਪੈਦਾਇਸ਼ 10:19
ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।
And the border | וַיְהִ֞י | wayhî | vai-HEE |
of the Canaanites | גְּב֤וּל | gĕbûl | ɡeh-VOOL |
was | הַֽכְּנַעֲנִי֙ | hakkĕnaʿăniy | ha-keh-na-uh-NEE |
Sidon, from | מִצִּידֹ֔ן | miṣṣîdōn | mee-tsee-DONE |
as thou comest | בֹּֽאֲכָ֥ה | bōʾăkâ | boh-uh-HA |
to Gerar, | גְרָ֖רָה | gĕrārâ | ɡeh-RA-ra |
unto | עַד | ʿad | ad |
Gaza; | עַזָּ֑ה | ʿazzâ | ah-ZA |
as thou goest, | בֹּֽאֲכָ֞ה | bōʾăkâ | boh-uh-HA |
unto Sodom, | סְדֹ֧מָה | sĕdōmâ | seh-DOH-ma |
and Gomorrah, | וַֽעֲמֹרָ֛ה | waʿămōrâ | va-uh-moh-RA |
Admah, and | וְאַדְמָ֥ה | wĕʾadmâ | veh-ad-MA |
and Zeboim, | וּצְבֹיִ֖ם | ûṣĕbōyim | oo-tseh-voh-YEEM |
even unto | עַד | ʿad | ad |
Lasha. | לָֽשַׁע׃ | lāšaʿ | LA-sha |
Cross Reference
ਪੈਦਾਇਸ਼ 14:2
ਇਨ੍ਹਾਂ ਸਾਰੇ ਰਾਜਿਆਂ ਨੇ ਸਦੂਮ ਦੇ ਰਾਜੇ ਬਰਾ, ਅਮੂਰਾਹ ਦੇ ਰਾਜੇ ਬਿਰਸਾ, ਅਦਮਾਹ ਦੇ ਰਾਜੇ ਸਿਨਾਬ, ਸਬੋਈਮ ਦੇ ਰਾਜੇ ਸਮੇਬਰ ਅਤੇ ਬਲਾ ਦੇ ਰਾਜੇ ਨਾਲ ਜੰਗ ਲੜੀ। (ਬਲਾ ਨੂੰ ਸੋਅਰ ਵੀ ਆਖਿਆ ਜਾਂਦਾ ਹੈ।)
ਹੋ ਸੀਅ 11:8
ਯਹੋਵਾਹ ਇਸਰਾਏਲ ਨੂੰ ਨਸ਼ਟ ਨਹੀਂ ਕਰਨਾ ਚਾਹੁੰਦਾ “ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
ਯਰਮਿਆਹ 25:20
ਮੈਂ ਉਜ਼ ਦੇ ਸਾਰੇ ਮਿਸ਼ਰਿਤ ਲੋਕਾਂ ਨੂੰ ਅਤੇ ਸਾਰੇ ਰਾਜਿਆਂ ਨੂੰ ਉਸ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਫ਼ਿਲਸਤੀਨ ਦੇਸ ਦੇ ਰਾਜਿਆਂ ਨੂੰ ਪਿਆਲੇ ਦੀ ਸ਼ਰਾਬ ਪਿਲਾਈ। ਇਹ ਅਸ਼ਕਲੋਨ, ਅੱਜ਼ਾਹ, ਅਕਰੋਨ ਅਤੇ ਹੁਣ ਦੇ ਬਚੇ ਖੁਚੇ ਸ਼ਹਿਰ ਅਸ਼ਦੋਦ ਦੇ ਰਾਜੇ ਸਨ।
ਕਜ਼ਾૃ 16:1
ਸਮਸੂਨ ਅੱਜ਼ਾਹ ਸ਼ਹਿਰ ਨੂੰ ਜਾਂਦਾ ਹੈ ਇੱਕ ਦਿਨ ਸਮਸੂਨ ਅੱਜ਼ਾਹ ਸ਼ਹਿਰ ਵਿੱਚ ਗਿਆ। ਉਸ ਨੇ ਉੱਥੇ ਇੱਕ ਵੇਸਵਾ ਦੇਖੀ। ਉਹ ਰਾਤ ਉਸ ਕੋਲ ਠਹਿਰਨ ਲਈ ਚੱਲਾ ਗਿਆ।
ਯਸ਼ਵਾ 14:1
ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੇ ਨਿਆਂ ਕੀਤਾ। ਕਿ ਕਿਹੜੀ ਧਰਤੀ ਲੋਕਾਂ ਨੂੰ ਦੇਣੀ ਹੈ।
ਯਸ਼ਵਾ 12:7
ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਉੱਤਲੇ ਰਾਜਿਆਂ ਨੂੰ ਵੀ ਹਰਾ ਦਿੱਤਾ ਜਿਹੜੀ ਯਰਦਨ ਨਦੀ ਦੀ ਪੱਛਮ ਵੱਲ ਸੀ। ਯਹੋਸ਼ੁਆ ਨੇ ਇਸ ਧਰਤੀ ਵਿੱਚ ਲੋਕਾਂ ਦੀ ਅਗਵਾਈ ਕੀਤੀ। ਯਹੋਸ਼ੁਆ ਨੂੰ ਇਹ ਧਰਤੀ ਲੋਕਾਂ ਨੂੰ ਦਿੱਤੀ ਅਤੇ ਇਸ ਨੂੰ 12 ਪਰਿਵਾਰ-ਸਮੂਹਾਂ ਵਿੱਚ ਵੰਡ ਦਿੱਤਾ। ਇਹ ਉਹੀ ਧਰਤੀ ਸੀ ਜਿਸ ਨੂੰ ਦੇਣ ਦਾ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਇਹ ਧਰਤੀ ਲਬਾਨੋਨ ਦੀ ਵਾਦੀ ਵਿੱਚਲੇ ਬਆਲ ਗਾਦ ਅਤੇ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਵਿੱਚਕਾਰ ਸੀ।
ਅਸਤਸਨਾ 32:8
ਸਰਬ ਉੱਚ ਪਰਮੇਸ਼ੁਰ ਨੇ ਧਰਤੀ ਦੇ ਲੋਕਾਂ ਨੂੰ ਵੱਖ ਕੀਤਾ ਸੀ ਅਤੇ ਹਰ ਕੌਮ ਨੂੰ ਉਸਦੀ ਧਰਤੀ ਦਿੱਤੀ ਸੀ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਸਰਹੱਦਾਂ ਥਾਪੀਆਂ ਸਨ। ਉਸ ਨੇ ਓਨੀਆਂ ਹੀ ਕੌਮਾਂ ਸਾਜੀਆਂ ਸਨ ਜਿੰਨੇ ਕਿ ਇੱਥੇ ਦੂਤ ਹਨ।
ਗਿਣਤੀ 34:2
“ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ: ਤੁਸੀਂ ਕਨਾਨ ਦੀ ਧਰਤੀ ਉੱਤੇ ਆ ਰਹੇ ਹੋ। ਤੁਸੀਂ ਇਸ ਦੇਸ਼ ਨੂੰ ਹਰਾ ਦੇਵੋਂਗੇ। ਤੁਸੀਂ ਸਾਰੇ ਕਨਾਨ ਦੇਸ਼ ਉੱਤੇ ਕਬਜ਼ਾ ਕਰ ਲਵੋਂਗੇ।
ਪੈਦਾਇਸ਼ 26:1
ਇਸਹਾਕ ਅਬੀਮਲਕ ਨਾਲ ਝੂਠ ਬੋਲਦਾ ਹੈ ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।
ਪੈਦਾਇਸ਼ 20:1
ਅਬਰਾਹਾਮ ਦਾ ਗਰਾਰ ਨੂੰ ਜਾਣਾ ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ।
ਪੈਦਾਇਸ਼ 19:24
ਓਸੇ ਵੇਲੇ, ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ। ਯਹੋਵਾਹ ਨੇ ਅਕਾਸ਼ ਉੱਤੋਂ ਅੱਗ ਦਾ ਮੀਂਹ ਵਰ੍ਹਾਇਆ।
ਪੈਦਾਇਸ਼ 18:20
ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ।
ਪੈਦਾਇਸ਼ 15:18
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
ਪੈਦਾਇਸ਼ 13:10
ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।