ਪੈਦਾਇਸ਼ 14:6
ਉਨ੍ਹਾਂ ਨੇ ਹੋਰੀ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਪਹਾੜੀ ਪ੍ਰਦੇਸ਼ ਸੇਈਰ ਤੋਂ ਲੈ ਕੇ ਏਲ-ਪਾਰਾਨ ਦੇ ਇਲਾਕੇ ਤਾਈ ਰਹਿੰਦੇ ਸਨ। (ਏਲ ਪਾਰਾਨ ਮਾਰੂਥਲ ਦੇ ਨੇੜੇ ਹੈ।)
And the Horites | וְאֶת | wĕʾet | veh-ET |
in their mount | הַֽחֹרִ֖י | haḥōrî | ha-hoh-REE |
Seir, | בְּהַרְרָ֣ם | bĕharrām | beh-hahr-RAHM |
unto | שֵׂעִ֑יר | śēʿîr | say-EER |
El-paran, | עַ֚ד | ʿad | ad |
which | אֵ֣יל | ʾêl | ale |
is by | פָּארָ֔ן | pāʾrān | pa-RAHN |
the wilderness. | אֲשֶׁ֖ר | ʾăšer | uh-SHER |
עַל | ʿal | al | |
הַמִּדְבָּֽר׃ | hammidbār | ha-meed-BAHR |
Cross Reference
ਅਸਤਸਨਾ 2:22
ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓੱਥੇ ਰਹਿੰਦੇ ਹਨ।
ਅਸਤਸਨਾ 2:12
ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵੱਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਨਾਉਣ ਲਈ ਦਿੱਤੀ ਸੀ।)
ਪੈਦਾਇਸ਼ 21:21
ਉਸ ਦੀ ਮਾਂ ਨੇ ਉਸ ਲਈ ਮਿਸਰ ਵਿੱਚੋਂ ਇੱਕ ਪਤਨੀ ਲੱਭ ਲਈ। ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦੇ ਰਹੇ।
ਗਿਣਤੀ 13:3
ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ।
ਗਿਣਤੀ 12:16
ਇਸਤੋਂ ਮਗਰੋਂ ਲੋਕ ਹਸੇਰੋਥ ਛੱਡ ਕੇ ਪਾਰਾਨ ਦੇ ਮਾਰੂਥਲ ਨੂੰ ਚੱਲੇ ਗਏ। ਲੋਕਾਂ ਨੇ ਪਾਰਾਨ ਮਾਰੂਥਲ ਵਿੱਚ ਡੇਰਾ ਲਾ ਲਿਆ।
ਹਬਕੋਕ 3:3
ਪਰਮੇਸ਼ੁਰ ਤੇਮਾਨ ਤੋਂ ਆ ਰਿਹਾ ਹੈ ਪਵਿੱਤਰ ਪੁਰੱਖ ਪਾਰਾਨ ਪਰਬਤ ਤੋਂ ਆ ਰਿਹਾ ਹੈ। ਉਸ ਦੇ ਪਰਤਾਪ ਨੇ ਅਕਾਸ਼ਾਂ ਨੂੰ ਕਜਿਆ ਹੋਇਆ ਅਤੇ ਧਰਤੀ ਉਸਦੀ ਉਸਤਤ ਨਾਲ ਭਰਪੂਰ ਹੈ।
੧ ਤਵਾਰੀਖ਼ 1:38
ਸੇਈਰ ਤੋਂ ਅਦੋਮੀ ਸੇਈਰ ਦੇ ਪੁੱਤਰ ਲੋਟਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ ਸਨ।
ਗਿਣਤੀ 10:12
ਇਸ ਲਈ ਇਸਰਾਏਲ ਦੇ ਲੋਕਾਂ ਨੇ ਆਪਣਾ ਸਫ਼ਰ ਸ਼ੁਰੂ ਕੀਤਾ ਉਨ੍ਹਾਂ ਨੇ ਸੀਨਈ ਦਾ ਮਾਰੂਥਲ ਛੱਡ ਦਿੱਤਾ ਅਤੇ ਉਦੋਂ ਤੱਕ ਸਫ਼ਰ ਕਰਦੇ ਰਹੇ ਜਦੋਂ ਤੱਕ ਕਿ ਬੱਦਲ ਪਾਰਾਨ ਦੇ ਮਾਰੂਥਲ ਵਿੱਚ ਠਹਿਰ ਨਹੀਂ ਗਿਆ।
ਪੈਦਾਇਸ਼ 36:20
ਏਸਾਓ ਤੋਂ ਪਹਿਲਾਂ ਅਦੋਮ ਵਿੱਚ ਇੱਕ ਹੋਰੀ ਆਦਮੀ ਸੇਈਰ ਵਿੱਚ ਰਹਿੰਦਾ ਸੀ। ਸੇਈਰ ਦੇ ਪੁੱਤਰ ਇਹ ਸਨ: ਲੋਟਾਨ, ਸ਼ੋਬਾਲ, ਸਿਬਉਨ, ਅਨਾਹ,
ਪੈਦਾਇਸ਼ 16:7
ਹਾਜਰਾ ਦਾ ਪੁੱਤਰ ਇਸਮਾਏਲ ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ।