ਪੈਦਾਇਸ਼ 29:30
ਇਸ ਲਈ ਯਾਕੂਬ ਨੇ ਰਾਖੇਲ ਨਾਲ ਵੀ ਸੰਭੋਗ ਕੀਤਾ ਅਤੇ ਯਾਕੂਬ ਰਾਖੇਲ ਨੂੰ ਲੇਆਹ ਨਾਲੋਂ ਵੱਧ ਪਿਆਰ ਕਰਦਾ ਸੀ। ਯਾਕੂਬ ਸੱਤ ਵਰ੍ਹੇ ਹੋਰ ਲਾਬਾਨ ਲਈ ਕੰਮ ਕਰਦਾ ਰਿਹਾ।
And he went in | וַיָּבֹא֙ | wayyābōʾ | va-ya-VOH |
also | גַּ֣ם | gam | ɡahm |
unto | אֶל | ʾel | el |
Rachel, | רָחֵ֔ל | rāḥēl | ra-HALE |
and he loved | וַיֶּֽאֱהַ֥ב | wayyeʾĕhab | va-yeh-ay-HAHV |
also | גַּֽם | gam | ɡahm |
אֶת | ʾet | et | |
Rachel | רָחֵ֖ל | rāḥēl | ra-HALE |
more than Leah, | מִלֵּאָ֑ה | millēʾâ | mee-lay-AH |
and served | וַיַּֽעֲבֹ֣ד | wayyaʿăbōd | va-ya-uh-VODE |
with | עִמּ֔וֹ | ʿimmô | EE-moh |
him yet | ע֖וֹד | ʿôd | ode |
seven | שֶֽׁבַע | šebaʿ | SHEH-va |
other | שָׁנִ֥ים | šānîm | sha-NEEM |
years. | אֲחֵרֽוֹת׃ | ʾăḥērôt | uh-hay-ROTE |
Cross Reference
ਪੈਦਾਇਸ਼ 31:41
ਮੈਂ 20 ਵਰ੍ਹੇ ਇੱਕ ਗੁਲਾਮ ਵਾਂਗ ਤੇਰੀ ਚਾਕਰੀ ਕੀਤੀ। ਪਹਿਲੇ 14 ਵਰ੍ਹੇ ਮੈਂ ਤੇਰੀਆਂ ਧੀਆਂ ਨੂੰ ਜਿੱਤਣ ਲਈ ਚਾਕਰੀ ਕੀਤੀ। ਆਖਰੀ ਛੇ ਸਾਲ ਮੈਂ ਤੇਰੇ ਜਾਨਵਰਾਂ ਨੂੰ ਪ੍ਰਾਪਤ ਕਰਨ ਲਈ ਕੰਮ ਕੀਤਾ। ਅਤੇ ਇਸ ਸਮੇਂ ਦੌਰਾਨ ਤੂੰ ਦਸ ਵਾਰੀ ਮੇਰੀ ਤਨਖਾਹ ਵਿੱਚ ਅਦਲਾ-ਬਲਦੀ ਕੀਤੀ।
ਪੈਦਾਇਸ਼ 29:20
ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।
ਪੈਦਾਇਸ਼ 29:18
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”
ਯੂਹੰਨਾ 12:25
ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
ਲੋਕਾ 14:26
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
ਮੱਤੀ 10:37
“ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ।
ਮੱਤੀ 6:24
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
ਹੋ ਸੀਅ 12:12
“ਯਾਕੂਬ ਅਰਾਮ ਦੀ ਧਰਤੀ ਨੂੰ ਭੱਜ ਗਿਆ। ਉਸ ਬਾਵੇਂ, ਇਸਰਾਏਲ ਨੇ ਪਤਨੀ ਲਈ ਕੰਮ ਕੀਤਾ ਅਤੇ ਇੱਕ ਹੋਰ ਪਤਨੀ ਪਾਉਣ ਲਈ ਭੇਡਾਂ ਦੀ ਰਾਖੀ ਕੀਤੀ।
੧ ਸਮੋਈਲ 18:17
ਸ਼ਾਊਲ ਨੇ ਆਪਣੀ ਧੀ ਨਾਲ ਦਾਊਦ ਦਾ ਵਿਆਹ ਕਰਨਾ ਚਾਹਿਆ ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”
ਅਸਤਸਨਾ 21:15
ਵੱਡਾ ਪੁੱਤਰ “ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ।
ਪੈਦਾਇਸ਼ 44:27
ਫ਼ੇਰ ਮੇਰੇ ਪਿਤਾ ਨੇ ਮੈਨੂੰ ਆਖਿਆ, ‘ਤੂੰ ਜਾਣਦਾ ਹੈਂ ਕਿ ਮੇਰੀ ਪਤਨੀ ਰਾਖੇਲ ਤੋਂ ਮੇਰੇ ਦੋ ਪੁੱਤਰ ਸਨ।
ਪੈਦਾਇਸ਼ 44:20
ਅਤੇ ਅਸੀਂ ਤੁਹਾਨੂੰ ਜਵਾਬ ਦਿੱਤਾ ਸੀ, ‘ਸਾਡਾ ਪਿਤਾ ਹੈ-ਉਹ ਬਜ਼ੁਰਗ ਹੈ। ਅਤੇ ਸਾਡਾ ਇੱਕ ਛੋਟਾ ਭਰਾ ਵੀ ਹੈ। ਸਾਡਾ ਪਿਤਾ ਉਸ ਪੁੱਤਰ ਨੂੰ ਪਿਆਰ ਕਰਦਾ ਹੈ ਕਿਉਂਕਿ ਉਹ ਉਦੋਂ ਪੈਦਾ ਹੋਇਆ ਸੀ ਜਦੋਂ ਸਾਡਾ ਪਿਤਾ ਬੁੱਢਾ ਹੋ ਚੁੱਕਾ ਸੀ। ਅਤੇ ਉਸ ਛੋਟੇ ਪੁੱਤਰ ਦਾ ਭਰਾ ਮਰ ਚੁੱਕਿਆ ਹੈ। ਇਸ ਲਈ ਇਹ ਉਸ ਮਾਂ ਤੋਂ ਜੰਮਿਆ ਇੱਕੋ-ਇੱਕ ਪੁੱਤਰ ਹੈ ਜਿਹੜਾ ਬੱਚਿਆਂ ਹੈ। ਸਾਡਾ ਪਿਤਾ ਇਸ ਨੂੰ ਬਹੁਤ ਪਿਆਰ ਕਰਦਾ ਹੈ।’
ਪੈਦਾਇਸ਼ 31:15
ਉਸ ਨੇ ਸਾਡੇ ਨਾਲ ਓਪਰਿਆਂ ਵਰਗਾ ਵਿਆਰ ਕੀਤਾ ਹੈ। ਉਸ ਨੇ ਸਾਨੂੰ ਤੈਨੂੰ ਵੇਚ ਦਿੱਤਾ, ਅਤੇ ਫ਼ੇਰ ਉਸ ਨੇ ਉਹ ਸਾਰਾ ਪੈਸਾ ਖਰਚ ਲਿਆ ਜਿਹੜਾ ਸਾਡਾ ਹੋਣਾ ਸੀ!
ਪੈਦਾਇਸ਼ 30:25
ਯਾਕੂਬ ਦਾ ਲਾਬਾਨ ਨਾਲ ਧੋਖਾ ਕਰਨਾ ਰਾਖੇਲ ਦੇ ਯੂਸੁਫ਼ ਨੂੰ ਜਨਮ ਤੋਂ ਬਾਦ, ਯਾਕੂਬ ਨੇ ਲਾਬਾਨ ਨੂੰ ਆਖਿਆ, “ਹੁਣ ਮੈਨੂੰ ਆਪਣੇ ਘਰ ਜਾਣ ਦੇ।
ਪੈਦਾਇਸ਼ 29:31
ਯਾਕੂਬ ਦਾ ਪਰਿਵਾਰ ਵੱਧਦਾ ਹੈ ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।