ਪੈਦਾਇਸ਼ 4:20
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਯਾਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਪਸ਼ੂ ਪਾਲਣ ਕਰਕੇ ਜੀਵਨ ਦਾ ਨਿਰਬਾਹ ਕਰਦੇ ਸਨ।
And Adah | וַתֵּ֥לֶד | wattēled | va-TAY-led |
bare | עָדָ֖ה | ʿādâ | ah-DA |
אֶת | ʾet | et | |
Jabal: | יָבָ֑ל | yābāl | ya-VAHL |
he | ה֣וּא | hûʾ | hoo |
was | הָיָ֔ה | hāyâ | ha-YA |
the father | אֲבִ֕י | ʾăbî | uh-VEE |
dwell as such of | יֹשֵׁ֥ב | yōšēb | yoh-SHAVE |
in tents, | אֹ֖הֶל | ʾōhel | OH-hel |
have as such of and cattle. | וּמִקְנֶֽה׃ | ûmiqne | oo-meek-NEH |
Cross Reference
ਪੈਦਾਇਸ਼ 4:2
ਇਸਤੋਂ ਮਗਰੋਂ ਹੱਵਾਹ ਨੇ ਇੱਕ ਹੋਰ ਬੱਚੇ ਨੂੰ ਜਨਮ ਦਿੱਤਾ। ਇਹ ਬੱਚਾ ਕਇਨ ਦਾ ਭਰਾ ਹਾਬਲ ਸੀ। ਹਾਬਲ ਇੱਕ ਆਜੜੀ ਬਣ ਗਿਆ। ਕਇਨ ਇੱਕ ਕਿਸਾਨ ਬਣ ਗਿਆ।
ਪੈਦਾਇਸ਼ 4:21
ਆਦਾਹ ਦਾ ਇੱਕ ਹੋਰ ਪੁੱਤਰ ਵੀ ਸੀ ਜੂਬਲ। (ਜੂਬਲ, ਯਾਬਲ ਦਾ ਭਰਾ ਸੀ) ਜੂਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਸਰੰਗੀ ਤੇ ਬੰਸਰੀ ਬਜਾਉਂਦੇ ਸਨ।
ਪੈਦਾਇਸ਼ 25:27
ਮੁਂਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣ ਗਿਆ। ਉਹ ਖੇਤਾਂ ਅੰਦਰ ਘੁੰਮਣਾ ਪਸੰਦ ਕਰਦਾ ਸੀ। ਪਰ ਯਾਕੂਬ ਇੱਕ ਚੁੱਪ-ਚਪੀਤਾ ਆਦਮੀ ਸੀ ਅਤੇ ਉਹ ਡੇਰੇ ਦੀ ਦੇਖਭਾਲ ਕਰਦਾ ਹੁੰਦਾ ਸੀ।
੧ ਤਵਾਰੀਖ਼ 2:50
ਇਹ ਕਾਲੇਬ ਦੇ ਉੱਤਰਾਧਿਕਾਰੀਆਂ ਦੀ ਪੱਤ੍ਰੀ ਹੈ। ਹੂਰ ਉਸਦਾ ਪਹਿਲੋਠਾ ਪੁੱਤਰ ਸੀ ਜੋ ਕਿ ਅਫਰਾਬਾਹ ਦਾ ਪੁੱਤਰ ਸੀ ਅਤੇ ਅੱਗੋਂ ਹੂਰ ਦੇ ਪੁੱਤਰ ਸਨ ਸ਼ੋਬਾਲ ਜੋ ਕਿ ਕਿਰਯਬ-ਯਆਰੀਮ ਦਾ ਸੰਸਥਾਪਕ ਸੀ।
੧ ਤਵਾਰੀਖ਼ 4:4
ਫਨੂਏਲ ਗਦੋਰ ਦਾ ਪਿਤਾ ਸੀ ਅਤੇ ਏਜ਼ਰ ਹੂਸ਼ਾਹ ਦਾ ਪਿਤਾ ਸੀ। ਇਹ ਹੂਰ ਦੇ ਪੁੱਤਰ ਸਨ। ਅਤੇ ਹੂਰ ਅਫ਼ਰਾਥਾਹ ਦਾ ਪਹਿਲੋਠਾ ਪੁੱਤਰ ਸੀ ਅਤੇ ਅਫ਼ਰਾਥਾਹ ਬੈਤਲਹਮ ਦਾ ਸੰਸਥਾਪਕ ਸੀ।
ਯਰਮਿਆਹ 35:9
ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ।
ਯੂਹੰਨਾ 8:44
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
ਰੋਮੀਆਂ 4:11
ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
ਇਬਰਾਨੀਆਂ 11:9
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।