ਪੈਦਾਇਸ਼ 40:15
ਮੈਨੂੰ ਆਪਣੇ ਹੀ ਘਰ ਵਿੱਚੋਂ, ਇਬਰਾਨੀਆਂ ਦੀ ਧਰਤੀ ਤੋਂ ਲਿਆਂਦਾ ਗਿਆ ਸੀ। ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। ਇਸ ਲਈ ਮੈਨੂੰ ਕੈਦਖਾਨੇ ਵਿੱਚ ਨਹੀਂ ਹੋਣਾ ਚਾਹੀਦਾ।”
For | כִּֽי | kî | kee |
indeed I was stolen away | גֻנֹּ֣ב | gunnōb | ɡoo-NOVE |
גֻּנַּ֔בְתִּי | gunnabtî | ɡoo-NAHV-tee | |
land the of out | מֵאֶ֖רֶץ | mēʾereṣ | may-EH-rets |
of the Hebrews: | הָֽעִבְרִ֑ים | hāʿibrîm | ha-eev-REEM |
here and | וְגַם | wĕgam | veh-ɡAHM |
also | פֹּה֙ | pōh | poh |
have I done | לֹֽא | lōʾ | loh |
nothing | עָשִׂ֣יתִֽי | ʿāśîtî | ah-SEE-tee |
מְא֔וּמָה | mĕʾûmâ | meh-OO-ma | |
that | כִּֽי | kî | kee |
they should put | שָׂמ֥וּ | śāmû | sa-MOO |
me into the dungeon. | אֹתִ֖י | ʾōtî | oh-TEE |
בַּבּֽוֹר׃ | babbôr | ba-bore |
Cross Reference
ਪੈਦਾਇਸ਼ 39:20
ਉੱਥੇ ਇੱਕ ਕੈਦਖਾਨਾ ਸੀ ਜਿੱਥੇ ਰਾਜੇ ਦੇ ਦੁਸ਼ਮਣਾ ਨੂੰ ਰੱਖਿਆ ਜਾਂਦਾ ਸੀ। ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਕੈਦਖਾਨੇ ਵਿੱਚ ਕੈਦ ਕਰ ਦਿੱਤਾ। ਅਤੇ ਯੂਸੁਫ਼ ਉੱਥੇ ਹੀ ਰਿਹਾ।
੧ ਪਤਰਸ 3:17
ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
੧ ਤਿਮੋਥਿਉਸ 1:10
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
ਰਸੂਲਾਂ ਦੇ ਕਰਤੱਬ 25:10
ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
ਰਸੂਲਾਂ ਦੇ ਕਰਤੱਬ 24:12
ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।
ਯੂਹੰਨਾ 15:25
ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
ਯੂਹੰਨਾ 10:32
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
ਦਾਨੀ ਐਲ 6:22
ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”
ਜ਼ਬੂਰ 59:3
ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ, ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ। ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।
੧ ਸਮੋਈਲ 24:11
ਇਹ ਵੇਖ ਜੋ ਮੇਰੇ ਹੱਥ ਵਿੱਚ ਤੇਰੇ ਚੋਗੇ ਦੀ ਕੰਤਰ ਹੈ, ਮੈਂ ਤੈਨੂੰ ਮਾਰ ਸੱਕਦਾ ਸੀ, ਪਰ ਮੈਂ ਅਜਿਹਾ ਨਾ ਕੀਤਾ। ਹੁਣ ਮੈਂ ਤੈਨੂੰ ਇਹ ਸਮਝਾਉਣਾ ਚਾਹੁੰਦਾ ਹਾਂ ਅਤੇ ਤੈਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਤੇਰੇ ਵਿਰੁੱਧ ਕੋਈ ਚਾਲ ਚੱਲਣ ਦਾ ਵਿੱਚਾਰ ਨਹੀਂ। ਮੈਂ ਤੇਰੇ ਨਾਲ ਕੋਈ ਵੀ ਗਲਤ ਕੰਮ ਨਹੀਂ ਕੀਤਾ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਪਰ ਤੂੰ ਸ਼ਿਕਾਰੀਆਂ ਵਾਂਗ ਮੇਰਾ ਸ਼ਿਕਾਰ ਕਰਕੇ ਮੈਨੂੰ ਮਾਰਨ ਉੱਤੇ ਤੁਲਿਆ ਹੋਇਆ ਹੈ।
ਅਸਤਸਨਾ 24:7
“ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ-ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ।
ਖ਼ਰੋਜ 21:16
“ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।
ਪੈਦਾਇਸ਼ 41:12
ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ।
ਪੈਦਾਇਸ਼ 39:8
ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।
ਪੈਦਾਇਸ਼ 37:26
ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ?
ਪੈਦਾਇਸ਼ 14:13
ਉਨ੍ਹਾਂ ਵਿੱਚੋਂ ਇੱਕ ਆਦਮੀ ਜਿਹੜਾ ਫ਼ੜਿਆ ਨਹੀਂ ਗਿਆ ਸੀ, ਅਬਰਾਮ ਇਬਰਾਨੀ ਵੱਲ ਗਿਆ ਅਤੇ ਉਸ ਨੂੰ ਜਾਕੇ ਸਾਰਾ ਹਾਲ ਦੱਸਿਆ। ਅਬਰਾਮ ਦਾ ਡੇਰਾ ਉਨ੍ਹਾਂ ਰੁੱਖਾਂ ਦੇ ਲਾਗੇ ਸੀ ਜੋ ਮਮਰੇ ਅਮੋਰੀ ਦੇ ਸਨ। ਮਮਰੇ, ਅਸ਼ਕੋਲ ਅਤੇ ਆਨੇਰ ਨੇ ਅਬਰਾਮ ਨਾਲ ਇੱਕ ਦੂਸਰੇ ਦੀ ਸਹਾਇਤਾ ਕਰਨ ਦਾ ਇਕਰਾਰਨਾਮਾ ਕੀਤਾ ਹੋਇਆ ਸੀ।