Genesis 40:22
ਪਰ ਫ਼ਿਰਊਨ ਨੇ ਨਾਨਬਾਈ ਨੂੰ ਫ਼ਾਂਸੀ ਲਟਕਾ ਦਿੱਤਾ ਅਤੇ ਹਰ ਗੱਲ ਉਸੇ ਤਰ੍ਹਾਂ ਵਾਪਰੀ ਜਿਵੇਂ ਯੂਸੁਫ਼ ਨੇ ਆਖਿਆ ਸੀ।
Genesis 40:22 in Other Translations
King James Version (KJV)
But he hanged the chief baker: as Joseph had interpreted to them.
American Standard Version (ASV)
but he hanged the chief baker: as Joseph had interpreted to them.
Bible in Basic English (BBE)
But the chief bread-maker was put to death by hanging, as Joseph had said.
Darby English Bible (DBY)
And he hanged the chief of the bakers, as Joseph had interpreted to them.
Webster's Bible (WBT)
But he hanged the chief baker: as Joseph had interpreted to them.
World English Bible (WEB)
but he hanged the chief baker, as Joseph had interpreted to them.
Young's Literal Translation (YLT)
and the chief of the bakers he hath hanged, as Joseph hath interpreted to them;
| But he hanged | וְאֵ֛ת | wĕʾēt | veh-ATE |
| the chief | שַׂ֥ר | śar | sahr |
| baker: | הָֽאֹפִ֖ים | hāʾōpîm | ha-oh-FEEM |
| as | תָּלָ֑ה | tālâ | ta-LA |
| Joseph | כַּֽאֲשֶׁ֥ר | kaʾăšer | ka-uh-SHER |
| had interpreted | פָּתַ֛ר | pātar | pa-TAHR |
| to them. | לָהֶ֖ם | lāhem | la-HEM |
| יוֹסֵֽף׃ | yôsēp | yoh-SAFE |
Cross Reference
ਪੈਦਾਇਸ਼ 40:19
ਤਿੰਨ ਦਿਨ ਖਤਮ ਹੋਣ ਤੋਂ ਪਹਿਲਾਂ, ਰਾਜਾ ਤੈਨੂੰ ਕੈਦਖਾਨੇ ਵਿੱਚੋਂ ਛੱਡ ਦੇਵੇਗਾ। ਫ਼ੇਰ ਰਾਜਾ ਤੇਰਾ ਸਿਰ ਕਲਮ ਕਰ ਦੇਵੇਗਾ! ਉਹ ਤੇਰੇ ਸ਼ਰੀਰ ਨੂੰ ਰੁੱਖ ਉੱਤੇ ਟੰਗ ਦੇਵੇਗਾ। ਪੰਛੀ ਤੇਰੀ ਲਾਸ਼ ਵਿੱਚੋਂ ਮਾਸ ਖਾਣਗੇ।”
ਪੈਦਾਇਸ਼ 40:8
ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”
ਪੈਦਾਇਸ਼ 41:11
ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ।
ਪੈਦਾਇਸ਼ 41:16
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”
ਯਰਮਿਆਹ 23:28
ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ।
ਦਾਨੀ ਐਲ 2:19
ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
ਦਾਨੀ ਐਲ 2:30
ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।
ਦਾਨੀ ਐਲ 5:12
ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀਏਲ ਹੈ। ਰਾਜੇ ਨੇ ਉਸ ਨੂੰ ਬੇਲਟਸ਼ੱਸਰ ਦਾ ਨਾਮ ਦਿੱਤਾ ਸੀ। ਬੇਲਟਸ਼ੱਸਰ (ਦਾਨੀਏਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦਾ ਸੀ ਭੇਤਾਂ ਨੂੰ ਸਮਝਾ ਸੱਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹੱਲ ਕਰ ਸੱਕਦਾ ਸੀ ਉਸ ਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।”
ਰਸੂਲਾਂ ਦੇ ਕਰਤੱਬ 5:30
ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।