ਪੈਦਾਇਸ਼ 40:6
ਯੂਸੁਫ਼ ਅਗਲੀ ਸਵੇਰ ਉਨ੍ਹਾਂ ਕੋਲ ਗਿਆ। ਯੂਸੁਫ਼ ਨੇ ਦੇਖਿਆ ਕਿ ਇਹ ਦੋਵੇਂ ਆਦਮੀ ਫ਼ਿਕਰਮੰਦ ਸਨ।
And Joseph | וַיָּבֹ֧א | wayyābōʾ | va-ya-VOH |
came in | אֲלֵיהֶ֛ם | ʾălêhem | uh-lay-HEM |
unto | יוֹסֵ֖ף | yôsēp | yoh-SAFE |
morning, the in them | בַּבֹּ֑קֶר | babbōqer | ba-BOH-ker |
upon looked and | וַיַּ֣רְא | wayyar | va-YAHR |
them, and, behold, | אֹתָ֔ם | ʾōtām | oh-TAHM |
they were sad. | וְהִנָּ֖ם | wĕhinnām | veh-hee-NAHM |
זֹֽעֲפִֽים׃ | zōʿăpîm | ZOH-uh-FEEM |
Cross Reference
ਪੈਦਾਇਸ਼ 40:8
ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”
ਪੈਦਾਇਸ਼ 41:8
ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।
ਦਾਨੀ ਐਲ 2:1
ਨਬੂਕਦਨੱਸਰ ਦਾ ਸੁਪਨਾ ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।
ਦਾਨੀ ਐਲ 4:5
ਮੈਨੂੰ ਇੱਕ ਸੁਪਨਾ ਆਇਆ ਜਿਸਨੇ ਮੈਨੂੰ ਭੈਭੀਤ ਕਰ ਦਿੱਤਾ ਸੀ। ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਸਾਂ, ਅਤੇ ਮੇਰੀਆਂ ਸੋਚਾਂ ਅਤੇ ਦਰਸ਼ਨਾਂ ਨੇ ਮੈਨੂੰ ਬਹੁਤ ਡਰਾ ਦਿੱਤਾ।
ਦਾਨੀ ਐਲ 5:6
ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ।
ਦਾਨੀ ਐਲ 7:28
“ਅਤੇ ਇਹ ਸੁਪਨੇ ਦਾ ਅੰਤ ਸੀ। ਮੈਂ, ਦਾਨੀਏਲ, ਬਹੁਤ ਭੈਭੀਤ ਸਾਂ। ਮੇਰਾ ਚਿਹਰਾ ਡਰ ਨਾਲ ਬਹੁਤ ਬਗ੍ਗਾ ਹੋ ਗਿਆ ਸੀ। ਅਤੇ ਮੈਂ ਇਹ ਗੱਲਾਂ ਆਪਣੇ ਦਿਮਾਗ਼ ਵਿੱਚ ਰੱਖ ਲਈਆਂ ਜਾਂ ਮੈਂ ਇਨ੍ਹਾਂ ਬਾਰੇ ਸੋਚਣੋ ਨਾ ਹਟ ਸੱਕਿਆ।”
ਦਾਨੀ ਐਲ 8:27
ਮੈਂ, ਦਾਨੀਏਲ, ਬਹੁਤ ਕਮਜ਼ੋਰ ਹੋ ਗਿਆ। ਉਸ ਦਰਸ਼ਨ ਤੋਂ ਬਾਦ ਕਈ ਦਿਨ ਮੈਂ ਬਿਮਾਰ ਰਿਹਾ। ਫ਼ੇਰ ਮੈਂ ਉੱਠ ਖਲੋਇਆ ਅਤੇ ਰਾਜੇ ਦੇ ਕੰਮ ਉੱਤੇ ਵਾਪਸ ਆ ਗਿਆ। ਪਰ ਮੈਂ ਸੁਪਨੇ ਬਾਰੇ ਹੈਰਾਨ ਸਾਂ। ਮੈਨੂੰ ਸਮਝ ਨਹੀਂ ਪੈਂਦੀ ਸੀ ਕਿ ਇਸ ਦਰਸ਼ਨ ਦਾ ਕੀ ਅਰਬ ਹੈ।