Genesis 42:24
ਉਨ੍ਹਾਂ ਦੇ ਸ਼ਬਦਾਂ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯੂਸੁਫ਼ ਉਨ੍ਹਾਂ ਨੂੰ ਛੱਡ ਕੇ ਚੱਲਾ ਗਿਆ ਅਤੇ ਰੋਣ ਲੱਗਾ। ਕੁਝ ਸਮੇਂ ਬਾਦ ਯੂਸੁਫ਼ ਫ਼ੇਰ ਉਨ੍ਹਾਂ ਕੋਲ ਗਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭਰਾ, ਸਿਮਓਨ ਨੂੰ ਲਿਆ ਅਤੇ ਬੰਨ੍ਹ ਦਿੱਤਾ ਜਦੋਂ ਕਿ ਦੂਸਰੇ ਦੇਖਦੇ ਰਹੇ।
Genesis 42:24 in Other Translations
King James Version (KJV)
And he turned himself about from them, and wept; and returned to them again, and communed with them, and took from them Simeon, and bound him before their eyes.
American Standard Version (ASV)
And he turned himself about from them, and wept; and he returned to them, and spake to them, and took Simeon from among them, and bound him before their eyes.
Bible in Basic English (BBE)
And turning away from them, he was overcome with weeping; then he went on talking to them again and took Simeon and put chains on him before their eyes.
Darby English Bible (DBY)
And he turned away from them, and wept. And he returned to them, and spoke to them, and took Simeon from among them, and bound him before their eyes.
Webster's Bible (WBT)
And he turned himself away from them, and wept; and returned to them again, and communed with them, and took from them Simeon, and bound him before their eyes.
World English Bible (WEB)
He turned himself about from them, and wept, and he returned to them, and spoke to them, and took Simeon from among them, and bound him before their eyes.
Young's Literal Translation (YLT)
and he turneth round from them, and weepeth, and turneth back unto them, and speaketh unto them, and taketh from them Simeon, and bindeth him before their eyes.
| And he turned himself about | וַיִּסֹּ֥ב | wayyissōb | va-yee-SOVE |
| from | מֵֽעֲלֵיהֶ֖ם | mēʿălêhem | may-uh-lay-HEM |
| wept; and them, | וַיֵּ֑בְךְּ | wayyēbĕk | va-YAY-vek |
| and returned | וַיָּ֤שָׁב | wayyāšob | va-YA-shove |
| to | אֲלֵהֶם֙ | ʾălēhem | uh-lay-HEM |
| communed and again, them | וַיְדַבֵּ֣ר | waydabbēr | vai-da-BARE |
| with | אֲלֵהֶ֔ם | ʾălēhem | uh-lay-HEM |
| them, and took | וַיִּקַּ֤ח | wayyiqqaḥ | va-yee-KAHK |
| from them | מֵֽאִתָּם֙ | mēʾittām | may-ee-TAHM |
| אֶת | ʾet | et | |
| Simeon, | שִׁמְע֔וֹן | šimʿôn | sheem-ONE |
| and bound him before | וַיֶּֽאֱסֹ֥ר | wayyeʾĕsōr | va-yeh-ay-SORE |
| אֹת֖וֹ | ʾōtô | oh-TOH | |
| their eyes. | לְעֵֽינֵיהֶֽם׃ | lĕʿênêhem | leh-A-nay-HEM |
Cross Reference
ਪੈਦਾਇਸ਼ 43:30
ਫ਼ੇਰ ਯੂਸੁਫ਼ ਕਮਰੇ ਵਿੱਚੋਂ ਭੱਜ ਗਿਆ। ਯੂਸੁਫ਼ ਬਹੁਤ ਚਾਹੁੰਦਾ ਸੀ ਕਿ ਉਹ ਆਪਣੇ ਭਰਾ ਬਿਨਯਾਮੀਨ ਨੂੰ ਦਰਸਾਵੇ ਕਿ ਉਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਉਸਦਾ ਰੋਣ ਨੂੰ ਜੀ ਕੀਤਾ, ਪਰ ਉਹ ਨਹੀਂ ਸੀ ਚਾਹੁੰਦਾ ਕਿ ਉਸ ਦੇ ਭਰਾ ਉਸ ਨੂੰ ਰੋਂਦਿਆਂ ਦੇਖਣ। ਇਸ ਲਈ ਯੂਸੁਫ਼ ਆਪਣੇ ਕਮਰੇ ਵੱਲ ਭੱਜ ਗਿਆ ਅਤੇ ਉੱਥੇ ਜਾਕੇ ਰੋ ਪਿਆ।
ਯਹੂ ਦਾਹ 1:22
ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।
ਇਬਰਾਨੀਆਂ 4:15
ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ।
੧ ਕੁਰਿੰਥੀਆਂ 12:26
ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
ਰੋਮੀਆਂ 12:15
ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
ਲੋਕਾ 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
ਯਸਈਆਹ 63:9
ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।
ਪੈਦਾਇਸ਼ 49:5
ਸਿਮਓਨ ਅਤੇ ਲੇਵੀ “ਸਿਮਓਨ ਅਤੇ ਲੇਵੀ ਦੋਵੇਂ ਭਰਾ ਹਨ। ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਲੜਨਾ ਪਸੰਦ ਹੈ।
ਪੈਦਾਇਸ਼ 45:14
ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਜ਼ਫ਼ੀ ਵਿੱਚ ਲਿਆ ਅਤੇ ਉਹ ਦੋਵੇਂ ਰੋ ਪਏ।
ਪੈਦਾਇਸ਼ 43:23
ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।
ਪੈਦਾਇਸ਼ 43:14
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਉਦੋਂ ਤੁਹਾਡੀ ਸਹਾਇਤਾ ਕਰੇ, ਜਦੋਂ ਤੁਸੀਂ ਰਾਜਪਾਲ ਦੇ ਸਾਹਮਣੇ ਖੜ੍ਹੇ ਹੋਵੋਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਬਿਨਯਾਮੀਨ ਨੂੰ ਅਤੇ ਸਿਮਓਨ ਨੂੰ ਸੁਰੱਖਿਅਤ ਘਰ ਲਿਆਵੇ। ਜੇ ਨਹੀਂ, ਤਾਂ ਮੈਂ ਫ਼ੇਰ ਆਪਣੇ ਪੁੱਤਰ ਨੂੰ ਗੁਆਉਣ ਦਾ ਦੁੱਖ ਭੋਗਾਂਗਾ।”
ਪੈਦਾਇਸ਼ 34:25
ਤਿੰਨਾ ਦਿਨਾ ਮਗਰੋਂ, ਜਿਨ੍ਹਾਂ ਆਦਮੀਆਂ ਦੀ ਸੁੰਨਤ ਕੀਤੀ ਗਈ ਸੀ ਜਦੋਂ ਹਾਲੇ ਉਹ ਦਰਦ ਵਿੱਚ ਸਨ, ਯਾਕੂਬ ਦੇ ਪੁੱਤਰਾਂ, ਸ਼ਿਮਓਨ, ਅਤੇ ਲੇਵੀ ਨੂੰ ਪਤਾ ਸੀ ਕਿ ਇਸ ਵੇਲੇ ਆਦਮੀ ਕਮਜ਼ੋਰ ਹੋਣਗੇ। ਇਸ ਲਈ ਉਨ੍ਹਾ ਨੇ ਆਪਣੀਆਂ ਤਲਵਾਰਾਂ ਲਈਆਂ ਅਤੇ ਅਚਾਨਕ ਹੀ ਨਗਰ ਵਿੱਚ ਆ ਵੜੇ ਅਤੇ ਉੱਥੋਂ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।