ਇਬਰਾਨੀਆਂ 7:22
ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
By | κατὰ | kata | ka-TA |
so much | τοσοῦτον | tosouton | toh-SOO-tone |
was Jesus | κρείττονος | kreittonos | KREET-toh-nose |
made | διαθήκης | diathēkēs | thee-ah-THAY-kase |
surety a | γέγονεν | gegonen | GAY-goh-nane |
of a better | ἔγγυος | engyos | AYNG-gyoo-ose |
testament. | Ἰησοῦς | iēsous | ee-ay-SOOS |
Cross Reference
ਪੈਦਾਇਸ਼ 43:9
ਮੈਂ ਇਸ ਗੱਲ ਦਾ ਖਾਸ ਖਿਆਲ ਰੱਖਾਂਗਾ ਕਿ ਉਹ ਸੁਰੱਖਿਅਤ ਰਹੇ। ਮੈਂ ਉਸ ਦੇ ਲਈ ਜ਼ਿੰਮੇਵਾਰ ਹੋਵਾਂਗਾ। ਜੇ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਨਹੀਂ ਲੈ ਕੇ ਆਉਂਦਾ, ਤਾਂ ਤੁਸੀਂ ਹਮੇਸ਼ਾ ਲਈ ਮੇਰੇ ਉੱਪਰ ਦੋਸ਼ ਧਰ ਸੱਕਦੇ ਹੋ।
ਇਬਰਾਨੀਆਂ 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
ਇਬਰਾਨੀਆਂ 9:15
ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
ਇਬਰਾਨੀਆਂ 8:6
ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
੧ ਕੁਰਿੰਥੀਆਂ 11:25
ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸ ਨੂੰ ਪੀਓ, ਮੈਨੂੰ ਚੇਤੇ ਕਰੋ।”
ਲੋਕਾ 22:20
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
ਮਰਕੁਸ 14:24
ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ
ਮੱਤੀ 26:28
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
ਦਾਨੀ ਐਲ 9:27
“ਫੇਰ ਭਵਿੱਖ ਦਾ ਹਾਕਮ ਬਹੁਤ ਸਾਰੇ ਲੋਕਾਂ ਨਾਲ ਇਕਰਾਰਨਾਮਾ ਕਰੇਗਾ। ਉਹ ਇਕਰਾਰਨਾਮਾ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਭੇਟਾਂ ਅਤੇ ਬਲੀਆਂ ਅੱਧੇ ਹਫ਼ਤੇ ਲਈ ਬੰਦ ਹੋ ਜਾਣਗੀਆਂ। ਅਤੇ ਇੱਕ ਤਬਾਹੀ ਲਿਆਉਣ ਵਾਲਾ ਆਵੇਗਾ। ਉਹ ਭਿਆਨਕ ਤਬਾਹੀ ਵਾਲੀਆਂ ਗੱਲਾਂ ਕਰੇਗਾ! ਪਰ ਪਰਮੇਸ਼ੁਰ ਨੇ ਹੁਕਮ ਦਿੱਤਾ ਹੈ ਕਿ ਉਹ ਤਬਾਹੀ ਲਿਆਉਣ ਵਾਲਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।”
ਅਮਸਾਲ 20:16
ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।
ਅਮਸਾਲ 6:1
ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।
ਪੈਦਾਇਸ਼ 44:32
“ਮੈਂ ਇਸ ਮੁੰਡੇ ਦੀ ਜੁੰਮੇਵਾਰੀ ਚੁੱਕੀ ਸੀ। ਮੈਂ ਆਪਣੇ ਪਿਤਾ ਨੂੰ ਆਖਿਆ ਸੀ, ‘ਜੇ ਮੈਂ ਇਸ ਨੂੰ ਤੁਹਾਡੇ ਕੋਲ ਵਾਪਸ ਨਾ ਲੈ ਕੇ ਆਇਆ ਤਾਂ ਤੁਸੀਂ ਮੈਨੂੰ ਉਮਰ ਭਰ ਲਈ ਦੋਸ਼ੀ ਠਹਿਰਾ ਸੱਕਦੇ ਹੋ।’
ਇਬਰਾਨੀਆਂ 13:20
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।