Isaiah 20 - WEB (Punjabi)

1 In the year that Tartan came to Ashdod, when Sargon the king of Assyria sent him, and he fought against Ashdod and took it;ਅੱਸ਼ੂਰ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ ਸਰਗੋਨ ਅੱਸ਼ੂਰ ਦਾ ਰਾਜਾ ਸੀ। ਸਰਗੋਨ ਨੇ ਤਾਰਤੋਂਨ ਨੂੰ ਅਸ਼ਦੋਦ ਭੇਜਿਆ ਉਸ ਸ਼ਹਿਰ ਦੇ ਖਿਲਾਫ਼ ਜੰਗ ਕਰਨ ਲਈ। ਤਾਰਤੋਂਨ ਉੱਥੇ ਗਿਆ ਅਤੇ ਸ਼ਹਿਰ ਤੇ ਕਬਜ਼ਾ ਕਰ ਲਿਆ।

2 at that time Yahweh spoke by Isaiah the son of Amoz, saying, Go, and loose the sackcloth from off your loins, and put your shoe from off your foot. He did so, walking naked and barefoot.ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, “ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।” ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।

3 Yahweh said, Like as my servant Isaiah has walked naked and barefoot three years for a sign and a wonder concerning Egypt and concerning Ethiopia;ਫ਼ੇਰ ਯਹੋਵਾਹ ਨੇ ਆਖਿਆ, “ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।

4 so shall the king of Assyria lead away the captives of Egypt, and the exiles of Ethiopia, young and old, naked and barefoot, and with buttocks uncovered, to the shame of Egypt.ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁੱਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।

5 They shall be dismayed and confounded, because of Ethiopia their expectation, and of Egypt their glory.ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”

6 The inhabitant of this coast-land shall say in that day, Behold, such is our expectation, where we fled for help to be delivered from the king of Assyria: and we, how shall we escape?ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, “ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁੱਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸੱਕਾਂਗੇ?”

Punjabi Bible