Isaiah 25 - WEB (Punjabi)

1 Yahweh, you are my God; I will exalt you, I will praise your name; for you have done wonderful things, [even] counsels of old, in faithfulness [and] truth.ਪਰਮੇਸ਼ੁਰ ਦੀ ਉਸਤਤ ਦਾ ਗੀਤ ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।

2 For you have made of a city a heap, of a fortified city a ruin, a palace of strangers to be no city; it shall never be built.ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।

3 Therefore shall a strong people glorify you; a city of awesome nations shall fear you.ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।

4 For you have been a stronghold to the poor, a stronghold to the needy in his distress, a refuge from the storm, a shade from the heat, when the blast of the awesome ones is as a storm against the wall.ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।

5 As the heat in a dry place will you bring down the noise of strangers; as the heat by the shade of a cloud, the song of the awesome ones shall be brought low.ਦੁਸ਼ਮਣ ਚੀਖਦਾ ਹੈ ਤੇ ਸ਼ੋਰ ਮਚਾਉਂਦਾ ਹੈ। ਮਹਾਨ ਦੁਸ਼ਮਣ ਪੁਕਾਰਦਾ ਅਤੇ ਵੰਗਾਰਦਾ, ਪਰ ਤੁਸੀਂ ਉਨ੍ਹਾਂ ਨੂੰ ਰੋਕ ਦੇਵੋਂਗੇ। ਗਰਮੀ ਵੇਲੇ, ਮਾਰੂਬਲ ਵਿੱਚ ਪੌਦੇ ਮਰ ਜਾਣਗੇ ਅਤੇ ਧਰਤੀ ਉੱਤੇ ਡਿੱਗ ਪੈਣਗੇ। ਇਸੇ ਤਰ੍ਹਾਂ, ਤੁਸੀਂ ਦੁਸ਼ਮਣ ਨੂੰ ਹਰਾ ਦਿਓਗੇ ਅਤੇ ਉਨ੍ਹਾਂ ਨੂੰ ਗੋਡਿਆਂ ਪਰਨੇ ਝੁਕਾ ਦਿਓਗੇ। ਮੋਟੇ ਬੱਦਲ ਹੁਨਾਲ ਦੀ ਗਰਮੀ ਨੂੰ ਰੋਕਦੇ ਹਨ। ਇਸੇ ਤਰ੍ਹਾਂ ਤੁਸੀਂ ਦੁਸ਼ਮਣ ਦੀਆਂ ਭਿਆਨਕ ਚੀਖਾਂ ਰੋਕ ਦਿਓਗੇ।

6 In this mountain will Yahweh of Hosts make to all peoples a feast of fat things, a feast of wines on the lees, of fat things full of marrow, of wines on the lees well refined.ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।

7 He will destroy in this mountain the surface of the covering that covers all peoples, and the veil that is spread over all nations.ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।

8 He has swallowed up death forever; and the Lord Yahweh will wipe away tears from off all faces; and the reproach of his people will he take away from off all the earth: for Yahweh has spoken it.ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।

9 It shall be said in that day, Behold, this is our God; we have waited for him, and he will save us: this is Yahweh; we have waited for him, we will be glad and rejoice in his salvation.ਉਸ ਸਮੇਂ, ਆਖਣਗੇ ਲੋਕ, “ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”

10 For in this mountain will the hand of Yahweh rest; and Moab shall be trodden down in his place, even as straw is trodden down in the water of the dung-hill.ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।

11 He shall spread forth his hands in the midst of it, as he who swims spreads forth [his hands] to swim; but [Yahweh] will lay low his pride together with the craft of his hands.ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ। ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।

12 The high fortress of your walls has he brought down, laid low, and brought to the ground, even to the dust.ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।

Punjabi Bible