Cross Reference
Isaiah 58:11
ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
1 Samuel 2:9
ਯਹੋਵਾਹ ਆਪਣੇ ਪਵਿੱਤਰ ਲੋਕਾਂ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਨੂੰ ਲੜਖੜ੍ਹਾਉਣ ਤੋਂ ਬਚਾਉਂਦਾ ਹੈ ਪਰ ਦੁਸ਼ਟ ਮਾਰੇ ਜਾਣਗੇ ਉਹ ਹਨੇਰੇ ਵਿੱਚ ਸੁੱਟੇ ਜਾਣਗੇ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਜੇਤੂ ਨਾ ਕਰ ਸੱਕੇਗੀ।
Deuteronomy 33:26
ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
Psalm 46:5
ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ। ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।
Psalm 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
Psalm 121:3
ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰੱਖਿਅਕ ਸੌਵੇਗਾ ਨਹੀਂ।
Isaiah 5:6
ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”
Isaiah 35:6
ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।
Isaiah 41:13
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ। ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ। ਮੈਂ ਤੇਰੀ ਸਹਾਇਤਾ ਕਰਾਂਗਾ।
Isaiah 46:4
ਮੈਂ ਤੁਹਾਨੂੰ ਓਦੋਁ ਚੁੱਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁੱਕਾਂਗਾ ਜਦੋਂ ਤੁਸੀਂ ਬੁੱਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁੱਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।
Genesis 6:17
“ਜੋ ਮੈਂ ਆਖ ਰਿਹਾ ਹਾਂ ਉਸ ਨੂੰ ਸਮਝ ਲੈ। ਮੈਂ ਧਰਤੀ ਉੱਤੇ ਪਾਣੀ ਦਾ ਇੱਕ ਵੱਡਾ ਹੜ੍ਹ ਲਿਆਵਾਂਗਾ। ਮੈਂ ਉਨ੍ਹਾਂ ਸਾਰੇ ਜੀਵਾਂ ਨੂੰ ਤਬਾਹ ਕਰ ਦਿਆਂਗਾ ਜਿਹੜੇ ਅਕਾਸ਼ ਦੇ ਹੇਠਾਂ ਰਹਿੰਦੇ ਹਨ। ਧਰਤੀ ਦੀ ਹਰ ਸ਼ੈਅ ਮਰ ਜਾਵੇਗੀ।
Isaiah 55:10
“ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।
Isaiah 60:16
ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।
Ezekiel 34:11
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ, ਖੁਦ, ਉਨ੍ਹਾਂ ਦਾ ਆਜੜੀ ਹੋਵਾਂਗਾ। ਮੈਂ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ, ਮੈਂ ਉਨ੍ਹਾਂ ਨੂੰ ਲੱਭਾਂਗਾ।
Ezekiel 34:24
ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।
Ezekiel 37:14
ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।
Ezekiel 37:28
ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”
John 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
John 15:1
ਯਿਸੂ ਅੰਗੂਰਾਂ ਦੀ ਵੇਲ ਹੈ ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।
Isaiah 46:9
ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।
Genesis 9:9
“ਹੁਣ ਮੈਂ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਇੱਕ ਇਕਰਾਰ ਕਰਦਾ ਹਾਂ।