Isaiah 29:10 ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)
Isaiah 29:10 in Other Translations
King James Version (KJV) For the LORD hath poured out upon you the spirit of deep sleep, and hath closed your eyes: the prophets and your rulers, the seers hath he covered.
American Standard Version (ASV) For Jehovah hath poured out upon you the spirit of deep sleep, and hath closed your eyes, the prophets; and your heads, the seers, hath he covered.
Bible in Basic English (BBE) For the Lord has sent on you a spirit of deep sleep; and by him your eyes, the prophets, are shut, and your heads, the seers, are covered.
Darby English Bible (DBY) For Jehovah hath poured out upon you a spirit of deep sleep, and hath closed your eyes; the prophets and your chiefs, the seers, hath he covered.
World English Bible (WEB) For Yahweh has poured out on you the spirit of deep sleep, and has closed your eyes, the prophets; and your heads, the seers, has he covered.
Young's Literal Translation (YLT) For poured out on you hath Jehovah a spirit of deep sleep, And He closeth your eyes -- the prophets, And your heads -- the seers -- He covered.
Cross Reference
Romans 11:8
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ। ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।”
Isaiah 44:18
ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।
Psalm 69:23
ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ।
Micah 3:6
“ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ। ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ। ਨਬੀਆਂ ਉੱਤੋਂ ਸੂਰਜ ਹਟ ਗਿਆ ਹੈ, ਭਵਿੱਖ ਵਿੱਚ ਕੀ ਵਾਪਰੇਗਾ, ਉਹ ਨਹੀਂ ਵੇਖ ਸੱਕਦੇ। ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।
Isaiah 6:9
ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’
1 Samuel 9:9
ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ “ਇਹ ਇੱਕ ਚੰਗਾ ਵਿੱਚਾਰ ਹੈ। ਚੱਲ ਚੱਲੀਏ!” ਉਹ ਉਸ ਥਾਵੇਂ ਗਏ ਜਿਸ ਸ਼ਹਿਰ ਵਿੱਚ ਪਰਮੇਸ਼ੁਰ ਦਾ ਆਦਮੀ ਰਹਿੰਦਾ ਸੀ। ਸ਼ਾਊਲ ਅਤੇ ਉਸਦਾ ਨੌਕਰ ਉਤਾਂਹ ਪਹਾੜੀ ਉੱਤੇ ਨਗਰ ਨੂੰ ਜਾ ਰਹੇ ਸਨ। ਰਾਹ ਵਿੱਚ, ਉਹ ਕੁਝ ਮੁਟਿਆਰਾਂ ਨੂੰ ਮਿਲੇ ਜਿਹੜੀਆਂ ਪਾਣੀ ਖਿੱਚਣ ਲਈ ਬਾਹਰ ਜਾ ਰਹੀਆਂ ਸਨ। ਨੌਕਰ ਨੇ ਔਰਤਾਂ ਨੂੰ ਪੁੱਛਿਆ, “ਕੀ ਪੈਗੰਬਰ ਇੱਥੇ ਹੈ?” (ਪਹਿਲਿਆਂ ਦਿਨਾਂ ਵਿੱਚ, ਲੋਕ ਨਬੀ ਨੂੰ “ਪੈਗੰਬਰ” ਆਖਦੇ ਸਨ। ਇਸ ਲਈ ਜਦੋਂ ਉਹ ਪਰਮੇਸ਼ੁਰ ਨੂੰ ਕੁਝ ਪੁੱਛਣਾ ਚਾਹੁੰਦੇ ਸਨ, ਉਹ ਆਖਦੇ ਸਨ, ਆਪਾਂ ਚੱਲ ਕੇ ਪੈਗੰਬਰ ਨੂੰ ਵੇਖੀਏ।)
Isaiah 30:10
ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!
Acts 28:26
‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।
2 Thessalonians 2:9
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
Jeremiah 26:8
ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!
Isaiah 29:14
ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”
Isaiah 3:2
ਪਰਮੇਸ਼ੁਰ ਸਾਰੇ ਨਾਇੱਕਾਂ ਅਤੇ ਸੈਨਿਕਾਂ ਨੂੰ ਖੋਹ ਲਵੇਗਾ। ਪਰਮੇਸ਼ੁਰ ਸਾਰੇ ਨਿਆਂਕਾਰਾਂ, ਨਬੀਆਂ, ਜਾਦੂਗਰਾਂ ਅਤੇ ਬਜ਼ੁਰਗਾਂ ਨੂੰ ਖੋਹ ਲਵੇਗਾ।
Amos 7:12
ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ।
Ezekiel 14:9
ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।
Micah 3:1
ਇਸਰਾਏਲ ਦੇ ਆਗੂ ਬਦੀ ਦੇ ਦੋਸ਼ੀ ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!
2 Corinthians 4:4
ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
1 Samuel 26:12
ਤਾਂ ਦਾਊਦ ਨੇ ਉਸ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁੱਕੀ ਅਤੇ ਉਸ ਡੇਰੇ ਵਿੱਚੋਂ ਬਾਹਰ ਨਿਕਲ ਆਏ। ਕਿਸੇ ਨੂੰ ਵੀ ਪਤਾ ਨਾ ਲੱਗਿਆ ਕਿ ਕੀ ਹੋ ਚੁੱਕਾ ਹੈ। ਕਿਸੇ ਨੇ ਉਨ੍ਹਾਂ ਨੂੰ ਵੇਖਿਆ ਵੀ ਨਾ। ਸ਼ਾਊਲ ਅਤੇ ਉਸ ਦੇ ਸਾਰੇ ਸਿਪਾਹੀ ਗੂੜ੍ਹੀ ਨੀਂਦ ਸੁੱਤੇ ਰਹੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਦ ਗੂੜ੍ਹੀ ਨੀਂਦਰ ਸਵਾਇਆ ਸੀ।