Isaiah 29:24 ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”
Isaiah 29:24 in Other Translations
King James Version (KJV) They also that erred in spirit shall come to understanding, and they that murmured shall learn doctrine.
American Standard Version (ASV) They also that err in spirit shall come to understanding, and they that murmur shall receive instruction.
Bible in Basic English (BBE) Those whose hearts were turned away from him will get knowledge, and those who made an outcry against him will give attention to his teaching.
Darby English Bible (DBY) And they that are of erring spirit shall know understanding, and the disobedient shall learn doctrine.
World English Bible (WEB) They also who err in spirit shall come to understanding, and those who murmur shall receive instruction.
Young's Literal Translation (YLT) And the erring in spirit have known understanding, And murmurers learn doctrine!'
Read Full Chapter :
Isaiah 29
Cross Reference
ਯਸਈਆਹ 28:7
ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਆਂੇ ਦਿੰਦੇ ਹਨ।
ਲੋਕਾ 15:17
“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।
ਯਸਈਆਹ 41:20
ਲੋਕ ਇਨ੍ਹਾਂ ਗੱਲਾਂ ਨੂੰ ਦੇਖਣਗੇ ਤੇ ਉਹ ਜਾਣ ਲੈਣਗੇ ਕਿ ਇਹ ਸਭ ਕੁਝ ਯਹੋਵਾਹ ਦੀ ਸ਼ਕਤੀ ਨੇ ਕੀਤਾ ਹੈ। ਲੋਕ ਇਨ੍ਹਾਂ ਚੀਜ਼ਾਂ ਨੂੰ ਦੇਖਣਗੇ, ਤੇ ਉਹ ਜਾਨਣ ਲੱਗ ਪੈਣਗੇ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਇਹ ਗੱਲਾਂ ਕੀਤੀਆਂ ਨੇ।”
ਯਸਈਆਹ 60:16
ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।
ਜ਼ਿਕਰ ਯਾਹ 12:10
ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।
ਮੱਤੀ 21:28
ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
ਲੋਕਾ 7:47
ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
ਰਸੂਲਾਂ ਦੇ ਕਰਤੱਬ 2:37
ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
ਯਸਈਆਹ 29:10
ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)
ਰਸੂਲਾਂ ਦੇ ਕਰਤੱਬ 9:19
ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
੧ ਕੁਰਿੰਥੀਆਂ 6:11
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
੧ ਤਿਮੋਥਿਉਸ 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
ਇਬਰਾਨੀਆਂ 5:2
ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸੱਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
ਪਰਕਾਸ਼ ਦੀ ਪੋਥੀ 20:2
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।
ਯਸਈਆਹ 30:21
ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, “ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!”