ਯਸਈਆਹ 3:17
ਮੇਰਾ ਪ੍ਰਭੂ ਸੀਯੋਨ ਦੀਆਂ ਇਨ੍ਹਾਂ ਔਰਤਾਂ ਦੇ ਸਿਰਾਂ ਨੂੰ ਫ਼ੋੜਿਆਂ ਨਾਲ ਭਰ ਦੇਵੇਗਾ। ਯਹੋਵਾਹ ਉਨ੍ਹਾਂ ਦੇ ਸਿਰ ਦੇ ਸਾਰੇ ਵਾਲ ਝਾੜ ਦੇਵੇਗਾ।
Therefore the Lord | וְשִׂפַּ֣ח | wĕśippaḥ | veh-see-PAHK |
scab a with smite will | אֲדֹנָ֔י | ʾădōnāy | uh-doh-NAI |
the crown of the head | קָדְקֹ֖ד | qodqōd | kode-KODE |
daughters the of | בְּנ֣וֹת | bĕnôt | beh-NOTE |
of Zion, | צִיּ֑וֹן | ṣiyyôn | TSEE-yone |
Lord the and | וַיהוָ֖ה | wayhwâ | vai-VA |
will discover | פָּתְהֵ֥ן | pothēn | pote-HANE |
their secret parts. | יְעָרֶֽה׃ | yĕʿāre | yeh-ah-REH |
Cross Reference
ਯਰਮਿਆਹ 13:22
ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।
ਪਰਕਾਸ਼ ਦੀ ਪੋਥੀ 16:2
ਪਹਿਲਾ ਦੂਤ ਚੱਲਿਆ ਗਿਆ। ਉਸ ਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ੍ਹ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸਰੀਰ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ।
ਨਾ ਹੋਮ 3:5
ਯਹੋਵਾਹ ਸਰਬ-ਸ਼ਕਤੀਮਾਨ ਆਖਦਾ, “ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।
ਮੀਕਾਹ 1:11
ਹੇ ਸ਼ਾਫ਼ੀਰ ਦੇ ਵਾਸੀਓ, ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ। ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ। ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ।
ਹਿਜ਼ ਕੀ ਐਲ 23:25
ਮੈਂ ਤੈਨੂੰ ਦਿਖਾ ਦਿਆਂਗਾ ਕਿ ਕਿੰਨਾ ਈਰਖਾਲੂ ਹਾਂ ਮੈਂ। ਉਹ ਬਹੁਤ ਗੁੱਸੇ ਵਿੱਚ ਹੋਣਗੇ ਅਤੇ ਤੈਨੂੰ ਦੁੱਖ ਪਹੁੰਚਾਉਣਗੇ। ਉਹ ਤੇਰਾ ਨੱਕ ਅਤੇ ਕੰਨ ਕੱਟ ਦੇਣਗੇ। ਉਹ ਤਲਵਾਰ ਲੈ ਕੇ ਤੈਨੂੰ ਕਤਲ ਕਰ ਦੇਣਗੇ। ਫ਼ੇਰ ਉਹ ਤੇਰੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਜੋ ਕੁਝ ਵੀ ਤੇਰਾ ਬੱਚਿਆਂ ਹੋਇਆ ਹੋਵੇਗਾ ਉਸ ਨੂੰ ਸਾੜ ਦੇਣਗੇ।
ਹਿਜ਼ ਕੀ ਐਲ 16:36
ਯਹੋਵਾਹ ਮੇਰੇ ਪ੍ਰਭੂ ਇਹ ਗੱਲਾਂ ਆਖਦਾ ਹੈ: “ਤੂੰ ਆਪਣੇ ਪੈਸੇ ਖਰਚੇ ਹਨ ਅਤੇ ਆਪਣੇ ਪ੍ਰੇਮੀਆਂ ਅਤੇ ਆਪਣੇ ਨਾਪਾਕ ਦੇਵਤਿਆਂ ਨੂੰ ਆਪਣਾ ਨੰਗੇਜ਼ ਦਿਖਾਇਆ ਹੈ ਅਤੇ ਆਪਣੇ ਨਾਲ ਭੋਗ ਕਰਨ ਦਿੱਤਾ ਹੈ। ਤੂੰ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਹੈ। ਅਤੇ ਉਨ੍ਹਾਂ ਦਾ ਖੂਨ ਡੋਲ੍ਹਿਆ ਹੈ। ਇਹ ਤੇਰੀ ਉਨ੍ਹਾਂ ਝੂਠੇ ਦੇਵਤਿਆਂ ਲਈ ਸੁਗਾਤ ਸੀ।
ਯਸਈਆਹ 47:2
ਹੁਣ ਤੈਨੂੰ ਸਖਤ ਮਿਹਨਤ ਕਰਨੀ ਪਵੇਗੀ ਤੈਨੂੰ ਚੱਕੀ ਦੇ ਪੁੜ ਲਿਆਉਣੇ ਪੈਣਗੇ ਅਤੇ ਆਟਾ ਬਨਾਉਣ ਲਈ ਅਨਾਜ ਪੀਹਣਾ ਪਵੇਗਾ। ਆਪਣੇ ਚਿਹਰੇ ਦਾ ਨਕਾਬ ਲਾਹ ਦੇ ਅਤੇ ਆਪਣੀ ਕੀਮਤੀ ਪੁਸ਼ਾਕ ਲਾਹ ਦੇ। ਤੈਨੂੰ ਆਪਣਾ ਦੇਸ਼ ਛੱਡ ਦੇਣਾ ਚਾਹੀਦਾ ਹੈ ਆਪਣੀ ਘੱਗਰੀ ਉੱਥੋਂ ਤੱਕ ਚਕੱ ਕਿ ਲੋਕ ਤੇਰੀਆਂ ਲੱਤਾਂ ਨੂੰ ਦੇਖ ਸੱਕਣ, ਤੇ ਨਦੀਆਂ ਨੂੰ ਪਾਰ ਕਰ ਜਾ।
ਯਸਈਆਹ 20:4
ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁੱਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।
ਅਸਤਸਨਾ 28:27
“ਯਹੋਵਾਹ ਤੁਹਾਨੂੰ ਫ਼ੋੜਿਆ ਨਾਲ ਸਜ਼ਾ ਦੇਵੇਗਾ ਜਿਵੇਂ ਉਸ ਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੌਲੀਆਂ, ਰਿਸਣ ਵਾਲੇ ਜ਼ਖਮਾ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ।
ਅਹਬਾਰ 13:43
ਜਾਜਕ ਨੂੰ ਉਸ ਬੰਦੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਛੂਤ ਦੀ ਸੋਜ਼ਿਸ਼ ਲਾਲ ਅਤੇ ਚਿੱਟੀ ਹੈ ਅਤੇ ਸ਼ਰੀਰ ਦੇ ਹੋਰਨਾਂ ਹਿਸਿਆਂ ਉੱਤੇ ਕੋੜ੍ਹ ਵਰਗੀ ਦਿਖਾਈ ਦਿੰਦੀ ਹੈ,
ਅਹਬਾਰ 13:29
“ਕਿਸੇ ਬੰਦੇ ਦੇ ਸਿਰ ਜਾਂ ਦਾਢ਼ੀ ਉੱਤੇ ਕੋਈ ਛੂਤ ਲੱਗ ਸੱਕਦੀ ਹੈ।