Isaiah 30:22 ਤੁਹਾਡੇ ਕੋਲ ਸੋਨੇ ਅਤੇ ਚਾਂਦੀ ਨਾਲ ਮੜੀਆਂ ਹੋਈਆਂ ਮੂਰਤੀਆਂ ਹਨ। ਉਨ੍ਹਾਂ ਝੂਠੇ ਦੇਵਤਿਆਂ ਨੇ ਤੁਹਾਨੂੰ ਪਾਪੀ ਬਣਾ ਦਿੱਤਾ ਹੈ। ਪਰ ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਦੀ ਸੇਵਾ ਕਰਨੀ ਬੰਦ ਕਰ ਦਿਓਗੇ। ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਰੱਦੀ ਕਪੜਿਆਂ ਵਾਂਗ ਪਰ੍ਹਾਂ ਸੁੱਟ ਦਿਓਗੇ।
Isaiah 30:22 in Other Translations
King James Version (KJV) Ye shall defile also the covering of thy graven images of silver, and the ornament of thy molten images of gold: thou shalt cast them away as a menstruous cloth; thou shalt say unto it, Get thee hence.
American Standard Version (ASV) And ye shall defile the overlaying of thy graven images of silver, and the plating of thy molten images of gold: thou shalt cast them away as an unclean thing; thou shalt say unto it, Get thee hence.
Bible in Basic English (BBE) And you will make unclean what is covering your pictured images of silver, and the plating of your images of gold: you will send them away as an unclean thing, saying, Be gone!
Darby English Bible (DBY) And ye shall defile the silver covering of your graven images, and the gold overlaying of your molten images; thou shalt cast them away as a menstruous cloth: Out! shalt thou say unto it.
World English Bible (WEB) You shall defile the overlaying of your engraved images of silver, and the plating of your molten images of gold: you shall cast them away as an unclean thing; you shall tell it, Get you hence.
Young's Literal Translation (YLT) And ye have defiled the covering of Thy graven images of silver, And the ephod of thy molten image of gold, Thou scatterest them as a sickening thing, `Go out,' thou sayest to it.
Read Full Chapter :
Isaiah 30
Cross Reference
ਕਜ਼ਾૃ 17:3
ਮੀਕਾਹ ਨੇ ਆਪਣੀ ਮਾਂ ਨੂੰ ਉਹ 28 ਪੌਂਡ ਚਾਂਦੀ ਵਾਪਸ ਕਰ ਦਿੱਤੀ। ਫ਼ੇਰ ਉਸ ਨੇ ਆਖਿਆ, “ਮੈਂ ਇਹ ਚਾਂਦੀ ਯਹੋਵਾਹ ਨੂੰ ਖਾਸ ਸੁਗਾਤ ਵਜੋਂ ਭੇਟ ਕਰਾਂਗੀ। ਮੈਂ ਇਹ ਆਪਨੇ ਪੁੱਤਰ ਨੂੰ ਦੇ ਦਿਆਂਗੀ ਤਾਂ ਜੋ ਉਹ ਇੱਕ ਬੁੱਤ ਬਣਾ ਸੱਕੇ ਅਤੇ ਇਸ ਚਾਂਦੀ ਨਾਲ ਉਸ ਨੂੰ ਢੱਕ ਸੱਕੇ। ਇਸ ਲਈ ਪੁੱਤਰ, ਹੁਣ ਮੈਂ ਇਹ ਚਾਂਦੀ ਤੈਨੂੰ ਵਾਪਸ ਦਿੰਦੀ ਹਾਂ।”
ਯਸਈਆਹ 46:6
ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।
ਯਸਈਆਹ 31:7
ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।
ਹੋ ਸੀਅ 14:8
ਯਹੋਵਾਹ ਦਾ ਇਸਰਾਏਲ ਨੂੰ ਬੁੱਤਾਂ ਵੱਲੋਂ ਤਾੜਨਾ “ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਹੀ ਤੁਹਾਡੀਆਂ ਪ੍ਰਾਰਥਨਾਵਾਂ ਨੂੰ ਸੁਣਦਾ ਹਾਂ ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ।”
ਯਸਈਆਹ 2:20
ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।
ਯਸਈਆਹ 17:7
ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰੱਖ ਨੂੰ ਦੇਖਣਗੀਆਂ।
ਯਸਈਆਹ 27:9
ਯਾਕੂਬ ਦਾ ਦੋਸ਼ ਕਿਵੇਂ ਬਖਸ਼ਿਆ ਜਾਵੇਗਾ? ਕੀ ਵਾਪਰੇਗਾ ਤਾਂ ਜੋ ਉਸ ਦੇ ਪਾਪ ਦੂਰ ਕੀਤੇ ਜਾ ਸੱਕਣ? ਇਹ ਗੱਲਾਂ ਵਾਪਰਨਗੀਆਂ: ਜਗਵੇਦੀ ਦੇ ਪੱਥਰ ਚੂਰ-ਚੂਰ ਹੋ ਜਾਣਗੇ, ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਵਾਲੇ ਸਾਰੇ ਬੁੱਤ ਅਤੇ ਜਗਵੇਦੀਆਂ ਤਬਾਹ ਕੀਤੇ ਜਾਣਗੇ।
ਨੂਹ 1:17
ਸੀਯੋਨ ਨੇ ਆਪਣੇ ਹੱਥ ਫ਼ੈਲਾਏ। ਉਬੇ ਉਸ ਨੂੰ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਹੁਕਮ ਦਿੱਤਾ ਸੀ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਸ਼ਹਿਰ ਨੂੰ ਘੇਰਾ ਪਾਉਣ ਦੇ ਆਦੇਸ਼ ਦਿੱਤੇ ਸਨ। ਯਰੂਸ਼ਲਮ ਉਨ੍ਹਾਂ ਦੁਸ਼ਮਣਾਂ ਦਰਮਿਆਨ ਇੱਕ ਨਾਪਾਕ ਔਰਤ ਵਾਂਗ ਬਣ ਗਈ ਹੈ।
ਖ਼ਰੋਜ 32:2
ਹਾਰੂਨ ਨੇ ਲੋਕਾਂ ਨੂੰ ਆਖਿਆ, “ਮੈਨੂੰ ਸੋਨੇ ਦੀਆਂ ਉਹ ਵਾਲੀਆਂ ਲਿਆਕੇ ਦੇਵੋ ਜਿਹੜੀਆਂ ਤੁਹਾਡੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ ਦੀਆਂ ਹੋਣ।”
ਹਿਜ਼ ਕੀ ਐਲ 36:31
ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”
ਮੀਕਾਹ 5:10
ਲੋਕ ਪਰਮੇਸ਼ੁਰ ਤੇ ਨਿਰਭਰ ਹੋਣਗੇ ਯਹੋਵਾਹ ਆਖਦਾ ਹੈ: “ਉਸ ਵੇਲੇ ਮੈਂ ਤੁਹਾਡੇ ਘੋੜੇ ਖੋਹ ਲਵਾਂਗਾ ਅਤੇ ਤੁਹਾਡੇ ਰੱਥ ਬਰਬਾਦ ਕਰ ਦੇਵਾਂਗਾ।
ਜ਼ਿਕਰ ਯਾਹ 13:2
ਝੂਠੇ ਨਬੀਆਂ ਦਾ ਖਾਤਮਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇੱਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।
ਪਰਕਾਸ਼ ਦੀ ਪੋਥੀ 19:20
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
ਹਿਜ਼ ਕੀ ਐਲ 18:6
ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ।
੨ ਸਲਾਤੀਨ 23:4
ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਨੂੰ, ਦੂਜੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਇਹ ਹੁਕਮ ਦਿੱਤਾ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ, ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ, ਯਹੋਵਾਹ ਦੇ ਮੰਦਰ ਵਿੱਚੋਂ ਬਾਹਰ ਕੱਢ ਲਿਆਉਣ। ਤਦ ਯੋਸੀਯਾਹ ਨੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਖੇਤਾਂ ਵਿੱਚ ਉਨ੍ਹਾਂ ਨੂੰ ਸਾੜ ਦਿੱਤਾ ਅਤੇ ਉਨ੍ਹਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
੨ ਤਵਾਰੀਖ਼ 31:1
ਪਾਤਸ਼ਾਹ ਹਿਜ਼ਕੀਯਾਹ ਸੁਧਾਰ ਕਰਦਾ ਹੈ ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁੱਟਿਆ। ਉੱਨ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁੱਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨੱਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕਰ ਦਿੱਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ।
੨ ਤਵਾਰੀਖ਼ 34:3
ਜਦੋਂ ਯੋਸੀਯਾਹ ਆਪਣੀ ਪਾਤਸ਼ਾਹੀ ਦੇ ਅੱਠਵੇਂ ਵਰ੍ਹੇ ’ਚ ਸੀ ਤਾਂ ਉਸ ਨੇ ਪਰਮੇਸ਼ੁਰ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਸ ਪਰਮੇਸ਼ੁਰ ਨੂੰ ਉਸ ਨੇ ਮੰਨਿਆ ਜਿਸ ਨੂੰ ਉਸ ਦੇ ਪੁਰਖਿਆਂ ਚੋ ਦਾਊਦ ਨੇ ਮੰਨਿਆ ਸੀ। ਅਤੇ ਆਪਣੇ ਰਾਜ ਦੇ 12ਵਰ੍ਹੇ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਜਿੱਥੇ ਉਚਿਆਂ ਥਾਵਾਂ ਅਤੇ ਟੁੰਡੇ ਦੇਵਤਿਆਂ ਨੂੰ ਘੜਿਆ ਗਿਆ ਸੀ ਅਤੇ ਢਾਲੇ ਹੋਏ ਬੁੱਤਾਂ ਨੂੰ ਸਾਜਿਆ ਗਿਆ ਸੀ, ਇਨ੍ਹਾਂ ਸਭਨਾਂ ਦਾ ਉਸ ਨੇ ਸਫ਼ਾਇਆ ਕਰ ਦਿੱਤਾ।