Cross Reference
Micah 3:8
ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”
Acts 20:26
ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।
Ezekiel 22:2
“ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਆਂ ਕਰੇਂਗਾ? ਕੀ ਤੂੰ ਉਸ ਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦੱਸੇਁਗਾ ਜਿਹੜੀਆਂ ਉਸ ਨੇ ਕੀਤੀਆਂ ਸਨ?
Matthew 3:7
ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?
Ezekiel 3:17
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
Titus 2:15
ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।
Revelation 14:9
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
Acts 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
Ezekiel 20:4
ਕੀ ਤੁਹਾਨੂੰ ਉਨ੍ਹਾਂ ਬਾਰੇ ਨਿਆਂ ਕਰਨਾ ਚਾਹੀਦਾ ਹੈ? ਕੀ ਤੁਸੀਂ ਉਨ੍ਹਾਂ ਦਾ ਨਿਆਂ ਕਰੋਂਗੇ, ਆਦਮੀ ਦੇ ਪੁੱਤਰ? ਤੁਹਾਨੂੰ ਉਨ੍ਹਾਂ ਨੂੰ ਉਹ ਭਿਆਨਕ ਗੱਲਾਂ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਦੇ ਪੁਰਖਿਆਂ ਨੇ ਕੀਤੀਆਂ ਹਨ।
Ezekiel 2:3
ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ।
Ezekiel 3:5
ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸੱਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿੱਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ!
Psalm 40:9
ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।
Revelation 1:10
ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।
Revelation 4:1
ਯੂਹੰਨਾ ਸਵਰਗ ਦੇਖਦਾ ਹੈ ਤਾਂ ਮੈਂ ਤੱਕਿਆ, ਅਤੇ ਮੈਂ ਆਪਣੇ ਸਾਹਮਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।”
Hosea 8:1
ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।
Isaiah 27:13
ਮੇਰੇ ਬਹੁਤ ਸਾਰੇ ਬੰਦੇ ਹੁਣ ਅੱਸ਼ੂਰ ਵਿੱਚ ਗੁਆਚ ਗਏ ਹਨ। ਮੇਰੇ ਕੁਝ ਬੰਦੇ ਮਿਸਰ ਵੱਲ ਭੱਜ ਗਏ ਹਨ। ਪਰ ਉਸ ਸਮੇਂ, ਇੱਕ ਵੱਡਾ ਬਿਗਲ ਵੱਜੇਗਾ। ਉਹ ਸਾਰੇ ਲੋਕ ਯਰੂਸ਼ਲਮ ਵਾਪਸ ਪਰਤ ਆਉਣਗੇ। ਉਹ ਲੋਕ ਉਸ ਪਵਿੱਤਰ ਪਰਬਤ ਉੱਤੇ ਯਹੋਵਾਹ ਅੱਗੇ ਝੁਕ ਜਾਣਗੇ।
Isaiah 40:6
ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
Isaiah 40:9
ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”
Isaiah 56:10
ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
Jeremiah 1:7
ਪਰ ਯਹੋਵਾਹ ਨੇ ਮੈਨੂੰ ਆਖਿਆ, “ਇਹ ਨਾ ਆਖ, ‘ਮੈਂ ਇੱਕ ਮੁੰਡਾ ਹੀ ਹਾਂ।’ ਤੈਨੂੰ ਓੱਥੇ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਮੈਂ ਭੇਜਾਂ। ਤੈਨੂੰ ਹਰ ਉਹ ਗੱਲ ਆਖਣੀ ਚਾਹੀਦੀ ਹੈ ਜੋ ਮੈਂ ਤੈਨੂੰ ਕਹਿਣ ਲਈ ਆਖਦਾ ਹਾਂ।
Jeremiah 1:17
“ਜਿੱਥੇ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ।
Jeremiah 7:8
“‘ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ।
Jeremiah 15:19
ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।