Jeremiah 27:22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”
Jeremiah 27:22 in Other Translations
King James Version (KJV) They shall be carried to Babylon, and there shall they be until the day that I visit them, saith the LORD; then will I bring them up, and restore them to this place.
American Standard Version (ASV) They shall be carried to Babylon, and there shall they be, until the day that I visit them, saith Jehovah; then will I bring them up, and restore them to this place.
Bible in Basic English (BBE) They will be taken away to Babylon, and there they will be till the day when I send their punishment on them, says the Lord. Then I will take them up and put them back in their place.
Darby English Bible (DBY) They shall be carried to Babylon, and there shall they be until the day of my visiting them, saith Jehovah; then I will bring them up, and restore them to this place.
World English Bible (WEB) They shall be carried to Babylon, and there shall they be, until the day that I visit them, says Yahweh; then will I bring them up, and restore them to this place.
Young's Literal Translation (YLT) To Babylon they are brought, and there they are till the day of My inspecting them -- an affirmation of Jehovah; then I have brought them up, and have brought them back unto this place.'
Read Full Chapter :
Jeremiah 27
Cross Reference
ਯਰਮਿਆਹ 29:10
ਯਹੋਵਾਹ ਇਹ ਆਖਦਾ ਹੈ: “ਬਾਬਲ 70 ਵਰ੍ਹਿਆਂ ਤੀਕ ਸ਼ਕਤੀਸ਼ਾਲੀ ਰਹੇਗਾ। ਉਸ ਸਮੇਂ ਤੋਂ ਮਗਰੋਂ ਮੈਂ ਤੁਹਾਡੇ ਲੋਕਾਂ ਕੋਲ ਆਵਾਂਗਾ ਜਿਹੜੇ ਬਾਬਲ ਵਿੱਚ ਰਹਿ ਰਹੇ ਹੋ। ਮੈਂ ਤੁਹਾਨੂੰ ਯਰੂਸ਼ਲਮ ਵਾਪਸ ਲਿਆਉਣ ਦਾ ਆਪਣਾ ਸ਼ੁਭ ਇਕਰਾਰ ਪੂਰਾ ਕਰਾਂਗਾ।
ਅਜ਼ਰਾ 7:19
ਜਿਹੜੇ ਭਾਂਡੇ ਤੈਨੂੰ ਤੇਰੇ ਪਰਮੇਸ਼ੁਰ ਦੇ ਮੰਦਰ ਵਿੱਚ ਉਪਾਸਨਾ ਲਈ ਸੌਂਪੇ ਗਏ ਹਨ, ਉਨ੍ਹਾਂ ਨੂੰ ਯਰੂਸ਼ਲਮ ਦੇ ਪਰਮੇਸ਼ੁਰ ਨੂੰ ਵਾਪਸ ਕਰ ਦੇਵੀਂ।
ਯਰਮਿਆਹ 32:5
ਬਾਬਲ ਦਾ ਰਾਜਾ ਸਿਦਕੀਯਾਹ ਨੂੰ ਬਾਬਲ ਲੈ ਜਾਵੇਗਾ। ਸਿਦਕੀਯਾਹ ਉਦੋਂ ਤੀਕ ਓੱਥੇ ਹੀ ਰਹੇਗਾ ਜਦੋਂ ਤੀਕ ਕਿ ਮੈਂ ਉਸ ਨੂੰ ਸਜ਼ਾ ਨਹੀਂ ਦੇ ਦਿੰਦਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਜੇ ਤੂੰ ਬਾਬਲ ਦੀਆਂ ਫ਼ੌਜਾਂ ਨਾਲ ਲੜੇਁਗਾ ਤਾਂ ਤੂੰ ਸਫ਼ਲ ਨਹੀਂ ਹੋਵੇਗਾ।’”
ਅਜ਼ਰਾ 1:11
ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।
ਅਜ਼ਰਾ 5:13
ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਮੁੜ ਬਨਾਉਣ ਦਾ ਹੁਕਮ ਦਿੱਤਾ।
ਯਰਮਿਆਹ 25:11
ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ।
ਅਮਸਾਲ 21:30
ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।
ਯਰਮਿਆਹ 34:5
ਤੂੰ ਸ਼ਾਂਤੀ ਨਾਲ ਮਰੇਂਗਾ। ਲੋਕਾਂ ਨੇ ਤੇਰੇ ਪੁਰਖਿਆਂ, ਰਾਜਿਆਂ ਲਈ ਧੂਫ਼ਾਂ ਧੁਖਾਈਆਂ ਜਿਨ੍ਹਾਂ ਨੇ ਤੈਥੋਂ ਪਹਿਲਾਂ ਰਾਜ ਕੀਤਾ ਸੀ। ਇਸ ਲਈ ਉਹ ਤੇਰੇ ਆਦਰ ਵਿੱਚ ਧੂਫ਼ਾਂ ਧੁਖਾਉਣਗੇ। ਉਹ ਤੇਰੇ ਲਈ ਰੋਣਗੇ। ਉਹ ਉਦਾਸੀ ਨਾਲ ਆਖਣਗੇ, “ਹਾਏ ਮਾਲਕ!” ਮੈਂ ਖੁਦ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਯਰਮਿਆਹ 52:17
ਬਾਬਲ ਦੀ ਫ਼ੌਜ ਨੇ ਮੰਦਰ ਦੇ ਕਾਂਸੀ ਦੇ ਬਮਲਿਆਂ ਨੂੰ ਤੋੜ ਦਿੱਤਾ। ਉਨ੍ਹਾਂ ਨੇ ਉਨ੍ਹਾਂ ਕੁਰਸੀਆਂ ਅਤੇ ਕਾਂਸੀ ਦੇ ਹੌਦ ਨੂੰ ਵੀ ਤੋੜ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਉਹ ਸਾਰੀ ਕਾਂਸੀ ਬਾਬਲ ਲੈ ਗਏ।
੨ ਸਲਾਤੀਨ 24:13
ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸ ਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।
ਦਾਨੀ ਐਲ 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
ਦਾਨੀ ਐਲ 9:2
ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਮੈਂ, ਦਾਨੀਏਲ, ਕੁਝ ਕਿਤਾਬਾਂ ਪੜ੍ਹ ਰਿਹਾ ਸਾਂ। ਉਨ੍ਹਾਂ ਕਿਤਾਬਾਂ ਅੰਦਰ ਮੈਂ ਦੇਖਿਆ ਕਿ ਯਹੋਵਾਹ ਨੇ ਯਿਰਮਿਯਾਹ ਨੂੰ ਇਹ ਦੱਸਿਆ ਸੀ ਕਿ ਕਿੰਨੇ ਵਰ੍ਹੇ ਬੀਤਣ ਤੋਂ ਬਾਦ ਯਰੂਸ਼ਲਮ ਦੁਬਾਰਾ ਉਸਾਰਿਆ ਜਾਵੇਗਾ। ਯਹੋਵਾਹ ਨੇ ਆਖਿਆ ਸੀ ਕਿ 70 ਵਰ੍ਹੇ ਬੀਤ ਜਾਣਗੇ।
ਦਾਨੀ ਐਲ 5:1
ਕੰਧ ਉੱਤੇ ਲਿਖੀ ਲਿਖਾਵਟ ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ।
੨ ਸਲਾਤੀਨ 25:13
ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟੱਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ।
੨ ਤਵਾਰੀਖ਼ 36:17
ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ।
੨ ਤਵਾਰੀਖ਼ 36:21
ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”
ਅਜ਼ਰਾ 1:7
ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ।
ਅਜ਼ਰਾ 7:9
ਅਜ਼ਰਾ ਅਤੇ ਉਸ ਦੇ ਸਾਬੀ ਪਹਿਲੇ ਮਹੀਨੇ ਦੇ ਪਹਿਲੇ ਦਿਨ ਬਾਬਲ ਤੋਂ ਤੁਰੇ ਅਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਯਰੂਸ਼ਲਮ ਵਿੱਚ ਪਹੁੰਚ ਗਏ। ਉਸ ਦਾ ਯਹੋਵਾਹ ਪਰਮੇਸ਼ੁਰ ਉਸ ਦੇ ਨਾਲ ਸੀ।