Jeremiah 48:3
ਹੋਰੋਨਾਇਮ ਦੀਆਂ ਚੀਕਾਂ ਨੂੰ ਸੁਣੋ। ਇਹ ਚੀਕਾਂ ਬਹੁਤ ਘਬਰਾਹਟ ਅਤੇ ਤਬਾਹੀ ਦੀਆਂ ਨੇ।
Jeremiah 48:3 in Other Translations
King James Version (KJV)
A voice of crying shall be from Horonaim, spoiling and great destruction.
American Standard Version (ASV)
The sound of a cry from Horonaim, desolation and great destruction!
Bible in Basic English (BBE)
There is the sound of crying from Horonaim, wasting and great destruction;
Darby English Bible (DBY)
A voice of crying from Horonaim; wasting and great destruction!
World English Bible (WEB)
The sound of a cry from Horonaim, desolation and great destruction!
Young's Literal Translation (YLT)
A voice of a cry `is' from Horonaim, Spoiling and great destruction.
| A voice | ק֥וֹל | qôl | kole |
| of crying | צְעָקָ֖ה | ṣĕʿāqâ | tseh-ah-KA |
| Horonaim, from be shall | מֵחֹֽרוֹנָ֑יִם | mēḥōrônāyim | may-hoh-roh-NA-yeem |
| spoiling | שֹׁ֖ד | šōd | shode |
| and great | וָשֶׁ֥בֶר | wāšeber | va-SHEH-ver |
| destruction. | גָּדֽוֹל׃ | gādôl | ɡa-DOLE |
Cross Reference
ਯਸਈਆਹ 15:5
ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰੱਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।
ਯਰਮਿਆਹ 48:34
“ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸੱਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸੱਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ।
ਯਰਮਿਆਹ 48:5
ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ।
ਯਸਈਆਹ 15:2
ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
ਯਸਈਆਹ 15:8
ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸੱਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸੱਕਦੀਆਂ ਹਨ।
ਯਸਈਆਹ 16:7
ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।
ਯਸਈਆਹ 22:4
ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”
ਯਰਮਿਆਹ 4:20
ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ!
ਯਰਮਿਆਹ 47:2
ਯਹੋਵਾਹ ਆਖਦਾ ਹੈ: “ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ। ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ। ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ। ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ। ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ ਸਹਾਇਤਾ ਲਈ ਰੋਵੇਗਾ।