ਯਰਮਿਆਹ 52:16
ਪਰ ਨਬੂਜ਼ਰਦਾਨ ਨੇ ਸਭ ਤੋਂ ਗ਼ਰੀਬ ਲੋਕਾਂ ਵਿੱਚੋਂ ਕੁਝ ਨੂੰ ਉਸ ਧਰਤੀ ਉੱਤੇ ਪਿੱਛੇ ਛੱਡ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਨੂੰ ਅੰਗੂਰਾਂ ਦੇ ਬਗ਼ੀਚਿਆਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਛੱਡ ਦਿੱਤਾ।
But Nebuzar-adan | וּמִדַּלּ֣וֹת | ûmiddallôt | oo-mee-DA-lote |
the captain | הָאָ֔רֶץ | hāʾāreṣ | ha-AH-rets |
guard the of | הִשְׁאִ֕יר | hišʾîr | heesh-EER |
left | נְבוּזַרְאֲדָ֖ן | nĕbûzarʾădān | neh-voo-zahr-uh-DAHN |
poor the of certain | רַב | rab | rahv |
of the land | טַבָּחִ֑ים | ṭabbāḥîm | ta-ba-HEEM |
vinedressers for | לְכֹרְמִ֖ים | lĕkōrĕmîm | leh-hoh-reh-MEEM |
and for husbandmen. | וּלְיֹגְבִֽים׃ | ûlĕyōgĕbîm | oo-leh-yoh-ɡeh-VEEM |
Cross Reference
੨ ਸਲਾਤੀਨ 25:12
ਨਬੂਕਦਨੱਸਰ ਨੇ ਗਰੀਬਾਂ ਨੂੰ ਕੈਦੀ ਨਾ ਬਣਾਇਆ। ਉਸ ਨੇ ਉਨ੍ਹਾਂ ਨੂੰ ਉੱਥੇ ਹੀ ਛੱਡ ਦਿੱਤਾ ਤਾਂ ਜੋ ਉਹ ਅੰਗੂਰ ਅਤੇ ਬਾਕੀ ਫ਼ਸਲਾਂ ਦੀ ਦੇਖ-ਭਾਲ ਕਰ ਸੱਕਣ।
ਯਰਮਿਆਹ 39:9
ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ।
ਯਰਮਿਆਹ 40:5
ਜਾਂ ਫ਼ੇਰ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਕੋਲ ਵਾਪਸ ਚੱਲਾ ਜਾ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਕਸਬਿਆਂ ਦਾ ਗਵਰਨਰ ਬਾਪਿਆ ਹੈ। ਜਾਹ ਅਤੇ ਗਦਲਯਾਹ ਨਾਲ ਲੋਕਾਂ ਦੇ ਵਿੱਚਕਾਰ ਰਹਿ। ਜਾਂ ਫ਼ੇਰ ਤੂੰ ਜਿੱਥੇ ਵੀ ਜੀ ਚਾਹੇ ਜਾ ਸੱਕਦਾ ਹੈਂ।” ਫ਼ੇਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਕੁਝ ਭੋਜਨ ਅਤੇ ਇੱਕ ਤੋਹਫ਼ਾ ਦਿੱਤਾ ਅਤੇ ਜਾਣ ਦਿੱਤਾ।
ਹਿਜ਼ ਕੀ ਐਲ 33:24
“ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’