Jeremiah 8:3
“ਮੈਂ ਯਹੂਦਾਹ ਦੇ ਲੋਕਾਂ ਨੂੰ ਆਪਣੇ ਘਰ ਅਤੇ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਲੋਕਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਲੈ ਜਾਇਆ ਜਾਵੇਗਾ। ਯਹੂਦਾਹ ਦੇ ਉਹ ਕੁਝ ਲੋਕ ਜਿਹੜੇ ਜੰਗ ਵਿੱਚ ਨਹੀਂ ਮਾਰੇ ਗਏ ਸਨ ਇਹ ਇੱਛਾ ਕਰਨਗੇ ਕਿ ਉਹ ਮਰ ਜਾਂਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Jeremiah 8:3 in Other Translations
King James Version (KJV)
And death shall be chosen rather than life by all the residue of them that remain of this evil family, which remain in all the places whither I have driven them, saith the LORD of hosts.
American Standard Version (ASV)
And death shall be chosen rather than life by all the residue that remain of this evil family, that remain in all the places whither I have driven them, saith Jehovah of hosts.
Bible in Basic English (BBE)
And death will be desired more than life by the rest of this evil family who are still living in all the places where I have sent them away, says the Lord of armies.
Darby English Bible (DBY)
And death shall be chosen rather than life by all the residue that remain of this evil family, in all the places whither I have driven those that remain, saith Jehovah of hosts.
World English Bible (WEB)
Death shall be chosen rather than life by all the residue that remain of this evil family, that remain in all the places where I have driven them, says Yahweh of Hosts.
Young's Literal Translation (YLT)
And chosen is death rather than life By all the remnant who are left of this evil family, In all the remaining places, whither I have driven them, An affirmation of Jehovah of Hosts.
| And death | וְנִבְחַ֥ר | wĕnibḥar | veh-neev-HAHR |
| shall be chosen | מָ֙וֶת֙ | māwet | MA-VET |
| rather than life | מֵֽחַיִּי֔ם | mēḥayyiym | may-ha-YEE-m |
| all by | לְכֹ֗ל | lĕkōl | leh-HOLE |
| the residue | הַשְּׁאֵרִית֙ | haššĕʾērît | ha-sheh-ay-REET |
| of them that remain | הַנִּשְׁאָרִ֔ים | hannišʾārîm | ha-neesh-ah-REEM |
| of | מִן | min | meen |
| this | הַמִּשְׁפָּחָ֥ה | hammišpāḥâ | ha-meesh-pa-HA |
| evil | הָֽרָעָ֖ה | hārāʿâ | ha-ra-AH |
| family, | הַזֹּ֑את | hazzōt | ha-ZOTE |
| which remain | בְּכָל | bĕkāl | beh-HAHL |
| in all | הַמְּקֹמ֤וֹת | hammĕqōmôt | ha-meh-koh-MOTE |
| places the | הַנִּשְׁאָרִים֙ | hannišʾārîm | ha-neesh-ah-REEM |
| whither | אֲשֶׁ֣ר | ʾăšer | uh-SHER |
| הִדַּחְתִּ֣ים | hiddaḥtîm | hee-dahk-TEEM | |
| driven have I | שָׁ֔ם | šām | shahm |
| them, saith | נְאֻ֖ם | nĕʾum | neh-OOM |
| the Lord | יְהוָ֥ה | yĕhwâ | yeh-VA |
| of hosts. | צְבָאֽוֹת׃ | ṣĕbāʾôt | tseh-va-OTE |
Cross Reference
ਪਰਕਾਸ਼ ਦੀ ਪੋਥੀ 9:6
ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲੱਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁੱਪ ਜਾਵੇਗੀ।
ਯਰਮਿਆਹ 29:14
ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।”
ਯਰਮਿਆਹ 23:8
ਪਰ ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰ ਦੀ ਧਰਤੀ ਤੋਂ ਬਾਹਰ ਲਿਆਂਦਾ। ਉਸ ਨੇ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਤੋਂ ਬਾਹਰ ਲਿਆਂਦਾ ਜਿੱਥੇ ਉਸ ਨੇ ਉਨ੍ਹਾਂ ਨੂੰ ਭੇਜਿਆ ਸੀ।’ ਫ਼ੇਰ ਇਸਰਾਏਲ ਦੇ ਲੋਕ ਆਪਣੀ ਹੀ ਧਰਤੀ ਉੱਤੇ ਰਹਿਣਗੇ।”
ਯਰਮਿਆਹ 23:3
“ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕੱਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਆ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵੱਧ ਜਾਣਗੀਆਂ।
ਅੱਯੂਬ 7:15
ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
ਯਵਨਾਹ 4:3
ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”
ਦਾਨੀ ਐਲ 9:7
“ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ।
ਅਸਤਸਨਾ 30:4
ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕੱਠਿਆ ਕਰੇਗਾ ਅਤੇ ਉੱਥੋਂ ਵਾਪਸ ਲਿਆਵੇਗਾ।
ਅਸਤਸਨਾ 30:1
ਇਸਰਾਏਲੀ ਆਪਣੀ ਧਰਤੀ ਉੱਤੇ ਵਾਪਿਸ ਪਰਤਨਗੇ “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ।
ਪਰਕਾਸ਼ ਦੀ ਪੋਥੀ 6:16
ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
ਯਰਮਿਆਹ 40:12
ਜਦੋਂ ਯਹੂਦਾਹ ਦੇ ਉਨ੍ਹਾਂ ਲੋਕਾਂ ਨੇ ਇਹ ਖਬਰ ਸੁਣੀ, ਉਹ ਯਹੂਦਾਹ ਦੀ ਧਰਤੀ ਉੱਤੇ ਵਾਪਸ ਪਰਤ ਆਏ। ਉਹ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਗਦਲਯਾਹ ਕੋਲ ਮਿਸਪਾਹ ਵਾਪਸ ਆ ਗਏ ਜਿੱਥੇ ਕਿਤੇ ਵੀ ਉਹ ਖਿਲਰ ਗਏ ਸਨ। ਇਸ ਲਈ ਉਹ ਵਾਪਸ ਆ ਗਏ ਅਤੇ ਉਨ੍ਹਾਂ ਨੇ ਸ਼ਰਾਬ ਅਤੇ ਗਰਮੀਆਂ ਦੇ ਫ਼ਲਾਂ ਦੀ ਵੱਡੀ ਫ਼ਸਲ ਇੱਕਤ੍ਰ ਕੀਤੀ।
ਯਰਮਿਆਹ 32:36
“ਤੁਸੀਂ ਲੋਕ ਆਖ ਰਹੇ ਹੋ, ‘ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।’ ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ:
ਯਰਮਿਆਹ 29:28
ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: ਤੁਸੀਂ ਲੋਕ ਬਾਬਲ ਵਿੱਚ ਲੰਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।’”
ਯਰਮਿਆਹ 20:14
ਯਿਰਮਿਯਾਹ ਦੀ ਛੇਵੀਁ ਸ਼ਿਕਾਇਤ ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।
ਅੱਯੂਬ 3:20
“ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ? ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?
੧ ਸਲਾਤੀਨ 19:4
ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।”