ਅੱਯੂਬ 14:19
ਪਾਣੀ ਪੱਥਰ ਉੱਤੇ ਵਗਦਾ ਤੇ ਉਨ੍ਹਾਂ ਨੂੰ ਘਸਾ ਦਿੰਦਾ ਹੈ। ਹੜ੍ਹ ਧਰਤੀ ਤੋਂ ਮਿੱਟੀ ਰੋਢ਼ ਕੇ ਲੈ ਜਾਂਦੇ ਨੇ। ਇਸ ਤਰ੍ਹਾਂ ਹੇ ਪਰਮੇਸ਼ੁਰ ਤੁਸੀਂ ਬੰਦੇ ਦੀ ਆਸ ਨੂੰ ਤਬਾਹ ਕਰ ਦਿੰਦੇ ਹੋ।
The waters | אֲבָנִ֤ים׀ | ʾăbānîm | uh-va-NEEM |
wear | שָׁ֥חֲקוּ | šāḥăqû | SHA-huh-koo |
the stones: | מַ֗יִם | mayim | MA-yeem |
away washest thou | תִּשְׁטֹֽף | tišṭōp | teesh-TOFE |
the things which grow | סְפִיחֶ֥יהָ | sĕpîḥêhā | seh-fee-HAY-ha |
dust the of out | עֲפַר | ʿăpar | uh-FAHR |
of the earth; | אָ֑רֶץ | ʾāreṣ | AH-rets |
destroyest thou and | וְתִקְוַ֖ת | wĕtiqwat | veh-teek-VAHT |
the hope | אֱנ֣וֹשׁ | ʾĕnôš | ay-NOHSH |
of man. | הֶאֱבַֽדְתָּ׃ | heʾĕbadtā | heh-ay-VAHD-ta |
Cross Reference
ਪੈਦਾਇਸ਼ 6:17
“ਜੋ ਮੈਂ ਆਖ ਰਿਹਾ ਹਾਂ ਉਸ ਨੂੰ ਸਮਝ ਲੈ। ਮੈਂ ਧਰਤੀ ਉੱਤੇ ਪਾਣੀ ਦਾ ਇੱਕ ਵੱਡਾ ਹੜ੍ਹ ਲਿਆਵਾਂਗਾ। ਮੈਂ ਉਨ੍ਹਾਂ ਸਾਰੇ ਜੀਵਾਂ ਨੂੰ ਤਬਾਹ ਕਰ ਦਿਆਂਗਾ ਜਿਹੜੇ ਅਕਾਸ਼ ਦੇ ਹੇਠਾਂ ਰਹਿੰਦੇ ਹਨ। ਧਰਤੀ ਦੀ ਹਰ ਸ਼ੈਅ ਮਰ ਜਾਵੇਗੀ।
ਪੈਦਾਇਸ਼ 7:21
ਧਰਤੀ ਉਤਲਾ ਹਰ ਜੀਵ ਮਰ ਗਿਆ-ਹਰ ਆਦਮੀ ਤੇ ਹਰ ਔਰਤ, ਹਰ ਪੰਛੀ, ਅਤੇ ਧਰਤੀ ਦਾ ਹਰ ਤਰ੍ਹਾਂ ਦਾ ਜਾਨਵਰ ਮਰ ਗਿਆ। ਸੁੱਕੀ ਧਰਤੀ ਉੱਤੇ ਰਹਿਣ ਵਾਲੀ ਅਤੇ ਸਾਹ ਲੈਣ ਵਾਲੀ ਹਰ ਸ਼ੈਅ ਮਰ ਗਈ।
ਅੱਯੂਬ 7:6
“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
ਅੱਯੂਬ 19:10
ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ। ਉਹ ਮੇਰੀ ਆਸ ਖੋਹ ਲੈਂਦਾ ਹੈ ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।
ਅੱਯੂਬ 27:8
ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।
ਜ਼ਬੂਰ 30:6
ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
ਹਿਜ਼ ਕੀ ਐਲ 37:11
ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’
ਲੋਕਾ 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’