ਅੱਯੂਬ 15:28
ਉਸ ਦਾ ਸ਼ਹਿਰ ਤਬਾਹ ਹੋ ਜਾਵੇਗਾ, ਉਸਦਾ ਘਰ ਬਰਬਾਦ ਹੋ ਜਾਵੇਗਾ, ਉਸ ਦਾ ਮਕਾਨ ਖਾਲੀ ਹੋ ਜਾਵੇਗਾ।
And he dwelleth in | וַיִּשְׁכּ֤וֹן׀ | wayyiškôn | va-yeesh-KONE |
desolate | עָ֘רִ֤ים | ʿārîm | AH-REEM |
cities, | נִכְחָד֗וֹת | nikḥādôt | neek-ha-DOTE |
which houses in and | בָּ֭תִּים | bāttîm | BA-teem |
no | לֹא | lōʾ | loh |
man inhabiteth, | יֵ֣שְׁבוּ | yēšĕbû | YAY-sheh-voo |
which | לָ֑מוֹ | lāmô | LA-moh |
are ready | אֲשֶׁ֖ר | ʾăšer | uh-SHER |
to become heaps. | הִתְעַתְּד֣וּ | hitʿattĕdû | heet-ah-teh-DOO |
לְגַלִּֽים׃ | lĕgallîm | leh-ɡa-LEEM |
Cross Reference
ਅੱਯੂਬ 3:14
ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ। ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।
ਅੱਯੂਬ 18:15
ਉਸ ਦੇ ਘਰ ਵਿੱਚ ਕੁਝ ਵੀ ਨਹੀਂ ਬਚੇਗਾ? ਬਲਦੀ ਹੋਈ ਅੱਗ ਉਸ ਦੇ ਸਾਰੇ ਘਰ ਵਿੱਚ ਬਿਖੇਰ ਦਿੱਤੀ ਜਾਵੇਗੀ।
ਯਸਈਆਹ 5:8
ਤੁਹਾਡੇ ਤੇ ਹਾਏ, ਜਿਹੜੇ ਘਰ ਉਸਾਰਦੇ ਹੋਂ ਅਤੇ ਜਦੋਂ ਤੀਕ ਹੋਰ ਕਾਸੇ ਲਈ ਜਗ੍ਹਾ ਨਹੀਂ ਰਹਿੰਦੀ ਵੱਧ ਤੋਂ ਵੱਧ ਜ਼ਮੀਨ ਲੈਂਦੇ ਰਹਿੰਦੇ ਹੋ। ਤੁਹਾਨੂੰ ਇੱਕਲਿਆਂ ਰ੍ਰਹਿਣ ਲਈ ਮਜਬੂਰ ਕੀਤਾ ਜਾਵੇਗਾ।
ਯਰਮਿਆਹ 9:11
“ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓੱਥੇ ਕੋਈ ਵੀ ਨਹੀਂ ਰਹੇਗਾ।”
ਯਰਮਿਆਹ 26:18
ਉਨ੍ਹਾਂ ਨੇ ਆਖਿਆ, “ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ: ‘ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ: ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸੱਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ।’
ਯਰਮਿਆਹ 51:37
ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ।
ਮੀਕਾਹ 3:12
ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।
ਮੀਕਾਹ 7:18
ਯਹੋਵਾਹ ਦੀ ਉਸਤਤ ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।