ਅੱਯੂਬ 19:21
“ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
Have pity upon | חָנֻּ֬נִי | ḥonnunî | hoh-NOO-nee |
upon pity have me, | חָנֻּ֣נִי | ḥonnunî | hoh-NOO-nee |
me, O ye | אַתֶּ֣ם | ʾattem | ah-TEM |
friends; my | רֵעָ֑י | rēʿāy | ray-AI |
for | כִּ֥י | kî | kee |
the hand | יַד | yad | yahd |
of God | אֱ֝ל֗וֹהַּ | ʾĕlôah | A-LOH-ah |
hath touched | נָ֣גְעָה | nāgĕʿâ | NA-ɡeh-ah |
me. | בִּֽי׃ | bî | bee |
Cross Reference
ਅੱਯੂਬ 1:11
ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।”
ਜ਼ਬੂਰ 38:2
ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।
ਅੱਯੂਬ 2:5
ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।”
ਅੱਯੂਬ 2:10
ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, “ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।” ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।
ਅੱਯੂਬ 6:4
ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
ਅੱਯੂਬ 6:14
“ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ। ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।
ਰੋਮੀਆਂ 12:15
ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
੧ ਕੁਰਿੰਥੀਆਂ 12:26
ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
ਇਬਰਾਨੀਆਂ 13:3
ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।