Job 24:12 ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸੱਕਦੇ ਹੋ। ਸੱਟ ਖਾਏ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।
Job 24:12 in Other Translations
King James Version (KJV) Men groan from out of the city, and the soul of the wounded crieth out: yet God layeth not folly to them.
American Standard Version (ASV) From out of the populous city men groan, And the soul of the wounded crieth out: Yet God regardeth not the folly.
Bible in Basic English (BBE) From the town come sounds of pain from those who are near death, and the soul of the wounded is crying out for help; but God does not take note of their prayer.
Darby English Bible (DBY) Men groan from out of the city, and the soul of the wounded crieth out; and +God imputeth not the impiety.
Webster's Bible (WBT) Men groan from out of the city, and the soul of the wounded crieth out: yet God layeth not folly to them.
World English Bible (WEB) From out of the populous city, men groan. The soul of the wounded cries out, Yet God doesn't regard the folly.
Young's Literal Translation (YLT) Because of enmity men do groan, And the soul of pierced ones doth cry, And God doth not give praise.
Cross Reference
Ecclesiastes 4:1
ਕੀ ਮਰਨਾ ਬਿਹਤਰ ਹੈ? ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।
Exodus 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।
Exodus 22:27
ਜੇ ਉਸ ਬੰਦੇ ਕੋਲ ਕੋਟ ਨਹੀਂ ਹੋਵੇਗਾ ਤਾਂ ਉਸ ਕੋਲ ਆਪਣਾ ਸ਼ਰੀਰ ਢੱਕਣ ਲਈ ਕੁਝ ਨਹੀਂ ਹੋਵੇਗਾ। ਉਸ ਨੂੰ ਸੁੱਤਿਆਂ ਹ੍ਹੋਇਆਂ ਸਰਦੀ ਲੱਗ ਜਾਵੇਗੀ। ਅਤੇ ਜੇ ਉਹ ਮੇਰੇ ਅੱਗੇ ਪੁਕਾਰ ਕਰੇਗਾ, ਤਾਂ ਮੈਂ ਉਸਦੀ ਪੁਕਾਰ ਸੁਣਾਂਗਾ। ਮੈਂ ਧਿਆਨ ਦੇਵਾਂਗਾ ਕਿਉਂਕਿ ਮੈਂ ਮਿਹਰਬਾਨ ਹਾਂ।
Judges 10:16
ਫ਼ੇਰ ਇਸਰਾਏਲ ਦੇ ਲੋਕਾਂ ਨੇ ਵਿਦੇਸ਼ੀ ਦੇਵਤਿਆਂ ਨੂੰ ਪਰ੍ਹਾਂ ਸੁੱਟ ਦਿੱਤਾ ਅਤੇ ਇੱਕ ਵਾਰੇ ਫ਼ੇਰ ਯਹੋਵਾਹ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਹੋਰ ਵੱਧੇਰੇ ਇਸਰਾਏਲ ਦੇ ਦੁੱਖਾਂ ਨੂੰ ਵੇਖਕੇ ਨਾ ਸਹਾਰ ਸੱਕਿਆ।
Job 9:23
ਜਦੋਂ ਕੋਈ ਭਿਆਨਕ ਗੱਲ ਵਾਪਰਦੀ ਹੈ ਅਤੇ ਕੋਈ ਬੇਗੁਨਾਹ ਬੰਦਾ ਮਾਰਿਆ ਜਾਂਦਾ ਹੈ, ਕੀ ਪਰਮੇਸ਼ੁਰ ਸਿਰਫ਼ ਉਸ ਉੱਤੇ ਹੱਸਦਾ ਹੈ।
Psalm 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
Psalm 50:21
ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
Psalm 69:26
ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ। ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ।
Exodus 1:13
ਤਾਂ ਮਿਸਰੀਆਂ ਨੇ ਇਸਰਾਏਲ ਦੇ ਲੋਕਾਂ ਨੂੰ ਹੋਰ ਵੀ ਵੱਧੇਰੇ ਸਖਤੀ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।
Ecclesiastes 8:11
ਇਨਸਾਫ, ਇਨਾਮ ਅਤੇ ਸਜ਼ਾ ਕਿਉਂ ਜੋ ਬਦ ਹੋਣ ਦਾ ਨਿਆਂ ਜਲਦੀ ਹੀ ਘੋਸ਼ਿਤ ਨਹੀਂ ਕੀਤਾ ਜਾਂਦਾ, ਇਨਸ਼ਾਨਾ ਦੇ ਦਿਲ ਬਦੀ ਕਰਨ ਤੇ ਕੇਦਿ੍ਰਤ ਹਨ।
Isaiah 52:5
ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”
Malachi 2:17
ਨਿਆਂ ਦਾ ਵਿਸ਼ੇਸ਼ ਸਮਾਂ ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ।
Malachi 3:15
ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।”
Romans 2:4
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
2 Peter 3:15
ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।
Psalm 109:22
ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।