ਅੱਯੂਬ 3:10
ਕਿਉਂਕਿ ਉਸ ਰਾਤ ਨੇ ਮੈਨੂੰ ਜਨਮ ਲੈਣ ਤੋਂ ਨਹੀਂ ਰੋਕਿਆ। ਉਸ ਰਾਤ ਨੇ ਮੈਨੂੰ ਇਨ੍ਹਾਂ ਮੁਸੀਬਤਾਂ ਨੂੰ ਦੇਖਣ ਤੋਂ ਨਹੀਂ ਰੋਕਿਆ।
Because | כִּ֤י | kî | kee |
it shut not up | לֹ֣א | lōʾ | loh |
סָ֭גַר | sāgar | SA-ɡahr | |
the doors | דַּלְתֵ֣י | daltê | dahl-TAY |
womb, mother's my of | בִטְנִ֑י | biṭnî | veet-NEE |
nor hid | וַיַּסְתֵּ֥ר | wayyastēr | va-yahs-TARE |
sorrow | עָ֝מָ֗ל | ʿāmāl | AH-MAHL |
from mine eyes. | מֵֽעֵינָֽי׃ | mēʿênāy | MAY-ay-NAI |
Cross Reference
ਵਾਈਜ਼ 11:10
ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।
ਵਾਈਜ਼ 6:3
ਜੇਕਰ ਕੋਈ ਵਿਅਕਤੀ ਬਹੁਤ ਚਿਰ ਜਿਉਂਦਾ, ਕੋਈ ਫ਼ਰਕ ਨਹੀਂ ਪੈਂਦਾ ਕਿ ਕਿੰਨਾ ਚਿਰ, ਅਤੇ ਉਸ ਦੇ 100 ਬੱਚੇ ਹੋ ਸੱਕਦੇ ਹਨ। ਪਰ ਜੇ ਉਹ ਚੰਗੀਆਂ ਚੀਜਾਂ ਨਾਲ ਸੰਤੁਸ਼ਟ ਨਹੀਂ ਅਤੇ ਉਸਦਾ ਅੰਤਿਮ-ਸਂਸੱਕਾਰ ਵੀ ਨਹੀਂ ਹੁੰਦਾ, ਮੈਂ ਆਖਦਾ ਹਾਂ, ਉਸ ਬੰਦੇ ਨਾਲੋਂ ਮਰਿਆ ਪੈਦਾ ਹੋਇਆ ਜੁਆਕ ਬਿਹਤਰ ਹੈ।
ਅੱਯੂਬ 23:2
“ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।
ਅੱਯੂਬ 10:18
ਇਸ ਲਈ ਹੇ ਪਰਮੇਸ਼ੁਰ ਤੁਸੀਂ ਮੈਨੂੰ ਜਨਮ ਕਿਉਂ ਲੈਣ ਦਿੱਤਾ? ਕਾਸ਼ ਕਿ ਮੈਂ ਕਿਸੇ ਦੀ ਨਜ਼ਰ ਪੈਣ ਤੋਂ ਪਹਿਲਾਂ ਮਰ ਗਿਆ ਹੁੰਦਾ।
ਅੱਯੂਬ 10:1
“ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ। ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ। ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
ਅੱਯੂਬ 6:2
“ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।
੧ ਸਮੋਈਲ 1:5
ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।
ਪੈਦਾਇਸ਼ 29:31
ਯਾਕੂਬ ਦਾ ਪਰਿਵਾਰ ਵੱਧਦਾ ਹੈ ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।
ਯਰਮਿਆਹ 20:17
ਕਿਉਂ? ਕਿਉਂ ਕਿ ਉਸ ਬੰਦੇ ਨੇ ਮੈਨੂੰ ਨਹੀਂ ਮਾਰਿਆ ਜਦੋਂ ਮੈਂ ਆਪਣੀ ਮਾਤਾ ਦੇ ਗਰਭ ਵਿੱਚ ਸਾਂ। ਜੇ ਉਹ ਮੈਨੂੰ ਉਸ ਵੇਲੇ ਮਾਰ ਦਿੰਦਾ, ਮੇਰੀ ਮਾਤਾ ਹੀ ਮੇਰੀ ਕਬਰ ਹੁੰਦੀ ਅਤੇ ਮੈਂ ਕਦੇ ਵੀ ਨਾ ਜੰਮਦਾ।