ਅੱਯੂਬ 8:9
ਕਿਉਂ ਜੋ ਅਸੀਂ ਇੱਥੇ ਸਿਰਫ਼ ਕੱਲ੍ਹ ਤੋਂ ਹੀ ਹਾਂ ਜੋ ਕਿ ਲੰਘ ਚੁੱਕਿਆ ਹੈ। ਇਸ ਲਈ ਅਸੀਂ ਕੁਝ ਨਹੀਂ ਜਾਣਦੇ।
(For | כִּֽי | kî | kee |
we | תְמ֣וֹל | tĕmôl | teh-MOLE |
are but of yesterday, | אֲ֭נַחְנוּ | ʾănaḥnû | UH-nahk-noo |
and know | וְלֹ֣א | wĕlōʾ | veh-LOH |
nothing, | נֵדָ֑ע | nēdāʿ | nay-DA |
because | כִּ֤י | kî | kee |
our days | צֵ֖ל | ṣēl | tsale |
upon | יָמֵ֣ינוּ | yāmênû | ya-MAY-noo |
earth | עֲלֵי | ʿălê | uh-LAY |
are a shadow:) | אָֽרֶץ׃ | ʾāreṣ | AH-rets |
Cross Reference
੧ ਤਵਾਰੀਖ਼ 29:15
ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।
ਅੱਯੂਬ 14:2
ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ। ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।
ਜ਼ਬੂਰ 144:4
ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।
ਪੈਦਾਇਸ਼ 47:9
ਯਾਕੂਬ ਨੇ ਫ਼ਿਰਊਨ ਨੂੰ ਆਖਿਆ, “ਮੇਰੀ ਜ਼ਿੰਦਗੀ ਬਹੁਤ ਛੋਟੀ ਹੈ, ਪਰ ਮੇਰੀਆਂ ਮੁਸੀਬਤਾਂ ਬਹੁਤ ਜ਼ਿਆਦਾ ਸਨ। ਮੈਂ ਸਿਰਫ਼ 130 ਵਰ੍ਹੇ ਜੀਵਿਆ ਹਾਂ। ਮੇਰਾ ਪਿਤਾ ਅਤੇ ਉਸ ਦੇ ਪੁਰਖੇ ਮੇਰੇ ਨਾਲੋਂ ਵਡੇਰੀ ਉਮਰ ਜੀਵੇ ਸਨ।”
ਅੱਯੂਬ 7:6
“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
ਜ਼ਬੂਰ 102:11
ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
ਜ਼ਬੂਰ 39:5
ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ। ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ। ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ। ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।
ਜ਼ਬੂਰ 90:4
ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ ਅਤੇ ਰਾਤ ਦੀ ਤਰ੍ਹਾਂ ਹਨ।