John 16:28
ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”
John 16:28 in Other Translations
King James Version (KJV)
I came forth from the Father, and am come into the world: again, I leave the world, and go to the Father.
American Standard Version (ASV)
I came out from the Father, and am come into the world: again, I leave the world, and go unto the Father.
Bible in Basic English (BBE)
I came out from the Father and have come into the world: again, I go away from the world and go to the Father.
Darby English Bible (DBY)
I came out from the Father and have come into the world; again, I leave the world and go to the Father.
World English Bible (WEB)
I came out from the Father, and have come into the world. Again, I leave the world, and go to the Father."
Young's Literal Translation (YLT)
I came forth from the Father, and have come to the world; again I leave the world, and go on unto the Father.'
| I came forth | ἐξῆλθον | exēlthon | ayks-ALE-thone |
| from | παρὰ | para | pa-RA |
| the | τοῦ | tou | too |
| Father, | πατρὸς | patros | pa-TROSE |
| and | καὶ | kai | kay |
| am come | ἐλήλυθα | elēlytha | ay-LAY-lyoo-tha |
| into | εἰς | eis | ees |
| the | τὸν | ton | tone |
| world: | κόσμον· | kosmon | KOH-smone |
| again, | πάλιν | palin | PA-leen |
| I leave | ἀφίημι | aphiēmi | ah-FEE-ay-mee |
| the | τὸν | ton | tone |
| world, | κόσμον | kosmon | KOH-smone |
| and | καὶ | kai | kay |
| go | πορεύομαι | poreuomai | poh-RAVE-oh-may |
| to | πρὸς | pros | prose |
| the | τὸν | ton | tone |
| Father. | πατέρα | patera | pa-TAY-ra |
Cross Reference
ਯੂਹੰਨਾ 13:3
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
ਯੂਹੰਨਾ 16:5
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘੱਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾ ਰਿਹਾ ਹੈ।
ਯੂਹੰਨਾ 13:1
ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
ਯੂਹੰਨਾ 8:14
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।
ਰਸੂਲਾਂ ਦੇ ਕਰਤੱਬ 1:9
ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।
ਯੂਹੰਨਾ 17:13
“ਹੁਣ ਮੈਂ ਤੇਰੇ ਕੋਲ ਆ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰੱਖ ਸੱਕਣ।
ਯੂਹੰਨਾ 17:11
“ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ।
ਯੂਹੰਨਾ 17:5
ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।
ਯੂਹੰਨਾ 16:16
ਉਦਾਸੀ ਖੁਸ਼ੀ ਵਿੱਚ ਬਦਲੀ ਜਾਵੇਗੀ “ਥੋੜੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
ਯੂਹੰਨਾ 14:28
ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂ ਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
ਲੋਕਾ 24:51
ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸ ਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
ਲੋਕਾ 9:51
ਸਾਮਰਿਯਾ ਸ਼ਹਿਰ ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ।