ਯੂਹੰਨਾ 17:9
ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ।
I | ἐγὼ | egō | ay-GOH |
pray | περὶ | peri | pay-REE |
for | αὐτῶν | autōn | af-TONE |
them: | ἐρωτῶ | erōtō | ay-roh-TOH |
pray I | οὐ | ou | oo |
not | περὶ | peri | pay-REE |
for | τοῦ | tou | too |
the | κόσμου | kosmou | KOH-smoo |
world, | ἐρωτῶ | erōtō | ay-roh-TOH |
but | ἀλλὰ | alla | al-LA |
for | περὶ | peri | pay-REE |
them which | ὧν | hōn | one |
thou hast given | δέδωκάς | dedōkas | THAY-thoh-KAHS |
me; | μοι | moi | moo |
for | ὅτι | hoti | OH-tee |
they are | σοί | soi | soo |
thine. | εἰσιν | eisin | ees-een |
Cross Reference
ਲੋਕਾ 22:32
ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”
ਯੂਹੰਨਾ 17:6
“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
ਯੂਹੰਨਾ 14:16
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।
ਪਰਕਾਸ਼ ਦੀ ਪੋਥੀ 20:15
ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
ਪਰਕਾਸ਼ ਦੀ ਪੋਥੀ 13:8
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।
ਪਰਕਾਸ਼ ਦੀ ਪੋਥੀ 12:9
ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
੧ ਯੂਹੰਨਾ 5:19
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ।
੧ ਯੂਹੰਨਾ 2:1
ਯਿਸੂ ਸਾਡਾ ਸਹਾਇਕ ਹੈ ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।
ਇਬਰਾਨੀਆਂ 9:24
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
ਇਬਰਾਨੀਆਂ 7:25
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
ਯੂਹੰਨਾ 17:20
“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।
ਯੂਹੰਨਾ 17:2
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।
ਯੂਹੰਨਾ 16:26
ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।
ਲੋਕਾ 8:34
ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉੱਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ।