John 6:33
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
John 6:33 in Other Translations
King James Version (KJV)
For the bread of God is he which cometh down from heaven, and giveth life unto the world.
American Standard Version (ASV)
For the bread of God is that which cometh down out of heaven, and giveth life unto the world.
Bible in Basic English (BBE)
The bread of God is the bread which comes down out of heaven and gives life to the world.
Darby English Bible (DBY)
For the bread of God is he who comes down out of heaven and gives life to the world.
World English Bible (WEB)
For the bread of God is that which comes down out of heaven, and gives life to the world."
Young's Literal Translation (YLT)
for the bread of God is that which is coming down out of the heaven, and giving life to the world.'
| ὁ | ho | oh | |
| For | γὰρ | gar | gahr |
| the of | ἄρτος | artos | AR-tose |
| bread | τοῦ | tou | too |
| God | θεοῦ | theou | thay-OO |
| is | ἐστιν | estin | ay-steen |
| he | ὁ | ho | oh |
| down cometh which | καταβαίνων | katabainōn | ka-ta-VAY-none |
| from | ἐκ | ek | ake |
| heaven, | τοῦ | tou | too |
| and | οὐρανοῦ | ouranou | oo-ra-NOO |
| giveth | καὶ | kai | kay |
| life | ζωὴν | zōēn | zoh-ANE |
| unto the | διδοὺς | didous | thee-THOOS |
| world. | τῷ | tō | toh |
| κόσμῳ | kosmō | KOH-smoh |
Cross Reference
੧ ਯੂਹੰਨਾ 1:1
ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
ਯੂਹੰਨਾ 6:50
ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
ਯੂਹੰਨਾ 3:13
ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
੧ ਤਿਮੋਥਿਉਸ 1:15
ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
ਯੂਹੰਨਾ 17:8
ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।
ਯੂਹੰਨਾ 16:28
ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”
ਯੂਹੰਨਾ 13:3
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
ਯੂਹੰਨਾ 8:42
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
ਯੂਹੰਨਾ 6:48
ਮੈਂ ਹੀ ਜੀਵਨ ਦੀ ਰੋਟੀ ਹਾਂ।
ਯੂਹੰਨਾ 6:38
ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।